27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬੀਬਾ ਹਰਸਿਮਰਤ ਕੌਰ ਬਾਦਲ ਦੀ ਗ੍ਰਾਂਟ ਸਦਕਾ ਸਿਵਲ ਹਸਪਤਾਲ ਨੂੰ ਐਂਬੂਲੈਂਸ ਮਿਲਣ ਦਾ ਰਾਹ ਪੱਧਰਾ

ਤਲਵੰਡੀ ਸਾਬੋ, 26 ਸਤੰਬਰ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਮੌਜੂਦ ਉੱਪ ਮੰਡਲ ਪੱਧਰੀ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਨੂੰ ਭਾਵੇਂ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਦਾਅਵੇ ਅਕਸਰ ਦੇਖਣ ਸੁਣਨ ਨੂੰ ਮਿਲਦੇ ਹਨ ਪਰ ਹੁਣ ਤੱਕ ਬਿਨਾਂ ਐਂਬੂਲੈਂਸ ਦੇ ਚੱਲ ਰਹੇ ਇਸ ਹਸਪਤਾਲ ਨੂੰ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਐਂਬੂਲੈਂਸ ਲਈ ਵਿਸ਼ੇਸ਼ ਗ੍ਰਾਂਟ ਦੇ ਦੇਣ ਸਦਕਾ ਐਂਬੂਲੈਂਸ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ । ਦੱਸਣਾ ਬਣਦਾ ਹੈ ਕਿ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ’ਚ ਪਿਛਲੇ ਲੰਬੇ ਸਮੇਂ ਤੋਂ ਐਂਬੂਲੈਂਸ ਦੀ ਸਹੂਲਤ ਉਪਲਬਧ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 27-09-2026
ਤਲਵੰਡੀ ਸਾਬੋ, 26 ਸਤੰਬਰ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਮੌਜੂਦ ਉੱਪ ਮੰਡਲ ਪੱਧਰੀ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਨੂੰ ਭਾਵੇਂ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਦਾਅਵੇ ਅਕਸਰ ਦੇਖਣ ਸੁਣਨ ਨੂੰ ਮਿਲਦੇ ਹਨ ਪਰ ਹੁਣ ਤੱਕ ਬਿਨਾਂ ਐਂਬੂਲੈਂਸ ਦੇ ਚੱਲ ਰਹੇ ਇਸ ਹਸਪਤਾਲ ਨੂੰ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਐਂਬੂਲੈਂਸ ਲਈ ਵਿਸ਼ੇਸ਼ ਗ੍ਰਾਂਟ ਦੇ ਦੇਣ ਸਦਕਾ ਐਂਬੂਲੈਂਸ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ । ਦੱਸਣਾ ਬਣਦਾ ਹੈ ਕਿ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ’ਚ ਪਿਛਲੇ ਲੰਬੇ ਸਮੇਂ ਤੋਂ ਐਂਬੂਲੈਂਸ ਦੀ ਸਹੂਲਤ ਉਪਲਬਧ ਨਹੀਂ ਹੈ। ਕਿਸੇ ਵੀ ਹੰਗਾਮੀ ਹਾਲਤ ਸਮੇਂ ਜਾਂ ਹਸਪਤਾਲ ਤੋਂ ਮਰੀਜ਼ਾਂ ਨੂੰ ਹੋਰ ਹਸਪਤਾਲਾਂ ’ਚ ਤਬਦੀਲ ਕਰਨ ਸਮੇਂ ਮਰੀਜ਼ਾਂ ਦੇ ਵਾਰਿਸਾਂ ਨੂੰ ਭਾਰੀ ਖੱਜਲ ਖੁਆਰੀ ਝੱਲਣੀ ਪੈਂਦੀ ਹੈ ਤੇ ਕਈ ਵਾਰ ਤਾਂ ਜੇਬਾਂ ਢਿੱਲੀਆਂ ਕਰਕੇ ਕੋਈ ਨਿੱਜੀ ਐਂਬੂਲੈਂਸ ਲੈਜਾਣੀ ਪੈਂਦੀ ਹੈ ਕਿਉਂਕਿ ਆਊਟਸੋਰਸ ਕੰਪਨੀ ਵਲੋਂ ਉਪਲਬਧ 108 ਐਂਬੂਲੈਂਸ ਸਿੱਧੇ ਤੌਰ ਤੇ ਮਰੀਜ਼ ਨੂੰ ਉਪਲਬਧ ਨਹੀ ਹੋ ਸਕਦੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਸਮਿਆਂ ‘ਚ ਹਸਪਤਾਲ ਦੇ ਮੁੱਖ ਫਾਰਮੇਸੀ ਅਫ਼ਸਰ ਜਸਵੀਰ ਸਿੰਘ (ਹੁਣ ਸੇਵਾਮੁਕਤ) ਨੇ ਐਂਬੂਲੈਂਸ ਪ੍ਰਾਪਤੀ ਲਈ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਤੱਕ ਪਹੁੰਚ ਕੀਤੀ ਸੀ ਤੇ ਹੁਣ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੇ ਯਤਨਾਂ ਤੇ ਹਸਪਤਾਲ ਦੀ ਬਿਹਤਰੀ ਲਈ ਯਤਨਸ਼ੀਲ ਮੁਲਾਜ਼ਮਾਂ ਦੀਆਂ ਕੋਸ਼ਿਸ਼ਾਂ ਨੂੰ ਉਦੋਂ ਜਾ ਬੂਰ ਪਿਆ ਜਦੋਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਮੌਜੂਦਗੀ ਚ ਹਸਪਤਾਲ ਦੇ ਮੁਲਾਜ਼ਮਾਂ ’ਚੋਂ ਸੇਵਾਮੁਕਤ ਮੁੱਖ ਫਾਰਮੇਸੀ ਅਫ਼ਸਰ ਜਸਵੀਰ ਸਿੰਘ ਤੇ ਬਲਦੇਵ ਸਿੰਘ ਰੋਮਾਣਾ ਨੂੰ ਐਂਬੂਲੈਂਸ ਲਈ ਅੱਠ ਲੱਖ ਰੁਪਏ ਦੀ ਗ੍ਰਾਂਟ ਦਾ ਮਨਜ਼ੂਰੀ ਪੱਤਰ ਸੌਂਪ ਦਿੱਤਾ। ਗੱਲਬਾਤ ਕਰਦਿਆਂ ਜਸਵੀਰ ਸਿੰਘ ਨੇ ਕਿਹਾ ਕਿ ਹੁਣ ਹਸਪਤਾਲ ਨੂੰ ਐਂਬੂਲੈਂਸ ਮਿਲਣ ਨਾਲ ਮਰੀਜ਼ਾਂ ਤੇ ਵਾਰਿਸਾਂ ਨੂੰ ਵੱਡੀ ਰਾਹਤ ਮਿਲੇਗੀ। ਗ੍ਰਾਂਟ ਦੀ ਵੰਡ ਮੌਕੇ ਹਲਕੇ ਦੇ ਮੋਹਰੀ ਅਕਾਲੀ ਆਗੂ ਜਸਵਿੰਦਰ ਸਿੰਘ ਜ਼ੈਲਦਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਨੂੰ 7 ਜ਼ੋਨਾਂ ਅਤੇ 22 ਸਰਕਲਾਂ ’ਚ ਵੰਡਿਆ ਅਗਲੀ ਖ਼ਬਰ ਏ.ਸੀ. ਦੀਆਂ ਕਾਪਰ ਪਾਈਪਾਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
Ad Position 24