ਸੀ ਐਮ ਐਸ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
ਰਾਮਪੁਰਾ ਫੂਲ, 23 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਮਾਂ ਬੋਲੀ ਪੰਜਾਬੀ ਪ੍ਰਤੀ ਸਨੇਹ, ਸਤਿਕਾਰ ਅਤੇ ਨੌਜਵਾਨ ਪੀੜ੍ਹੀ ਵਿਚ ਇਸ ਦੀ ਅਮੀਰ ਵਿਰਾਸਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਉਤਸ਼ਾਹਪੂਰਵਕ ਢੰਗ ਨਾਲ ਮਨਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਾਈ ਹੁਨਰ ਅਤੇ ਸਿਰਜਣਾਤਮਕਤਾ ਨੂੰ ਉਜਾਗਰ ਕਰਨ ਲਈ ਪੰਜਾਬੀ ਸੱਭਿਆਚਾਰ ਤੇ ਭਾਸ਼ਾ ਨਾਲ ਸੰਬੰਧਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ।
ਗ
ਗੁਰੂ ਕਾਂਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਮਨਾਏ ਪੰਜਾਬੀ ਦਿਵਸ ਦੌਰਾਨ ਵਿਦਿਆਰਥੀ। ਤਸਵੀਰ: ਸੁਖਪਾਲ ਸਿੰਘ ਸੋਨੀ
24-09-2026
ਰਾਮਪੁਰਾ ਫੂਲ, 23 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਮਾਂ ਬੋਲੀ ਪੰਜਾਬੀ ਪ੍ਰਤੀ ਸਨੇਹ, ਸਤਿਕਾਰ ਅਤੇ ਨੌਜਵਾਨ ਪੀੜ੍ਹੀ ਵਿਚ ਇਸ ਦੀ ਅਮੀਰ ਵਿਰਾਸਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਉਤਸ਼ਾਹਪੂਰਵਕ ਢੰਗ ਨਾਲ ਮਨਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਾਈ ਹੁਨਰ ਅਤੇ ਸਿਰਜਣਾਤਮਕਤਾ ਨੂੰ ਉਜਾਗਰ ਕਰਨ ਲਈ ਪੰਜਾਬੀ ਸੱਭਿਆਚਾਰ ਤੇ ਭਾਸ਼ਾ ਨਾਲ ਸੰਬੰਧਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ। ਵਿਦਿਆਰਥੀਆਂ ਨੇ ਜਿੱਥੇ ਕਲਾਤਮਕ ਚਾਰਟਾਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ, ਰਹਿਣ-ਸਹਿਣ ਅਤੇ ਮਾਂ ਬੋਲੀ ਦੀ ਮਹਿਮਾ ਦੇ ਰੰਗ ਬਿਖੇਰੇ, ਉੱਥੇ ਹੀ ਕਵਿਤਾ ਮੁਕਾਬਲੇ ਵਿਚ ਦਿਲ-ਟੁੰਬਵੀਆਂ ਕਾਵਿ-ਪੇਸ਼ਕਾਰੀਆਂ ਰਾਹੀਂ ਪੰਜਾਬੀ ਭਾਸ਼ਾ ਦੀ ਮਿਠਾਸ ਅਤੇ ਗੰਭੀਰਤਾ ਨੂੰ ਬਾਖ਼ੂਬੀ ਪੇਸ਼ ਕੀਤਾ। ਸੰਸਥਾ ਦੇ ਚੇਅਰਮੈਨ ਐਸ. ਐਸ. ਚੱਠਾ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਪੰਜਾਬੀ ਪ੍ਰੇਮੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬੀ ਸਿਰਫ਼ ਗੱਲਬਾਤ ਦਾ ਸਾਧਨ ਹੀ ਨਹੀਂ, ਸਗੋਂ ਇਹ ਸਾਡੀ ਪਛਾਣ, ਅਣਖ ਅਤੇ ਸ਼ਾਨਦਾਰ ਵਿਰਸੇ ਦੀ ਮਜ਼ਬੂਤ ਕੜੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਅਜੋਕੇ ਆਧੁਨਿਕ ਦੌਰ ਵਿੱਚ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਮਾਂ ਬੋਲੀ ਨਾਲ ਜੋੜ ਕੇ ਰੱਖਣਾ ਸਮੇਂ ਦੀ ਅਣਸਰਵੀਂ ਲੋੜ ਹੈ। ਐਮ.ਡੀ. ਮਨਜੀਤ ਕੌਰ ਚੱਠਾ, ਪ੍ਰਿੰਸੀਪਲ ਬਘੇਲ ਸਿੰਘ ਅਤੇ ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਖੇਤਰ ਵਿਚ ਤਰੱਕੀ ਕਰਦਿਆਂ ਵੀ ਆਪਣੀ ਮਾਂ ਬੋਲੀ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਵਿਹਾਰ ਵਿਚ ਬੋਲਣ ’ਤੇ ਹਮੇਸ਼ਾ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰੋ: ਨਵਜੀਤ ਕੌਰ, ਪ੍ਰੋ: ਕੁਮਾਰੀ ਸੈਲਜਾ, ਪ੍ਰੋ ਮੁਕੇਸ਼ ਗਰਗ ਨੇ ਅਖ਼ੀਰ ਵਿਚ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮੁੱਚਾ ਕੈਂਪਸ ਮਾਂ ਬੋਲੀ ਦੇ ਰੰਗਾਂ ਵਿਚ ਰੰਗਿਆ ਨਜ਼ਰ ਆਇਆ।