24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਧੀਆਂ ਦੇ ਵਿਆਹ ਮੌਕੇ ਪੰਚਾਇਤ ਦੇਵੇਗੀ 11 ਹਜ਼ਾਰ ਰੁਪਏ ਦਾ ਸ਼ਗਨ

ਰਾਮਾਂ ਮੰਡੀ, 24 ਸਤੰਬਰ (ਤਰਸੇਮ ਸਿੰਗਲਾ)-ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਪਿੰਡ ਤਰਖਾਣਵਾਲਾ, ਦੀ ਪੰਚਾਇਤ ਵਲੋਂ ਧੀਆਂ ਦੇ ਸਨਮਾਨ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਇਕ ਵਿਲੱਖਣ ਪਹਿਲ ਕੀਤੀ ਗਈ ਹੈ। ਪਿੰਡ ਦੇ ਸਮੂਹ ਪੰਚਾਇਤ ਮੈਂਬਰਾਂ ਵਲੋਂ ਸਾਂਝੇ ਤੌਰ ’ਤੇ ਸ਼ਗਨ ਸਕੀਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਕਿ ਹੁਣ ਪਿੰਡ ਵਿਚ ਕਿਸੇ ਵੀ ਅਨੁਸੂਚਿਤ ਜਾਤੀ (ਐਸ.

Ad Position 21
No active advertisement
ਅਜੀਤ ਡੈਸਕ 25-09-2026
ਰਾਮਾਂ ਮੰਡੀ, 24 ਸਤੰਬਰ (ਤਰਸੇਮ ਸਿੰਗਲਾ)-ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਪਿੰਡ ਤਰਖਾਣਵਾਲਾ, ਦੀ ਪੰਚਾਇਤ ਵਲੋਂ ਧੀਆਂ ਦੇ ਸਨਮਾਨ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਇਕ ਵਿਲੱਖਣ ਪਹਿਲ ਕੀਤੀ ਗਈ ਹੈ। ਪਿੰਡ ਦੇ ਸਮੂਹ ਪੰਚਾਇਤ ਮੈਂਬਰਾਂ ਵਲੋਂ ਸਾਂਝੇ ਤੌਰ ’ਤੇ ਸ਼ਗਨ ਸਕੀਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਕਿ ਹੁਣ ਪਿੰਡ ਵਿਚ ਕਿਸੇ ਵੀ ਅਨੁਸੂਚਿਤ ਜਾਤੀ (ਐਸ.ਸੀ.) ਅਤੇ ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਨਾਲ ਸੰਬੰਧਿਤ ਪਰਿਵਾਰ ਦੀ ਧੀ ਦੇ ਵਿਆਹ ਮੌਕੇ ਪਿੰਡ ਦੀ ਪੰਚਾਇਤ ਵਲੋਂ ਆਪਣੀ ਸ਼ਗਨ ਸਕੀਮ ਤਹਿਤ 11 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾਵੇਗਾ। ਪੰਚਾਇਤ ਵਲੋਂ ਲਏ ਇਸ ਫ਼ੈਸਲੇ ਨੂੰ ਪਿੰਡ ਵਾਸੀਆਂ ਵਲੋਂ ਧੀਆਂ ਦੇ ਸਨਮਾਨ ਅਤੇ ਸਮਾਜਿਕ ਸਹਿਯੋਗ ਵੱਲ ਇਕ ਸ਼ਲਾਘਾਯੋਗ ਕਦਮ ਦੱਸਿਆ ਜਾ ਰਿਹਾ ਹੈ। ਇਸ ਪਹਿਲ ਦਾ ਮਕਸਦ ਵਿਆਹ ਸਮੇਂ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਧੀਆਂ ਪ੍ਰਤੀ ਸਮਾਜ ਵਿਚ ਸਨਮਾਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਪਿੰਡ ਤਰਖਾਣਵਾਲਾ ਦੀ ਇਸ ਪਹਿਲ ਦੀ ਆਸ-ਪਾਸ ਦੇ ਪਿੰਡਾਂ ਵਿਚ ਵੀ ਖੂਬ ਚਰਚਾ ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਅਗਰਵਾਲ ਧਰਮਸ਼ਾਲਾ ’ਚ ਸ੍ਰੀਮਦ ਭਾਗਵਤ ਕਥਾ 27 ਸਤੰਬਰ ਤੋਂ 2 ਅਕਤੂਬਰ ਤੱਕ
Ad Position 24