25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

-ਬਠਿੰਡਾ ਅਪਰਾਧਨਾਮਾ- ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 10 ਤਸਕਰ ਕੀਤੇ ਕਾਬੂ 135.49 ਗ੍ਰਾਮ ਹੈਰੋਇਨ ਅਤੇ 1680 ਨਸ਼ੀਲੇ ਕੈਪਸੂਲ ਬਰਾਮਦ

ਬਠਿੰਡਾ, 24 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 10 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 135.

Ad Position 21
No active advertisement
ਅਜੀਤ ਡੈਸਕ 25-09-2026
ਬਠਿੰਡਾ, 24 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 10 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 135.49 ਗ੍ਰਾਮ ਹੈਰੋਇਨ ਅਤੇ 1680 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਮਹਿਲਾ ਪੁਲਿਸ ਅਧਿਕਾਰੀ ਪ੍ਰਿਯੰਕਾ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਨਾਲ ਪੁਲਿਸ ਵਲੋਂ ਮੁਲਤਾਨੀਆ ਪੁਲ ਬਠਿੰਡਾ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਨ੍ਹਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੁਨੀਲ ਕੁਮਾਰ ਵਾਸੀ ਸੰਗੂਆਣਾ ਬਸਤੀ ਬਠਿੰਡਾ, ਮਨਦੀਪ ਸਿੰਘ ਵਾਸੀ ਤੇਲੀ ਵਾਲਾ ਮਹੱਲਾ ਬਠਿੰਡਾ ਵਜੋਂ ਹੋਈ ਹੈ। ਜਿਨ੍ਹਾਂ ‘ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਦੂਸਰੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਸੁਖਦੇਵ ਕੁਮਾਰ ਵਾਸੀ ਦੰਗਾ ਪੀੜਤ ਕਾਲੋਨੀ ਬਠਿੰਡਾ ਅੰਸੁਲ ਕੁਮਾਰ ਵਾਸੀ ਨੂੰ ਕਮਲਾ ਨਹਿਰੂ ਕਾਲੋਨੀ ਬਠਿੰਡਾ ਨੂੰ ਜਲੇਬੀ ਵਾਲਾ ਚੌਕ ਪਾਸੋਂ 15.9 ਗ੍ਰਾਮ ਹੈਰੋਇਨ ਸਮੇਤ ਬਰਾਮਦ ਕਰ ਲਿਆ ਗਿਆ ਹੈ। ਜਿਨ੍ਹਾਂ ‘ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ। ਤੀਸਰੇ ਮਾਮਲੇ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਜਾਂਚ ਪੁਲਿਸ ਅਧਿਕਾਰੀ ਸੁਖਪ੍ਰੀਤ ਸਿੰਘ ਵਲੋਂ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਹੈ। ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਮਹਿਣਾ ਬਸਤੀ ਬਠਿੰਡਾ ਪਾਸੋਂ ਰਾਜੂ ਵਾਸੀ ਅਮਰਪੁਰਾ ਬਸਤੀ ਬਠਿੰਡਾ ਨੂੰ 10 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਲਿਆ ਗਿਆ ਹੈ। ਜਿਸ ‘ਤੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਚੌਥੇ ਮਾਹੌਲ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਤਫ਼ਤੀਸ਼ੀ ਪੁਲਿਸ ਅਧਿਕਾਰੀ ਨਵ ਯੁਗਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਹੈ ਕਿ ਥਾਣਾ ਕੈਨਾਲ ਪੁਲਿਸ ਵਲੋਂ ਅਨਿਲ ਕੁਮਾਰ ਵਾਸੀ ਹੰਸ ਨਗਰ ਬਠਿੰਡਾ ਨੂੰ ਜਨਤਾ ਨਗਰ ਬਠਿੰਡਾ ਪਾਸੋਂ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ‘ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ । ਪੰਜਵੇਂ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਲੌਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਵਾਸੀ ਬਹਿਮਣ ਦੀਵਾਨਾ ਨੂੰ ਟਰਾਂਸਪੋਰਟ ਨਗਰ ਬਠਿੰਡਾ ਪਾਸੋਂ 3.38 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ‘ਤੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤੇ ਗਿਆ ਹੈ। ਇਸੇ ਤਰ੍ਹਾਂ ਛੇਵੇਂ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਫ਼ਸਰ ਕਮਲਜੋਤ ਸਿੰਘ ਸੀ.ਆਈ.ਏ.-1 ਵਲੋਂ ਜਾਣਕਾਰੀ ਸਾਂਝੀ ਕਰ ਰਹੇ ਦੱਸਿਆ ਹੈ ਕਿ ਥਾਣਾ ਕੈਂਟ ਪੁਲਿਸ ਵਲੋਂ ਬਾਹੀਆ ਰਿਜੌਰਟ ਪਾਸੋਂ ਜਸ਼ਨਦੀਪ ਸਿੰਘ ਵਾਸੀ ਭੁੱਚੋ ਖ਼ੁਰਦ ਨੂੰ 50.21 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ ਹੈ। ਜਿਸ ‘ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੋ ਐਕਟ ਮੁਕੱਦਮਾ ਦਰਜ ਕਰ ਲਿਆ ਗਿਆ। ਸੱਤਵੇਂ ਮਾਮਲੇ ਵਿਚ ਜਾਂਚ ਕਰ ਰਹੇ ਹੌਲਦਾਰ ਸਿਮਰਜੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਬੱਸ ਸਟੈਂਡ ਬਠਿੰਡਾ ਪਾਸੋਂ ਕੁਲਦੀਪ ਸਿੰਘ ਵਾਸੀ ਜੋਗਾ ਨੰਦ ਵਰਿੰਦਰ ਸਿੰਘ ਵਾਸੀ ਦਸਮੇਸ਼ ਨਗਰ ਬਠਿੰਡਾ ਨੂੰ 1680 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਣੇ ਕਾਬੂ ਕੀਤਾ ਗਿਆ ਹੈ, ਜਿਸ ‘ਤੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਪੁਨਰ - ਸੁਰਜੀਤ ) ਦੇ ਯੂਥ ਵਿੰਗ ਵਲੋਂ ‘ ਚੜ੍ਹਦਾ ਪੰਜਾਬ - ਸੰਵਾਦ ਯਾਤਰਾ ’ ਦਾ ਐਲਾਨ ਅਗਲੀ ਖ਼ਬਰ ਚੇਅਰਮੈਨ ਮਾਨ ਦਾ ਪਿੰਡ ਢਿਪਾਲੀ ਵਿਖੇ ਪਹੁੰਚਣ ’ਤੇ ਪਿੰਡ ਵਾਸੀਆਂ ਵਲੋਂ ਸਵਾਗਤ
Ad Position 24