24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਰਾਲੀ ਸਾੜਨ ’ਤੇ ਵੱਡੇ ਜੁਰਮਾਨਿਆਂ ਦੇ ਫ਼ੈਸਲੇ ਦੀ ਡਕੌਂਦਾ ਵਲੋਂ ਨਿਖੇਧੀ

ਬਠਿੰਡਾ, 23 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰ ਸਰਕਾਰ ਵਲੋਂ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਵੱਡੇ ਜੁਰਮਾਨੇ ਲਾਉਣ ਦੇ ਫ਼ੈਸਲੇ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਯੂਨੀਅਨ ਆ ਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ‘ਤੇ ਜੁਰਮਾਨਿਆਂ ਦਾ ਬੋਝ ਪਾ ਕੇ ਪਰਾਲੀ ਦੀ ਸਮੱਸਿਆ ਦਾ ਹੱਲ ਨਹੀਂ ਕਰ ਸਕਦੀ।

Ad Position 21
No active advertisement
ਹਰਵਿੰਦਰ ਸਿੰਘ ਕੋਟਲੀ ਤੇ ਅਮਰਜੀਤ ਹਨੀ। 25-09-2026
ਬਠਿੰਡਾ, 23 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰ ਸਰਕਾਰ ਵਲੋਂ ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਵੱਡੇ ਜੁਰਮਾਨੇ ਲਾਉਣ ਦੇ ਫ਼ੈਸਲੇ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਯੂਨੀਅਨ ਆ ਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ‘ਤੇ ਜੁਰਮਾਨਿਆਂ ਦਾ ਬੋਝ ਪਾ ਕੇ ਪਰਾਲੀ ਦੀ ਸਮੱਸਿਆ ਦਾ ਹੱਲ ਨਹੀਂ ਕਰ ਸਕਦੀ। ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਸਕੱਤਰ ਗੁਰਨਾਮ ਸਿੰਘ ਬਾਹੀਆ ਅਤੇ ਜ਼ਿਲ੍ਹਾ ਆਗੂ ਅਮਰਜੀਤ ਹਨੀ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਛੋਟੇ ਤੇ ਦਰਮਿਆਨੇ ਕਿਸਾਨਾਂ ਦੀ ਆਰਥਿਕ ਮਦਦ ਕਰਕੇ ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧ ਲਈ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਹਨ ਅਤੇ ਅਜਿਹੇ ਸਮੇਂ ਵੱਡੇ ਜੁਰਮਾਨੇ ਲਾਉਣਾ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧਾਏਗਾ। ਆਗੂਆਂ ਨੇ ਕਿਹਾ ਕਿ ਕਿਸਾਨ, ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਵੱਡਾ ਯੋਗਦਾਨ ਪਾ ਰਹੇ ਹਨ । ਉਨ੍ਹਾਂ ਦਾਅਵਾ ਕੀਤਾ ਕਿ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ ਅਤੇ ਉਦਯੋਗਿਕ ਤੇ ਹੋਰ ਸਰੋਤਾਂ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਵੱਲ ਵੀ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ) ਦੇ ਵਲੋਂ ਹਲਕਾ ਬਠਿੰਡਾ ਦਿਹਾਤੀ ਦੇ ਪਿੰਡਾਂ ’ਚ ਮੀਟਿੰਗਾਂ ਹਰਮੰਦਰ ਸਿੰਘ ਗੁਲਾਬਗੜ੍ਹ ਅਤੇ ਬੀ... ਅਗਲੀ ਖ਼ਬਰ ਸਵੱਛਤਾ ਅਭਿਆਨ ਤਹਿਤ ਸੈਕੰਡਰੀ ਸਕੂਲ ਜਗਾ ਰਾਮ ਤੀਰਥ ਦਾ ਵਿਸ਼ੇਸ਼ ਨਿਰੀਖਣ ਕੀਤਾ
Ad Position 24