ਐਨ.ਐਸ.ਐਸ. ਦਿਵਸ ਮਨਾਇਆ
ਬਠਿੰਡਾ, 25 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐਸ. ਐਸ.
ਬਠਿੰਡਾ, 25 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਦੇ ਐਨ. ਐਸ. ਐਸ. ਯੂਨਿਟਾਂ ਵਲੋਂ ਐਨ.ਐਸ.ਐਸ. ਦਿਵਸ ਉਤਸ਼ਾਹ ਤੇ ਸਮਰਪਣ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਦੋਵੇਂ ਐਨ. ਐਸ. ਐਸ. ਯੂਨਿਟਾਂ ਦੇ ਲਗਭਗ 180 ਵਲੰਟੀਅਰਾਂ ਨੇ ਸਰਗਰਮ ਭਾਗੀਦਾਰੀ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਐਨ.ਐਸ.ਐਸ. ਨਾਲ ਜੁੜ ਕੇ ਸਮਾਜ ਸੇਵਾ ਤੇ ਲੋਕ-ਭਲਾਈ ਦੇ ਕਾਰਜਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਵਿਚ ਸੇਵਾ, ਅਨੁਸ਼ਾਸਨ, ਜ਼ਿੰਮੇਵਾਰੀ ਤੇ ਸਮਾਜਿਕ ਚੇਤਨਾ ਦੀ ਭਾਵਨਾ ਪੈਦਾ ਕਰਨ ਵਿਚ ਐਨ.ਐਸ.ਐਸ. ਦੀ ਮਹੱਤਵਪੂਰਨ ਭੂਮਿਕਾ ਹੈ। ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ: ਸਿਮਰਜੀਤ ਕੌਰ ਨੇ ਵਲੰਟੀਅਰਾਂ ਨੂੰ ਐਨ.ਐਸ.ਐਸ. ਦੇ ਉਦੇਸ਼ਾਂ, ਮਹੱਤਤਾ ਤੇ ਸਮਾਜ ਪ੍ਰਤੀ ਇਸ ਦੀ ਭੂਮਿਕਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਗੁਰਮਿੰਦਰ ਜੀਤ ਕੌਰ ਵਲੋਂ ਸਮੂਹ ਐਨ. ਐਸ. ਐਸ. ਵਲੰਟੀਅਰਾਂ ਨੂੰ ਨਿਰਸਵਾਰਥ ਸੇਵਾ ਦੀ ਭਾਵਨਾ ਨਾਲ ਸਮਾਜਿਕ ਕਾਰਜਾਂ ਵਿਚ ਭਾਗ ਲੈਣ, ਸਮਾਜ ਦੀ ਭਲਾਈ, ਦੇਸ਼ ਦੀ ਏਕਤਾ ਅਤੇ ਲੋਕ-ਸੇਵਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਸਹੁੰ ਚੁਕਾਈ ਗਈ।