ਸਰਵਹਿੱਤਕਾਰੀ ਸਕੂਲ ਵਿਚ ਐਨ. ਐਸ. ਐਸ. ਦਿਵਸ ਮਨਾਇਆ
ਰਾਮਪੁਰਾ ਫੂਲ, 24 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ, ਰਾਮਪੁਰਾ ਫੂਲ ਵਿਚ ਪ੍ਰਿੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਹੇਠ ਐਨ. ਐਸ.
ਰਾਮਪੁਰਾ ਫੂਲ, 24 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ, ਰਾਮਪੁਰਾ ਫੂਲ ਵਿਚ ਪ੍ਰਿੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਹੇਠ ਐਨ.ਐਸ.ਐਸ. ਦਿਵਸ ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਖੇਡ ਪ੍ਰੋਗਰਾਮ ਦੀ ਤਿਆਰੀ ਕੀਤੀ ਗਈ। ਵਲੰਟੀਅਰਾਂ ਨੇ ਖੇਡ ਮੈਦਾਨ ਦੀ ਸਫ਼ਾਈ, ਮੈਦਾਨ ਦੀ ਮਾਰਕਿੰਗ ਅਤੇ ਖੇਡਾਂ ਨਾਲ ਸੰਬੰਧਿਤ ਹੋਰ ਪ੍ਰਬੰਧਾਂ ਵਿਚ ਸਰਗਰਮੀ ਨਾਲ ਭਾਗ ਲਿਆ। ਇਸ ਮੌਕੇ ਗਤੀਵਿਧੀ ਇੰਚਾਰਜ ਨਿਰਮਲ ਜੀਤ ਕੌਰ ਉਨ੍ਹਾਂ ਦੇ ਨਾਲ ਰਹੇ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਵਿਚ ਸੇਵਾ ਭਾਵਨਾ, ਅਨੁਸ਼ਾਸਨ, ਟੀਮ ਵਰਕ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਗਿਆ। ਐਨ.ਐਸ.ਐਸ. ਦੇ ਮੂਲ ਸੰਦੇਸ਼ ਰਾਸ਼ਟਰੀ ਕੌਮੀ ਸੇਵਾ ਨੂੰ ਅਮਲੀ ਰੂਪ ਦਿੰਦਿਆਂ ਵਲੰਟੀਅਰਾਂ ਨੇ ਸਮੂਹਕ ਸੇਵਾ ਦਾ ਸੁੰਦਰ ਸੰਦੇਸ਼ ਦਿੱਤਾ। ਪ੍ਰਬੰਧਕ ਸੰਮਤੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਸਾਰੇ ਹੀ ਵਲੰਟੀਅਰਾਂ ਨੇ ਇਸ ਸ਼ੁੱਭ ਮੌਕੇ ’ ਤੇ ਸਭ ਨੂੰ ਵਧਾਈ ਦਿੱਤੀ ਅਤੇ ਵੱਧ ਤੋਂ ਵੱਧ ਸਮਾਜ ਨੂੰ ਜਾਗਰੂਕ ਕਰਨ ਵਾਲੀਆਂ ਗਤੀਵਿਧੀਆਂ ਤੇ ਖੇਡਾਂ ਵਿਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।