24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦੂਨ ਸਕੂਲ ਕਰਾੜਵਾਲਾ ਵਿਖੇ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ

ਚਾਉਕੇ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਦਿਆਰਥੀਆਂ ਦੀਆਂ ਦਾਦੀਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ, ਜਿਨ੍ਹਾਂ ਨੇ ਬੱਚਿਆਂ ਨਾਲ ਆਪਣੀਆਂ ਯਾਦਗਾਰ ਅਤੇ ਸਿੱਖਿਆਦਾਇਕ ਪੰਜਾਬੀ ਕਹਾਣੀਆਂ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 24-09-2026
ਚਾਉਕੇ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕਰਾੜਵਾਲਾ ਵਿਖੇ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਲੋਂ ਵਿਦਿਆਰਥੀਆਂ ਦੀਆਂ ਦਾਦੀਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ, ਜਿਨ੍ਹਾਂ ਨੇ ਬੱਚਿਆਂ ਨਾਲ ਆਪਣੀਆਂ ਯਾਦਗਾਰ ਅਤੇ ਸਿੱਖਿਆਦਾਇਕ ਪੰਜਾਬੀ ਕਹਾਣੀਆਂ ਸਾਂਝੀਆਂ ਕੀਤੀਆਂ। ਦਾਦੀਆਂ ਦੀਆਂ ਦਿਲਚਸਪ ਕਹਾਣੀਆਂ ਨੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ, ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਿਆ। ਇਸ ਮੌਕੇ ਦਾਦੀ ਨੇ ਬੱਚਿਆਂ ਨੂੰ ਪੰਜਾਬੀ ਵਰਣਮਾਲਾ ਦੇ ਅੱਖਰਾਂ ਰਾਹੀਂ ਜੀਵਨ ਮੁੱਲਾਂ ਦੀ ਸਿੱਖਿਆ ਦਿੰਦਿਆਂ ਕਿਹਾ ਕਿ ੳ ਤੋਂ ਉਤਸ਼ਾਹ, ਅ ਤੋਂ ਆਦਰ ਅਤੇ ੲ ਤੋਂ ਇਮਾਨਦਾਰੀ ਦਾ ਗੁਣ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਉਤਸ਼ਾਹ ਨਾਲ ਜੀਵਨ ਦੇ ਰਾਹ ਸੁਖਾਲੇ ਬਣਦੇ ਹਨ, ਆਦਰ ਨਾਲ ਮਨੁੱਖ ਨੂੰ ਸਤਿਕਾਰ ਮਿਲਦਾ ਹੈ ਅਤੇ ਇਮਾਨਦਾਰੀ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਮਾਤਾ-ਪਿਤਾ ਦਾ ਸਤਿਕਾਰ ਕਰਨ, ਵਾਤਾਵਰਨ ਦੀ ਸੰਭਾਲ ਕਰਨ ਅਤੇ ਮਿਹਨਤ ਤੇ ਸੱਚਾਈ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਦੇ ਮਹਾਨ ਸਾਹਿਤਕਾਰਾਂ ਅਤੇ ਉਨ੍ਹਾਂ ਦੀਆਂ ਰਚਨਾਵਾਂ ਨਾਲ ਜਾਣੂ ਕਰਵਾਉਂਦਿਆਂ ਮਾਂ-ਬੋਲੀ ਦੇ ਪ੍ਰਚਾਰ ਅਤੇ ਸੰਭਾਲ ਦਾ ਸੰਦੇਸ਼ ਦਿੱਤਾ। ਸਕੂਲ ਦੇ ਪ੍ਰਿੰਸੀਪਲ ਮੀਨਾਕਸ਼ੀ ਚੌਧਰੀ ਨੇ ਆਈਆਂ ਹੋਈਆਂ ਦਾਦੀਆਂ ਦਾ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ ਭੇਟ ਕੀਤੇ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕਲੇਰ ਇੰਟਰਨੈਸ਼ਨਲ ਸਕੂਲ ਸਮਾਧ ਭਾਈ ਸੀ. ਆਈ. ਐਸ. ਸੀ. ਨੈਸ਼ਨਲ ਕ੍ਰਿਕਟ ਖੇਡਾਂ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਪੱਲੇਦਾਰ ਮਜ਼ਦੂਰਾਂ ਨੇ ਵੇਅਰਹਾਊਸ ਮਾਲ ਗੁਦਾਮ ਅੱਗੇ ਗੇਟ ਰੈਲੀ ਕੀਤੀ
Ad Position 24