25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਜਗਦੀਪ ਸਿੰਘ ਗਹਿਰੀ ਨੇ ਹਲਕਾ ਬਠਿੰਡਾ ਦਿਹਾਤੀ ‘ਚ ਵਧਾਈਆਂ ਸਰਗਰਮੀਆਂ

ਸੰਗਤ ਮੰਡੀ, 24 ਸਤੰਬਰ (ਅੰਮ੍ਰਿਤ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਐਸ ਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਗਹਿਰੀ ਵਲੋਂ ਹਲਕਾ ਬਠਿੰਡਾ ਦਿਹਾਤੀ ‘ਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਨਿੱਜੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 25-09-2026
ਸੰਗਤ ਮੰਡੀ, 24 ਸਤੰਬਰ (ਅੰਮ੍ਰਿਤ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਐਸ ਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਗਹਿਰੀ ਵਲੋਂ ਹਲਕਾ ਬਠਿੰਡਾ ਦਿਹਾਤੀ ‘ਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਨਿੱਜੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਉਨ੍ਹਾਂ ਨੇ ਪਿੰਡ ਜੋਧਪੁਰ ਰੋਮਾਣਾ, ਗੁਰੂਸਰ ਸੈਣੇਵਾਲਾ, ਮਹਿਤਾ, ਗਹਿਰੀ ਭਾਗੀ, ਸੰਗਤ ਮੰਡੀ ਅਤੇ ਕੋਟਗੁਰੂ ਸਮੇਤ ਕਈ ਪਿੰਡਾਂ ‘ਚ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ। ਇਸ ਦੌਰਾਨ ਜਗਦੀਪ ਸਿੰਘ ਗਹਿਰੀ ਨੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ, ਪਿਛਲੀਆਂ ਸਰਕਾਰਾਂ ਵੇਲੇ ਕੀਤੇ ਵਿਕਾਸ ਕਾਰਜਾਂ ਅਤੇ ਪਾਰਟੀ ਦੇ ਭਵਿੱਖ ਦੇ ਏਜੰਡੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਗੱਲਬਾਤ ਕਰਦਿਆਂ ਜਗਦੀਪ ਸਿੰਘ ਗਹਿਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦਾ ਝੁਕਾਅ ਸਾਫ਼ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਪਿਛਲੇ ਸਾਢੇ 4 ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਉਹ ਅਕਾਲੀ ਦਲ ਦੀ ਸਰਕਾਰ ਲਿਆਉਣ ਦਾ ਪੱਕਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਨਾ ਤਾਂ ਵਿਕਾਸ ਹੋ ਰਿਹਾ ਹੈ ਅਤੇ ਨਾ ਹੀ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ, ਜਿਸ ਕਾਰਨ ਲੋਕਾਂ ‘ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਦੀ ਹੈ। ਇਸ ਮੌਕੇ ਉਨ੍ਹਾਂ ਪਰਮਜੀਤ ਕੌਰ ਜੋਧਪੁਰ, ਚੰਦ ਸਿੰਘ, ਰਾਜਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਗੁਰੂਸਰ ਸੈਣੇਵਾਲਾ, ਗੁਰਜੰਟ ਸਿੰਘ, ਸਤਪਾਲ ਮਹਿਤਾ, ਡਾ. ਭੀਮ ਸਿੰਘ ਸੰਗਤ ਮੰਡੀ ਅਤੇ ਕਾਕਾ ਸਿੰਘ ਕੋਟਗੁਰੂ ਸਮੇਤ ਕਈ ਪਤਵੰਤੇ ਸੱਜਣਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ।
Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਪੰਜਾਬੀ ਭਾਸ਼ਾ ਦਿਵਸ ਮਨਾਇਆ ਅਗਲੀ ਖ਼ਬਰ ਬਾਈਕ ਸਵਾਰਾਂ ਨੇ ਬਜ਼ੁਰਗ ਦੀ ਜੇਬ ‘ਚੋਂ 4 ਹਜ਼ਾਰ ਕੱਢੇ
Ad Position 24