ਖਾਲਸਾ ਕਾਲਜ ਵਿਖੇ ਐਚ. ਆਈ. ਵੀ. ਅਤੇ ਏਡਜ਼ ਜਾਗਰੂਕਤਾ ਸੈਮੀਨਾਰ
ਭਗਤਾ ਭਾਈਕਾ, 23 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਭਗਤਾ ਭਾਈਕਾ ਵਿਖੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਨਿਊਟਨ ਕਲੱਬ, ਰੈੱਡ ਰਿਬਨ ਕਲੱਬ ਅਤੇ ਐਨ.
ਭਗਤਾ ਭਾਈਕਾ, 23 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਭਗਤਾ ਭਾਈਕਾ ਵਿਖੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਨਿਊਟਨ ਕਲੱਬ, ਰੈੱਡ ਰਿਬਨ ਕਲੱਬ ਅਤੇ ਐਨ. ਐਸ. ਐਸ. ਯੂਨਿਟ ਵਲੋਂ ਐਚ. ਆਈ. ਵੀ. ਅਤੇ ਏਡਜ਼ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਵਿਚ ਮੁੱਖ ਬੁਲਾਰੇ ਵਜੋਂ ਡਾ: ਹਰਜਿੰਦਰ ਸਿੰਘ ਸੁਪਰਵਾਈਜ਼ਰ, ਮਲਵਿੰਦਰ ਸਿੰਘ ਅਤੇ ਡਾ: ਕੇਵਲ ਕ੍ਰਿਸ਼ਨ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਚ. ਆਈ. ਵੀ./ਏਡਜ਼ ਦੇ ਕਾਰਨਾਂ, ਫੈਲਣ ਦੇ ਤਰੀਕਿਆਂ, ਲੱਛਣਾਂ, ਜਾਂਚ, ਇਲਾਜ ਅਤੇ ਬਚਾਅ ਦੇ ਵੱਖ-ਵੱਖ ਤਰੀਕਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਚ. ਆਈ. ਵੀ./ਏਡਜ਼ ਨਾਲ ਜੁੜੀਆਂ ਗਲਤ ਧਾਰਨਾਵਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਸਹੀਜਾਣਕਾਰੀ ਅਤੇ ਜਾਗਰੂਕਤਾ ਰਾਹੀਂ ਸਮਾਜ ਵਿਚ ਮੌਜੂਦ ਡਰ ਅਤੇ ਭੇਦਭਾਵ ਨੂੰ ਘਟਾਇਆ ਜਾ ਸਕਦਾ ਹੈ। ਇਸ ਦੌਰਾਨ ਵਿਦਿਆਰਥੀਆਂ ਵਲੋਂ ਐਚ. ਆਈ. ਵੀ. ਅਤੇ ਏਡਜ਼ ਨਾਲ ਸਬੰਧਿਤ ਵੱਖ-ਵੱਖ ਸਵਾਲ ਵੀ ਪੁੱਛੇ ਗਏ, ਜਿਨ੍ਹਾਂ ਦੇ ਬੁਲਾਰਿਆਂ ਵਲੋਂ ਵਿਗਿਆਨਕ ਅਤੇ ਤਸੱਲੀਬਖਸ਼ ਢੰਗ ਨਾਲ ਜਵਾਬ ਦਿੱਤੇ ਗਏ। ਇਸ ਦੌਰਾਨ ਡਾਕਟਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਸਿਵਲ ਹਸਪਤਾਲ ਭਗਤਾ ਭਾਈਕਾ ਵਿਖੇ ਐਚ ਆਈ ਵੀ ਦੇ ਟੈਸਟ ਕੀਤੇ ਜਾਂਦੇਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਵਿਚ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾਉਣੇ ਸਮੇਂ ਦੀ ਲੋੜ ਹਨ।