23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਡਾਇਰੈਕਟਰ ਨੂੰ ਭੇਜਿਆ ਗਿਆ ਮੰਗ-ਪੱਤਰ

ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਮੁਤਾਬਿਕ ਜਥੇਬੰਦੀ ਦੀ ਸਥਾਨਕ ਇਕਾਈ ਨੇ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਪੰਜਾਬ ਨੂੰ ਈਮੇਲ ਰਾਹੀਂ ਇਕ ਮੰਗ ਪੱਤਰ ਭੇਜ ਕੇ ਕੁਝ ਅਹਿਮ ਮਸਲਿਆਂ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਬੀਬੀ ਬਲਵੀਰ ਕੌਰ ਤਲਵੰਡੀ ਸਾਬੋ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਈਮੇਲ ਰਾਹੀਂ ਭੇਜੇ ਉਕਤ ਪੱਤਰ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪਹਿਲਾਂ ਪੰਜਾਬ ਪੱਧਰ ’ਤੇ ਨਿੱਜੀ ਕੰਪਨੀਆਂ ਰਾਹੀਂ ਦੇ ਰਹੀ ਸੀ ਅਤੇ ਹੁਣ ਜ਼ਿਲ੍ਹਾ ਪੱਧਰ ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਰਾਸ਼ਨ ਦੇਣ ਦੀ ਯੋਜਨਾ ਬਣਾ ਰਹੀ ਹੈ ਜਿਸ ਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ।

Ad Position 21
No active advertisement
ਅਜੀਤ ਡੈਸਕ 24-09-2026
ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਮੁਤਾਬਿਕ ਜਥੇਬੰਦੀ ਦੀ ਸਥਾਨਕ ਇਕਾਈ ਨੇ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਪੰਜਾਬ ਨੂੰ ਈਮੇਲ ਰਾਹੀਂ ਇਕ ਮੰਗ ਪੱਤਰ ਭੇਜ ਕੇ ਕੁਝ ਅਹਿਮ ਮਸਲਿਆਂ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਬਲਾਕ ਪ੍ਰਧਾਨ ਬੀਬੀ ਬਲਵੀਰ ਕੌਰ ਤਲਵੰਡੀ ਸਾਬੋ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਈਮੇਲ ਰਾਹੀਂ ਭੇਜੇ ਉਕਤ ਪੱਤਰ ਰਾਹੀਂ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪਹਿਲਾਂ ਪੰਜਾਬ ਪੱਧਰ ’ਤੇ ਨਿੱਜੀ ਕੰਪਨੀਆਂ ਰਾਹੀਂ ਦੇ ਰਹੀ ਸੀ ਅਤੇ ਹੁਣ ਜ਼ਿਲ੍ਹਾ ਪੱਧਰ ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਰਾਸ਼ਨ ਦੇਣ ਦੀ ਯੋਜਨਾ ਬਣਾ ਰਹੀ ਹੈ ਜਿਸ ਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਰਾਸ਼ਨ ਤਾਜ਼ਾ ਪਕਾ ਕੇ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਨੂੰ ਦਿੱਤਾ ਜਾਵੇ ਨਾ ਕਿ ਨਿੱਜੀ ਕੰਪਨੀਆਂ ਰਾਹੀਂ। ਬਲਾਕ ਪ੍ਰਧਾਨ ਮੁਤਾਬਿਕ ਨਿੱਜੀ ਕੰਪਨੀਆਂ ਗੈਰਮਿਆਰੀ ਰਾਸ਼ਨ ਆਂਗਣਵਾੜੀ ਕੇਂਦਰਾਂ ਵਿਚ ਭੇਜਦੀਆਂ ਹਨ ਜਿਸ ਬਾਬਤ ਸਰਕਾਰਾਂ ਵੀ ਜ਼ਿੰਮੇਵਾਰੀ ਨਹੀਂ ਲੈਂਦੀਆਂ। ਉਨ੍ਹਾਂ ਮੰਗ ਕੀਤੀ ਕਿ ਨਿੱਜੀ ਕੰਪਨੀਆਂ ਰਾਹੀਂ ਰਾਸ਼ਨ ਭੇਜਣ ਦੀ ਪ੍ਰਕ੍ਰਿਆ ਨੂੰ ਫ਼ੌਰੀ ਠੱਲ੍ਹ ਪਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪ੍ਰਭਦੀਪ ਸਿੰਘ ਅਤੇ ਸਰਤਾਜ ਸਿੰਘ ਬਣੇ ਬਲਾਕ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਅਗਲੀ ਖ਼ਬਰ ਕੋਟਸ਼ਮੀਰ 23ਵੇਂ ਕ੍ਰਿਕਟ ਕੱਪ ਦਾ ਪਹਿਲਾ ਇਨਾਮ ਨਸੀਬਪੁਰਾ ਦੀ ਝੋਲੀ, ਮੰਡੀ ਖ਼ੁਰਦ ਦੂਸਰੇ ਸਥਾਨ ’ਤੇ
Ad Position 24