5 ਅਕਤੂਬਰ ਦੇ ਘਿਰਾਓ ਲਈ ਪਿੰਡਾਂ ਵਿਚ ਲਾਮਬੰਦੀ ਤੇਜ਼
ਮਹਿਮਾ ਸਰਜਾ, 25 ਸਤੰਬਰ (ਬਲਦੇਵ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਸੰਘਰਸ਼ ਦਾ ਮੈਦਾਨ ਮੁੜ ਭਖਾਉਣ ਦੀ ਤਿਆਰੀ ਵਿੱਢ ਦਿੱਤੀ ਗਈ ਹੈ। ਜਥੇਬੰਦੀ ਵੱਲੋਂ 13 ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਘਿਰਾਓ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੱਟ-ਸਿਆਪੇ ਦਾ ਐਲਾਨ ਕੀਤਾ ਗਿਆ ਹੈ।
ਮਹਿਮਾ ਸਰਜਾ, 25 ਸਤੰਬਰ (ਬਲਦੇਵ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਸੰਘਰਸ਼ ਦਾ ਮੈਦਾਨ ਮੁੜ ਭਖਾਉਣ ਦੀ ਤਿਆਰੀ ਵਿੱਢ ਦਿੱਤੀ ਗਈ ਹੈ। ਜਥੇਬੰਦੀ ਵੱਲੋਂ 13 ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਘਿਰਾਓ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੱਟ-ਸਿਆਪੇ ਦਾ ਐਲਾਨ ਕੀਤਾ ਗਿਆ ਹੈ। ਅੱਜ ਪਿੰਡ ਸਿਵੀਆਂ ਤੋਂ ਮੀਟਿੰਗਾਂ ਦੀ ਸ਼ੁਰੂਆਤ ਦਾ ਮੁੱਢ ਬੰਨ੍ਹਿਆ ਗਿਆ ਹੈ। ਇਸ ਸਬੰਧੀ ਲਾਮਬੰਦੀ ਲਈ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਦੀ ਅਗਵਾਈ ਹੇਠ ਬਠਿੰਡਾ ਬਲਾਕ ਦੇ ਤਿੰਨ ਪਿੰਡਾਂ ਵਿਚ ਕਿਸਾਨ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਜਗਸੀਰ ਸਿੰਘ ਝੁੰਬਾ, ਅਮਰੀਕ ਸਿੰਘ ਸਿਵੀਆਂ ਅਤੇ ਗੁਰਪਾਲ ਸਿੰਘ ਦਿਉਣ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ 5 ਅਕਤੂਬਰ ਦੇ ਐਕਸ਼ਨ ਨੂੰ ਸਫਲ ਬਣਾਉਣ ਲਈ ਪਿੰਡ-ਪਿੰਡ ਮੀਟਿੰਗਾਂ ਤੇ ਘਰ-ਘਰ ਲਾਮਬੰਦੀ ਹੋਰ ਤੇਜ਼ ਕੀਤੀ ਜਾਵੇਗੀ। ਇਸ ਮੌਕੇ ਜਸਵਿੰਦਰ ਸਿੰਘ ਸਰਦਾਰਗੜ੍ਹ, ਜਨਕ ਸਿੰਘ ਮਹਿਮਾ ਸਰਜਾ, ਨੀਟਾ ਸਿੰਘ ਦਿਓਣ, ਗੁਰਪ੍ਰੀਤ ਸਿੰਘ ਦਾਨ ਸਿੰਘ ਵਾਲਾ ਤੇ ਕੁਲਵਿੰਦਰ ਸਿੰਘ ਜੰਡਾਂਵਾਲਾ ਹਾਜ਼ਰ ਸਨ।