ਝੂਠੇ ਵੀਜ਼ੇ ਅਤੇ ਨਕਲੀ ਆਫ਼ਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ- ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ
ਭਗਤਾ ਭਾਈਕਾ ਵਿਖੇ ਜਨਤਾ ਦੀ ਅਦਾਲਤ ਪ੍ਰੋਗਰਾਮ
ਭਗਤਾ ਭਾਈਕਾ/ ਰਾਮਪੁਰਾ ਫੂਲ, 26 ਸਤੰਬਰ (ਸੁਖਪਾਲ ਸਿੰਘ ਸੋਨੀ/ ਹੇਮੰਤ ਕੁਮਾਰ ਸ਼ਰਮਾ )- ਗੁਰਦੁਆਰਾ ਬਾਬਾ ਵਿਸ਼ਵਕਰਮਾ ਸੁਸਾਇਟੀ ਭਗਤਾ ਭਾਈਕਾ ਵਲੋਂ ਮਨੁੱਖੀ ਅਧਿਕਾਰ ਜਾਗਰੂਕਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਸਬੰਧੀ ਸਥਾਨਿਕ ਸਟਾਰ ਵਿਊ ਰਿਜੋਰਟ ਵਿਖੇ ਜਨਤਾ ਦੀ ਅਦਾਲਤ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਅਤੇ ਯੂ ਟੀ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ ਗਈ।
ਜ
ਜਨਤਾ ਦੀ ਅਦਾਲਤ ਪ੍ਰੋਗਰਾਮ ਦੌਰਾਨ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਦਾ ਸਨਮਾਨ ਕਰਦੇ ਹੋਏ ਦਵਿੰਦਰ ਸਿੰਘ ਮਠਾੜੂ, ਨਿੱਕਾ ਧੀਮਾਨ, ਹਿੰਦਾ ਸਿੱਧੂ ਆਦਿ ਪਤਵੰਤੇ। ਤਸਵੀਰ: ਸੁਖਪਾਲ ਸਿੰਘ ਸੋਨੀ
27-09-2026
ਭਗਤਾ ਭਾਈਕਾ/ ਰਾਮਪੁਰਾ ਫੂਲ, 26 ਸਤੰਬਰ (ਸੁਖਪਾਲ ਸਿੰਘ ਸੋਨੀ/ ਹੇਮੰਤ ਕੁਮਾਰ ਸ਼ਰਮਾ )- ਗੁਰਦੁਆਰਾ ਬਾਬਾ ਵਿਸ਼ਵਕਰਮਾ ਸੁਸਾਇਟੀ ਭਗਤਾ ਭਾਈਕਾ ਵਲੋਂ ਮਨੁੱਖੀ ਅਧਿਕਾਰ ਜਾਗਰੂਕਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਸਬੰਧੀ ਸਥਾਨਿਕ ਸਟਾਰ ਵਿਊ ਰਿਜੋਰਟ ਵਿਖੇ ਜਨਤਾ ਦੀ ਅਦਾਲਤ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਅਤੇ ਯੂ ਟੀ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ ਗਈ। ਇਸ ਸਮੇਂ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਮੰਤਵ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨੀ ਅਤੇ ਪੀੜਤਾਂ ਨੂੰ ਸਮੇਂ-ਸਿਰ ਨਿਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਆਪਣੀ ਪਹੁੰਚ ਨੂੰ ਦੇ ਹਰ ਘਰ ਤੱਕ ਲੈ ਕੇ ਜਾਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਮਨੁੱਖੀ ਅਧਿਕਾਰਾਂ ਸਬੰਧੀ ਕਮਿਸ਼ਨ ਦੇ ਦਫ਼ਤਰ ਸੈਕਟਰ-34 ਏ, ਬਿਲਡਿੰਗ ਨੰਬਰ 220, ਚੰਡੀਗੜ੍ਹ ਵਿਖੇ ਸੰਪਰਕ ਕਰ ਸਕਦਾ ਹੈ ਜਾਂ ਆਪਣੀ ਸ਼ਿਕਾਇਤ ਲਿਖਤੀ ਰੂਪ ਵਿਚ ਭੇਜ ਸਕਦੇ ਹਨ। ਉਨ੍ਹਾਂ ਕਿਹਾ ਮਨੁੱਖੀ ਅਧਿਕਾਰਾਂ ਸਬੰਧੀ ਕੋਈ ਵੀ ਸ਼ਿਕਾਇਤ ਵਟਸਐੱਪ ਨੰਬਰ 9855475547 ‘ਤੇ ਕਰਵਾਈ ਜਾ ਸਕਦੀ ਹੈ। ਪਦਮਸ਼੍ਰੀ ਸ਼ੰਟੀ ਨੇ ਝੂਠੇ ਵੀਜ਼ਿਆਂ, ਨਕਲੀ ਆਫ਼ਰ ਲੈਟਰਾਂ, ਜਾਅਲੀ ਵਿਆਹਾਂ ਅਤੇ ਵਿਦੇਸ਼ ਭੇਜਣ ਦੇ ਨਾਮ ‘ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਬੋਲਦਿਆਂ ਕਿਹਾ ਕਿ ਅਜਿਹੇ ਠੱਗਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਬੋਲਦੇ ਹੋਏ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਮਾ. ਮਨਦੀਪ ਸਿੰਘ ਵਲੋਂ ਨਿਭਾਈ ਗਈ। ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਉੱਪ ਮੰਡਲ ਮਜਿਸਟਰੇਟ ਰਾਮਪੁਰਾ ਬਲਕਰਨ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਪੰਕਜ ਕੁਮਾਰ, ਐੱਸ . ਪੀ. ਬਠਿੰਡਾ ਆਸਵੰਤ ਧਾਲੀਵਾਲ, ਐਸਐਮਓ ਭਗਤਾ ਡਾ ਸੀਮਾ ਗੁਪਤਾ, ਨਗਰ ਪੰਚਾਇਤ ਭਗਤਾ ਭਾਈਕਾ ਦੇ ਪ੍ਰਧਾਨ ਜਗਸੀਰ ਸਿੰਘ, ਲਾਈਫਕੇਅਰ ਫਾਊਂਡੇਸ਼ਨ ਤੋ ਸਤੀਸ਼ ਕੁਮਾਰ ਅਤੇ ਉਨ੍ਹਾਂ ਦੀ ਟੀਮ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ। ਇਸ ਸਮੇਂ ਦਵਿੰਦਰ ਸਿੰਘ ਮਠਾੜੂ, ਹਰਿੰਦਰਪਾਲ ਸਿੰਘ ਭਗਤਾ, ਰਛਪਾਲ ਸਿੰਘ ਨਿੱਕਾ ਧੀਮਾਨ, ਗੁਰਤੇਜ ਸਿੰਘ ਚਾਨੀ, ਰਾਮ ਸਿੰਘ ਮਲੂਕਾ, ਜਗਸੀਰ ਸਿੰਘ ਪੰਨੂੰ ਪ੍ਰਧਾਨ ਨਗਰ ਪੰਚਾਇਤ, ਨਛੱਤਰ ਸਿੰਘ ਸਿੱਧੂ, ਬਾਦਲ ਸਿੰਘ ਭਗਤਾ, ਹਰਜਿੰਦਰ ਸਿੰਘ ਸਿਰੀਏਵਾਲਾ, ਰਾਜਾ ਸਿੱਧੂ ਕੌਂਸਲਰ, ਸੁਖਚੈਨ ਸਿੰਘ ਖ਼ਾਲਸਾ, ਰਾਕੇਸ਼ ਕੁਮਾਰ ਅਰੋੜਾ ਆਦਿ ਹਾਜ਼ਰ ਸਨ।