ਕਾਂਗਰਸ ਪਾਰਟੀ ਦੀ ਯੂਥ ਜੋੜੋ ਮੁਹਿੰਮ ਤਹਿਤ ਨਿਯੁਕਤੀ ਪੱਤਰ ਵੰਡੇ
ਭੁੱਚੋ ਮੰਡੀ, 23 ਸਤੰਬਰ (ਬਿੱਕਰ ਸਿੰਘ ਸਿੱਧੂ)- ਕਾਂਗਰਸ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਸੂਭਮ ਸੂਬੀ ਸ਼ਰਮਾ ਵਲੋਂ ਸ਼ੁਰੂ ਕੀਤੀ ਗਈ ਯੂਥ ਜੋੜੋ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਪਰਿੰਦਰ ਪੈਵੀ ਵਲੋਂ ਮਿਹਨਤੀ ਯੂਥ ਵਰਕਰ ਸਰਤਾਜ ਸਿੰਘ ਨੂੰ ਯੂਥ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਸਰਤਾਜ ਸਿੰਘ ਨੂੰ ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ ’ਤੇ ਕਾਂਗਰਸ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਪੂਰੀ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਅਜੀਤ ਡੈਸਕ
24-09-2026