ਜ਼ਮੀਨ ਬਚਾਓ ਤੇ ਪੁਲਿਸ ਜਬਰ ਦੇ ਖ਼ਿਲਾਫ਼ ਬੀ.ਕੇ.ਯੂ. ਸਿੱਧੂਪੁਰ ਵਲੋਂ 26 ਨੂੰ ਮੌੜ ਮੰਡੀ ’ਚ ਕੀਤਾ ਜਾਵੇਗਾ ਭਾਰੀ ਇਕੱਠ- ਯਾਤਰੀ
ਮੌੜ ਮੰਡੀ, 23 ਸਤੰਬਰ (ਗੁਰਜੀਤ ਸਿੰਘ ਕਮਾਲੂ)- ਭਾਕਿਯੂ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਅਤੇ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਜਬਰ ਜੁਲਮ ਦੇ ਖ਼ਿਲਾਫ਼ ਇਕ ਵੱਡਾ ਇਕੱਠ ਸਥਾਨਕ ਮੰਡੀ ਦੀ ਅਨਾਜ ਮੰਡੀ ਅੰਦਰ 26 ਸਤੰਬਰ ਨੂੰ ਕੀਤਾ ਜਾ ਰਿਹਾ ਹੈ। ਜਿਸ ਨੂੰ ਸੰਬੋਧਨ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ ਆ ਰਹੇ ਹਨ, ਰੈਲੀ ਅੰਦਰ ਭਾਰੀ ਇਕੱਠ ਕਰਨ ਲਈ ਪਿੰਡਾਂ ਅੰਦਰ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ।
ਮੌੜ ਮੰਡੀ, 23 ਸਤੰਬਰ (ਗੁਰਜੀਤ ਸਿੰਘ ਕਮਾਲੂ)- ਭਾਕਿਯੂ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਅਤੇ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਜਬਰ ਜੁਲਮ ਦੇ ਖ਼ਿਲਾਫ਼ ਇਕ ਵੱਡਾ ਇਕੱਠ ਸਥਾਨਕ ਮੰਡੀ ਦੀ ਅਨਾਜ ਮੰਡੀ ਅੰਦਰ 26 ਸਤੰਬਰ ਨੂੰ ਕੀਤਾ ਜਾ ਰਿਹਾ ਹੈ। ਜਿਸ ਨੂੰ ਸੰਬੋਧਨ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ ਆ ਰਹੇ ਹਨ, ਰੈਲੀ ਅੰਦਰ ਭਾਰੀ ਇਕੱਠ ਕਰਨ ਲਈ ਪਿੰਡਾਂ ਅੰਦਰ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ । 26 ਸਤੰਬਰ ਦੇ ਇਕੱਠ ਨੂੰ ਲੈ ਕੇ ਕਿਸਾਨ ਯੂਨੀਅਨ ਆਗੂ ਜ਼ਿਲ੍ਹਾ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ, ਬੇਅੰਤ ਸਿੰਘ ਦੋਦਾ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਸਮੇਂ ਦੀਆਂ ਸਰਕਾਰਾਂ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਉਨ੍ਹਾਂ ਨੂੰ ਬੰਧੂਆ ਮਜ਼ਦੂਰ ਬਣਾਉਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਜ਼ਮੀਨਾਂ ‘ਤੇ ਹੋ ਰਹੇ ਇਨ੍ਹਾਂ ਹਮਲਿਆਂ ਨੂੰ ਰੋਕਣ ਲਈ ਪੰਜਾਬ ਦੀ ਜਵਾਨੀ ਤੇ ਕਿਸਾਨੀ ਦੀ ਹੋਂਦ ਨੂੰ ਬਚਾਉਣ ਲਈ ਭਾਰਤ ਅਮਰੀਕਾ ਡੀਲ ਰਾਹੀਂ ਕਾਰਪੋਰੇਟ ਘਰਾਣਿਆਂ ਵਲੋਂ ਸਾਡੀ ਮਾਂ ਸਮਝੀ ਜਾਣ ਵਾਲੀ ਜ਼ਮੀਨ ‘ਤੇ ਕਬਜ਼ਾ ਕਰਨ ਤੋਂ ਰੋਕੀਏ। ਉਨ੍ਹਾਂ ਕਿਹਾ ਸਮੇਂ ਦੀਆਂ ਸਰਕਾਰਾਂ ਵਲੋਂ ਸਾਡੀਆਂ ਜ਼ਮੀਨਾਂ ਖੋਹਣ ਲਈ ਕਦੇ ਡਰੋਨ ਰਾਹੀਂ ਸਰਵੇ ਕਰਵਾਏ ਜਾ ਰਹੇ ਹਨ ਕਦੇ ਲੈਂਡ ਪੁਲਿੰਗ ਵਰਗੀਆਂ ਕਿਸਾਨ ਮਾਰੂ ਨੀਤੀਆਂ ਘੜੀਆਂ ਜਾ ਰਹੀਆਂ ਹਨ। ਪਿੰਡ ਰਾਮ ਨਗਰ, ਮੌੜ ਖ਼ੁਰਦ, ਮੌੜ ਕਲਾ, ਕੋਟਲੀ ਖ਼ੁਰਦ, ਘੁੰਮਣ ਕਲਾਂ, ਕੁੱਤੀਵਾਲ ਕਲਾ ਆਦਿ ਪਿੰਡਾਂ ਦੀਆਂ ਮੀਟਿੰਗਾਂ ਕਰਵਾ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ ਤੇ ਕਿਸਾਨਾਂ ਨੇ ਵਿਸ਼ਵਾਸ ਦਵਾਇਆ ਕਿ ਵੱਡੀ ਗਿਣਤੀ ਦੇ ਵਿਚ ਕਿਸਾਨ ਬੀਬੀਆਂ, ਕਿਸਾਨ ਭਰਾ ਟਰੈਕਟਰ ਟਰਾਲੀਆਂ ਰਾਹੀਂ ਲੰਗਰ ਪਾਣੀ ਦਾ ਪ੍ਰਬੰਧ ਕਰਕੇ ਪਹੁੰਚਣਗੇ।