26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਕਿਯੂ ਉਗਰਾਹਾਂ ਦੀ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨਾਲ ਡੇਢ ਘੰਟਾ ਚੱਲੀ ਮੀਟਿੰਗ ਰਹੀ ਬੇਸਿੱਟਾ

ਬਠਿੰਡਾ , 25 ਸਤੰਬਰ ( ਸੱਤਪਾਲ ਸਿੰਘ ਸਿਵੀਆਂ )- ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ , ਸੂਬਾ ਸੀਨੀਅਰ ਉੱਪ - ਪ੍ਰਧਾਨ ਝੰਡਾ ਸਿੰਘ ਜੇਠੂਕੇ , ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ , ਉੱਪ - ਪ੍ਰਧਾਨ ਰੂਪ ਸਿੰਘ ਛੰਨਾ ਅਤੇ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਵਲੋਂ ਬਠਿੰਡਾ ਦੇ ਖੇਤੀਬਾੜੀ ਦਫ਼ਤਰ ਵਿਖੇ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਕਰੀਬ ਡੇਢ ਘੰਟਾ ਲੰਬੀ ਤੈਅ ਸ਼ੁਦਾ ਮੀਟਿੰਗ ਕੀਤੀ ਗਈ , ਜੋ ਕਿਸੇ ਤਣ - ਪੱਤਣ ਨਹੀਂ ਲੱਗ ਸਕੀ । ਇਸ ਰੋਸ ਵਜੋਂ ਜਥੇਬੰਦੀ ਨੇ 5 ਅਕਤੂਬਰ ਦੇ ਜ਼ਿਲ੍ਹਾ ਪੱਧਰੀ ਐਕਸ਼ਨਾਂ ਨੂੰ ਹੋਰ ਤਿੱਖੇ ਕਰਨ ਦਾ ਐਲਾਨ ਕਰ ਦਿੱਤਾ ਹੈ ।

Ad Position 21
No active advertisement
ਭਾਕਿਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਹੋਰ ਕਿਸਾਨ ਆਗੂ ਬਠਿੰਡਾ ’ਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਦੇ ਹੋਏ। ਤਸਵੀਰ : ਲਵਲੀ 26-09-2026
ਬਠਿੰਡਾ , 25 ਸਤੰਬਰ ( ਸੱਤਪਾਲ ਸਿੰਘ ਸਿਵੀਆਂ )- ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ , ਸੂਬਾ ਸੀਨੀਅਰ ਉੱਪ - ਪ੍ਰਧਾਨ ਝੰਡਾ ਸਿੰਘ ਜੇਠੂਕੇ , ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ , ਉੱਪ - ਪ੍ਰਧਾਨ ਰੂਪ ਸਿੰਘ ਛੰਨਾ ਅਤੇ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਵਲੋਂ ਬਠਿੰਡਾ ਦੇ ਖੇਤੀਬਾੜੀ ਦਫ਼ਤਰ ਵਿਖੇ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਕਰੀਬ ਡੇਢ ਘੰਟਾ ਲੰਬੀ ਤੈਅ ਸ਼ੁਦਾ ਮੀਟਿੰਗ ਕੀਤੀ ਗਈ , ਜੋ ਕਿਸੇ ਤਣ - ਪੱਤਣ ਨਹੀਂ ਲੱਗ ਸਕੀ । ਇਸ ਰੋਸ ਵਜੋਂ ਜਥੇਬੰਦੀ ਨੇ 5 ਅਕਤੂਬਰ ਦੇ ਜ਼ਿਲ੍ਹਾ ਪੱਧਰੀ ਐਕਸ਼ਨਾਂ ਨੂੰ ਹੋਰ ਤਿੱਖੇ ਕਰਨ ਦਾ ਐਲਾਨ ਕਰ ਦਿੱਤਾ ਹੈ । ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੋਂ ਵਿਧਾਨ ਸਭਾ ਦੇ ਸੈਸ਼ਨ ’ ਚ ਰਾਵੀ ਦਰਿਆ ਤੇ ਸਹਾਇਕ ਨਦੀਆਂ - ਨਾਲਿਆਂ ਦੇ ਪਾਕਿਸਤਾਨ ਵੱਲ ਅਜਾਈਂ ਜਾਂਦੇ ਪਾਣੀ ਬਾਰੇ ‘ ਵਾਈਟ ਪੇਪਰ ’ ਜਾਰੀ ਕਰਨ ਤੇ ਪਾਣੀ ਨੂੰ ਰੋਕਣ ਲਈ ਬਜਟ ਰੱਖਣ , ਲੈਂਡ ਪੂਲਿੰਗ ਪਾਲਸੀ ਰੱਦ ਕਰਕੇ ਕਾਸ਼ਤਕਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ , ਡਰੋਨਾਂ ਸਰਵੇ ਬੰਦ ਕਰਨ , ਹੜ੍ਹਾਂ ਤੇ ਕੁਦਰਤੀ ਆਫ਼ਤਾਂ ਦੇ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਦੇਣ , ਮਜ਼ਦੂਰਾਂ - ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕਰਨ , ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦੇਣ , ਅੰਦੋਲਨਾਂ ਦੌਰਾਨ ਤੇ ਪਰਾਲੀ ਸਾੜਨ ਸਬੰਧੀ ਦਰਜ ਮੁਕੱਦਮੇ ਰੱਦ ਕਰਨ ਦੀ ਮੰਗ ਕੀਤੀ ਗਈ ਪਰ ਮੰਤਰੀ ਨੇ ਇਨ੍ਹਾਂ ਮੰਗਾਂ ਦੇ ਹੱਲ ਸਬੰਧੀ ਕੋਈ ਠੋਸ ਜਾਂ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ । ਇਸ ਤੋਂ ਇਲਾਵਾ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਉਣ ਅਤੇ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ ਬਾਰੇ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਤੋਂ ਖੁੱਡੀਆਂ ਟਾਲ਼ਾ ਵੱਟ ਗਏ । ਉਗਰਾਹਾਂ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਦੇ ਨਾਂਹ ਪੱਖੀ ਰਵੱਈਏ ਨੂੰ ਦੇਖਦੇ ਹੋਏ ਉਨ੍ਹਾਂ ਦੀ ਜਥੇਬੰਦੀ ਨੇ ਪਹਿਲਾਂ ਤੋਂ ਉਲੀਕੇ 5 ਅਕਤੂਬਰ ਦੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨਾਂ ਨੂੰ ਹੋਰ ਤਿੱਖੇ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਇਹ ਪ੍ਰਦਰਸ਼ਨ ਸਰਕਾਰ ਦੀਆਂ ਜੜਾਂ ਹਿਲਾਉਣ ਵਾਲੇ ਹੋਣਗੇ ।
Ad Position 22
No active advertisement
ਪਿਛਲੀ ਖ਼ਬਰ ਸ਼ਕਤੀ ਪੰਪਸ ਨੇ ਬਠਿੰਡਾ ਵਿੱਚ ਪ੍ਰੋਡਕਟ ਲਾਂਚ ਮੀਟ 2026 ਕਰਵਾਈ ਅਗਲੀ ਖ਼ਬਰ ਪੰਜਾਬ ਸਰਕਾਰ
Ad Position 24