ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ 4 ਅਕਤੂਬਰ ਤੋਂ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਹੋਵੇਗਾ ਆਰੰਭ- ਬਾਬਾ ਕਾਕਾ ਸਿੰਘ
ਤਲਵੰਡੀ ਸਾਬੋ, 26 ਸਤੰਬਰ (ਰਣਜੀਤ ਸਿੰਘ ਰਾਜੂ)- ਸਿੱਖ ਪੰਥ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾਂ ਯਾਦ ਨੂੰ ਸਮਰਪਿਤ ਕਰਕੇ ਸੰਪ੍ਰਦਾਇ ਭਿੰਡਰਾਂ ਦੇ ਵਿਦਿਆਰਥੀ ਸਿੰਘਾਂ ਦੇ ਸਹਿਯੋਗ ਸਦਕਾ ‘ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ’ ਸੰਤ ਅਤਰ ਸਿੰਘ ਵੱਲੋਂ ਹੀ ਸਥਾਪਿਤ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂਵਿਦਿਆਲਾ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ 4 ਅਕਤੂਬਰ ਤੋਂ ਆਰੰਭ ਹੋਵੇਗਾ। ਉਕਤ ਜਾਣਕਾਰੀ ਗੁ:ਬੁੰਗਾ ਮਸਤੂਆਣਾ ਦੇ ਮੁਖੀ ਬਾਬਾ ਕਾਕਾ ਸਿੰਘ ਨੇ ਗੱਲਬਾਤ ਦੌਰਾਨ ਦਿੱਤੀ।
ਗ
ਗੱਲਬਾਤ ਦੌਰਾਨ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ।
27-09-2026
ਤਲਵੰਡੀ ਸਾਬੋ, 26 ਸਤੰਬਰ (ਰਣਜੀਤ ਸਿੰਘ ਰਾਜੂ)- ਸਿੱਖ ਪੰਥ ਦੀ ਮਹਾਨ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾਂ ਯਾਦ ਨੂੰ ਸਮਰਪਿਤ ਕਰਕੇ ਸੰਪ੍ਰਦਾਇ ਭਿੰਡਰਾਂ ਦੇ ਵਿਦਿਆਰਥੀ ਸਿੰਘਾਂ ਦੇ ਸਹਿਯੋਗ ਸਦਕਾ ‘ਗੁਰਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ’ ਸੰਤ ਅਤਰ ਸਿੰਘ ਵੱਲੋਂ ਹੀ ਸਥਾਪਿਤ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂਵਿਦਿਆਲਾ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ 4 ਅਕਤੂਬਰ ਤੋਂ ਆਰੰਭ ਹੋਵੇਗਾ। ਉਕਤ ਜਾਣਕਾਰੀ ਗੁ:ਬੁੰਗਾ ਮਸਤੂਆਣਾ ਦੇ ਮੁਖੀ ਬਾਬਾ ਕਾਕਾ ਸਿੰਘ ਨੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਕਾਲ ਤੋਂ ਹੀ ਚੱਲੀ ਆ ਰਹੀ ਰਵਾਇਤ ਮੁਤਾਬਿਕ ਹੁਣ ਸੰਤ ਬਾਬਾ ਅਤਰ ਸਿੰਘ ਦੀ 10 0 ਸਾਲਾਂ ਯਾਦ ਨੂੰ ਸਮਰਪਿਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਸ਼ੁੱਧ ਪਾਠ ਬੋਧ ਸਮਾਗਮ ਕਰਵਾਇਆ ਜਾ ਰਿਹਾ ਹੈ ਜੋ 4 ਅਕਤੂਬਰ ਤੋਂ 2 ਨਵੰਬਰ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਸਮਾਗਮਾਂ ਚ ਜਿੱਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ ਉੱਥੇ ਉੱਘੇ ਸਿੱਖ ਵਿਦਵਾਨ ਗਿਆਨੀ ਹਰਭਜਨ ਸਿੰਘ ਢੁੱਡੀਕੇ ਵਾਲੇ ਪਾਠ ਬੋਧ ਕਰਵਾਉਣਗੇ।