27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ ਵਿਸ਼ਵ ਪੰਜਾਬੀ ਦਿਵਸ’ ਸੰਬੰਧੀ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਵਿਖੇ ਸਮਾਗਮ

ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਂ ਬੋਲੀ ਪੰਜਾਬੀ ਪ੍ਰਤੀ ਪਿਆਰ, ਸਤਿਕਾਰ ਅਤੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਦੀ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਚਾਰਟ ਮੇਕਿੰਗ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 27-09-2026
ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਂ ਬੋਲੀ ਪੰਜਾਬੀ ਪ੍ਰਤੀ ਪਿਆਰ, ਸਤਿਕਾਰ ਅਤੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਦੀ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਚਾਰਟ ਮੇਕਿੰਗ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਕਲਾਤਮਕ ਸੋਚ ਅਤੇ ਕਾਵਿ-ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਐਮ.ਡੀ. ਗੁਰਵਿੰਦਰ ਸਿੰਘ ਬੱਲੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਪੰਜਾਬੀ ਪ੍ਰੇਮੀਆਂ ਨੂੰ ‘ਵਿਸ਼ਵ ਪੰਜਾਬੀ ਦਿਵਸ’ ਦੀਆਂ ਮੁਬਾਰਕਾਂ ਦਿੱਤੀਆਂ। ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਅਤੇ ਕਾਲਜ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਸਾਡੀ ਪਹਿਚਾਣ, ਸੱਭਿਆਚਾਰ ਅਤੇ ਅਮੀਰ ਵਿਰਸੇ ਦੀ ਮਜ਼ਬੂਤ ਕੜੀ ਹੈ। ਇਸ ਲਈ ਨੌਜਵਾਨ ਪੀੜ੍ਹੀ ਨੂੰ ਆਪਣੀ ਮਾਂ ਬੋਲੀ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਨੇ ‘ਵਿਸ਼ਵ ਪੰਜਾਬੀ ਦਿਵਸ’ ਦੀਆਂ ਸਮੂਹ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ। ਸੀਨੀਅਰ ਪ੍ਰੋ. ਜਸਵਿੰਦਰ ਸਿੰਘ, ਸੀਨੀਅਰ ਪ੍ਰੋ. ਰਵਿੰਦਰ ਸ਼ਰਮਾ, ਸੀਨੀਅਰ ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਹਰਸ਼ ਰਾਣੀ, ਪ੍ਰੋ. ਰਣਜੀਤ ਕੌਰ, ਪ੍ਰੋ. ਅਮਨਦੀਪ ਸ਼ਰਮਾ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਅਨਮੋਲ ਮਾਨ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਕਿਰਨਜੋਤ, ਪ੍ਰੋ. ਸਵਰਾਜਦੀਪ ਕੌਰ, ਪ੍ਰੋ. ਹਰਵਿੰਦਰ ਕੌਰ ਫ਼ੈਸ਼ਨ ਡਿਜ਼ਾਇਨਿੰਗ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਵੀਰਇੰਦਰ ਕੌਰ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਮਨਿੰਦਰਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਸਿਮਰਜੀਤ ਕੌਰ, ਪ੍ਰੋ ਅਮਨਦੀਪ ਕੌਰ, ਪ੍ਰੋ. ਰਾਜਵੀਰ ਕੌਰ, ਪ੍ਰੋ.ਲਖਵੀਰ ਕੌਰ, ਪ੍ਰੋ. ਹਰਕਿਰਨ ਕੌਰ, ਪ੍ਰੋ. ਪ੍ਰਭਜੋਤ ਕੌਰ, ਪ੍ਰੋ. ਲਵਜੋਤ ਕੌਰ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦੂਨ ਸਕੂਲ ਕਰਾੜਾਵਾਲਾ ਵਿਖੇ ਅਧਿਆਪਕਾਂ ਲਈ ਪੋਕਸੋ ਐਕਟ ਬਾਰੇ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਅਗਲੀ ਖ਼ਬਰ ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਰਾਕੇਸ਼ ਕੁਮਾਰ ਰੋਮਾ ਨੇ ਗੋਨਿਆਣਾ ਮੰਡੀ ਦੇ ਮੁਹਤਬਰਾਂ ਨਾਲ ਕੀਤੀ ਪਲੇਠੀ ਮੀਟਿੰਗ
Ad Position 24