ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚੋਣ ਤਿਆਰੀਆਂ ਸ਼ੁਰੂ ਭਾਰੀ ਉਤਸ਼ਾਹ ਨਾਲ ਵੱਖ - ਵੱਖ ਪਿੰਡਾਂ ’ ਚ ਬੂਥ ਪੱਧਰੀ ਮੀਟਿੰਗਾਂ
ਸੰਗਤ ਮੰਡੀ, 23 ਸਤੰਬਰ (ਅੰਮ੍ਰਿਤ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਕਰਦੇ ਹੋਏ ਵੱਖ-ਵੱਖ ਪਿੰਡਾਂ ’ਚ ਬੂਥ ਪੱਧਰੀ ਮੀਟਿੰਗਾਂ ਸ਼ੁਰੂ ਕੀਤੀਆਂ ਹਨ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਦਿਹਾਤੀ ਇੰਚਾਰਜ ਗੁਰਚਰਨ ਸਿੰਘ ਓ.
ਸੰਗਤ ਮੰਡੀ, 23 ਸਤੰਬਰ (ਅੰਮ੍ਰਿਤ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਕਰਦੇ ਹੋਏ ਵੱਖ-ਵੱਖ ਪਿੰਡਾਂ ’ਚ ਬੂਥ ਪੱਧਰੀ ਮੀਟਿੰਗਾਂ ਸ਼ੁਰੂ ਕੀਤੀਆਂ ਹਨ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਦਿਹਾਤੀ ਇੰਚਾਰਜ ਗੁਰਚਰਨ ਸਿੰਘ ਓ.ਐਸ.ਡੀ. ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਦੀ ਅਗਵਾਈ ਹੇਠ ਸਰਕਲ ਬੱਲੂਆਣਾ ਦੇ ਪਿੰਡ ਕਰਮਗੜ੍ਹ ਛਤਰਾਂ, ਸਰਦਾਰਗੜ੍ਹ, ਚੁੱਘੇ ਕਲਾਂ, ਚੁੱਘੇ ਖੁਰਦ, ਮੀਆਂ, ਮੁਲਤਾਨੀਆਂ ਤੇ ਤਿਉਣਾ ਪਿੰਡਾਂ ਦੇ ਬੂਥ ਪੱਧਰ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਸਰਕਲ ਬੱਲੂਆਣਾ ਦੇ ਪ੍ਰਧਾਨ ਟਹਿਲ ਸਿੰਘ, ਮੇਜਰ ਸਿੰਘ ਪ੍ਰਧਾਨ ਸਦਰ ਬਠਿੰਡਾ, ਬੁੱਧ ਸਿੰਘ ਸਰਕਲ ਪ੍ਰਧਾਨ ਬੀਸੀ ਵਿੰਗ, ਗੁਰਤੇਜ ਸਿੰਘ ਸਰਕਲ ਪ੍ਰਧਾਨ ਐਸ.ਸੀ ਵਿੰਗ, ਮਨਪ੍ਰੀਤ ਸਿੰਘ ਝੁੰਬਾ ਸਰਕਲ ਪ੍ਰਧਾਨ ਯੂਥ ਵਿੰਗ, ਗੁਰਜੰਟ ਸਿੰਘ ਨਰੂਆਣਾ, ਸੁਖਦੀਪ ਦੀਪਾ ਪ੍ਰਧਾਨ ਸਰਕਲ ਘੁੱਦਾ ਆਦਿ ਸ਼ਾਮਿਲ ਹੋਏ। ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਨੇ ਪੰਜਾਬ ਨੂੰ ਵਿਕਾਸ ਪੱਖੋਂ ਪਿੱਛੇ ਕਰ ਦਿੱਤਾ ਹੈ, ਜਿਸ ਕਰਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡਾਂ ਵਿਚ ਬਿਜਲੀ ਦੇ ਲੰਬੇ ਲੰਬੇ ਕੱਟ ਲਗਾਏ ਜਾ ਰਹੇ ਹਨ, ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ ਅਤੇ ਵਧ ਰਹੀ ਬੇਰੁਜ਼ਗਾਰੀ ਤੇ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਚਿੰਤਾਜਨਕ ਹਨ, ਇਸ ਲਈ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ।