26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਹਲਕੇ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ ਮੁਕੰਮਲ- ਕੋਟਫੱਤਾ

ਸੰਗਤ ਮੰਡੀ, 25 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਵਿਚ ਸਰਕਾਰ ਵਲੋਂ ਸ਼ੁਰੂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਸੰਗਤ ਮੰਡੀ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 26-09-2026
ਸੰਗਤ ਮੰਡੀ, 25 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਵਿਚ ਸਰਕਾਰ ਵਲੋਂ ਸ਼ੁਰੂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਸੰਗਤ ਮੰਡੀ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪਿੰਡਾਂ ਦੀਆਂ ਸੜਕਾਂ ਨੂੰ ਦਿੱਤੀ ਜਾਵੇਗੀ ਤਰਜੀਹ- ਕੋਟਫੱਤਾ ਨੇ ਦੱਸਿਆ ਕਿ ਸੰਗਤ ਕਲਾਂ ਤੋਂ ਭਾਰਤਮਾਲਾ ਸੜਕ ਨੂੰ ਜੋੜਨ ਵਾਲੀ ਗੁਰਥੜੀ ਸੜਕ, ਸੰਗਤ ਕਲਾਂ ਤੋਂ ਕੋਟਗੁਰੂ ਅਤੇ ਸੰਗਤ ਕਲਾਂ ਤੋਂ ਮਛਾਣਾ ਨੂੰ ਜੋੜਨ ਵਾਲੀਆਂ ਸੜਕਾਂ ਦੇ ਕੰਮ ਨੂੰ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੁਰੂਸਰ ਸੈਣੇਵਾਲਾ ਤੋਂ ਮਹਿਤਾ ਨੂੰ ਜੋੜਨ ਵਾਲੀ ਸੜਕ ਸਮੇਤ ਫੁੱਲੋ ਮਿੱਠੀ, ਘੁੱਦਾ, ਕੋਟਗੁਰੂ ਤੇ ਗਹਿਰੀ ਬੁੱਟਰ ਵਿਖੇ ਨਵੀਆਂ ਸੜਕਾਂ ਬਣਾਉਣ ਲਈ ਵੀ ਕਾਰਵਾਈ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ ਤੇ ਅਧੂਰੇ ਪਏ ਕੰਮਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕਰਵਾਇਆ ਜਾਵੇਗਾ। ਹਲਕਾ ਇੰਚਾਰਜ ਨੇ ਸਮੂਹ ਇਲਾਕਾ ਵਾਸੀਆਂ ਨੂੰ ਹਲਕੇ ਦੇ ਵਿਕਾਸ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਅਗਰਵਾਲ ਸਮਾਜ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ, ਟ੍ਰੇਡ ਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ, ਰਵੀ ਗੋਇਲ, ਯੂਥ ਵਿੰਗ ਦੇ ਆਗੂ ਤੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ‘ਆਪ’ ਆਗੂ ਬਹਾਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਹਰਦੇਵ ਸਿੰਘ ਸਿੱਧੂ ਸਮੇਤ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਰਹਿੰਦ-ਖੂੰਹਦ ਸਾੜਨ ਨੂੰ ਲੈ ਕੇ ਕੇਂਦਰ ਸਰਕਾਰ ਦੇ ਨਾਦਰਸ਼ਾਹੀ ਫੁਰਮਾਨ ਦਾ ਡੱਟਕੇ ਵਿਰੋਧ ਕਰਾਂਗੇ-ਕੋਟਭਾਰਾ ਅਗਲੀ ਖ਼ਬਰ ਐਨ.ਐਸ.ਐਸ. ਦਿਵਸ ਮਨਾਇਆ
Ad Position 24