23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੁੱਖ ਮੰਤਰੀ ਸਿਹਤ ਯੋਜਨਾ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ

ਮਹਿਰਾਜ, 23 ਸਤੰਬਰ (ਸੁਖਪਾਲ ਮਹਿਰਾਜ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਗਰ ਮਹਿਰਾਜ ਵਿਖੇ ਵੱਖ-ਵੱਖ ਸਮਾਗਮ ਕਰਵਾਏ ਗਏ, ਜਿਨ੍ਹਾਂ ਦੌਰਾਨ ਯੋਗ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 24-09-2026
ਮਹਿਰਾਜ, 23 ਸਤੰਬਰ (ਸੁਖਪਾਲ ਮਹਿਰਾਜ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਗਰ ਮਹਿਰਾਜ ਵਿਖੇ ਵੱਖ-ਵੱਖ ਸਮਾਗਮ ਕਰਵਾਏ ਗਏ, ਜਿਨ੍ਹਾਂ ਦੌਰਾਨ ਯੋਗ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਦਿੱਤੇ ਜਾ ਰਹੇ ਇਹ ਕਾਰਡ ਲੋੜਵੰਦ ਪਰਿਵਾਰਾਂ ਲਈ ਇਲਾਜ ਸਬੰਧੀ ਵੱਡੀ ਸਹੂਲਤ ਸਾਬਤ ਹੋਣਗੇ ਇਸ ਮੌਕੇ ਡਾ. ਕੋਮਲ ਕਪੂਰ, ਆਸ਼ਾ ਵਰਕਰ ਬੇਅੰਤ ਕੌਰ, ਵੀਰਪਾਲ ਕੌਰ, ਰਾਜਪਾਲ ਕੌਰ, ਕਰਮਜੀਤ ਕੌਰ, ਬੇਅੰਤ ਕੌਰ, ਨਗਰ ਪੰਚਾਇਤ ਪ੍ਰਧਾਨ ਯੋਧਾ ਮਹਿਰਾਜ, ਗੁਰਦੀਪ ਸਿੰਘ ਢੁੱਲੇਵਾਲਾ, ਅਮਨਦੀਪ ਸਿੰਘ, ਬੂਰਾ ਨੰਬਰਦਾਰ, ਐੱਮ.ਸੀ. ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ, ਸਿਮਰਨਜੀਤ ਸਿੰਘ, ਅਮਨਦੀਪ ਸਿੰਘ, ਅਮਰਿੰਦਰ ਸਿੰਘ, ਸਤਵੀਰ ਸਿੰਘ, ਨੀਟਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਜਨ ਸੰਪਰਕ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਪ੍ਰਭਦੀਪ ਸਿੰਘ ਅਤੇ ਸਰਤਾਜ ਸਿੰਘ ਬਣੇ ਬਲਾਕ ਯੂਥ ਕਾਂਗਰਸ ਦੇ ਮੀਤ ਪ੍ਰਧਾਨ
Ad Position 24