ਕੰਪਨੀਆਂ ਦੇ ਚੁੰਗਲ ’ਚੋਂ ਆਜ਼ਾਦ ਨਾ ਕੀਤਾ ਤਾਂ ਐਨ.ਐਸ.ਕਿਊ.ਐਫ. ਅਧਿਆਪਕ ਕਰਨਗੇ ਸੰਘਰਸ਼
ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐਨ. ਐਸ.
ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰ ਫ਼ਰੰਟ ਬਠਿੰਡਾ ਦੇ ਮੁੱਖ ਆਗੂਆਂ ਦੀ ਹੰਗਾਮੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਹੋਈ। ਜਿਸ ਵਿਚ ਸਰਕਾਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਕੀਤੀ ਜਾ ਰਹੀ ਟਾਲਮਟੋਲ ਦੀ ਨੀਤੀ ‘ਤੇ ਤਿੱਖਾ ਰੋਸ ਪ੍ਰਗਟ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਨੇ ਕਿਹਾ ਕਿ ਵੋਕੇਸ਼ਨਲ ਅਧਿਆਪਕਾਂ ਨੂੰ ਕੰਪਨੀਆਂ ਦੇ ਚੁੰਗਲ ‘ਚੋਂ ਕੱਢ ਕੇ ਸਿੱਧੇ ਸਿੱਖਿਆ ਵਿਭਾਗ ਵਿਚ ਮਰਜ਼ ਕਰਨਾ, ਤਨਖ਼ਾਹ ਵਾਧਾ, ਬਦਲੀਆਂ ਦੀ ਨੀਤੀ ਅਤੇ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਕਾਰਨ ਪੂਰੇ ਕਾਡਰ ਵਿਚ ਭਾਰੀ ਰੋਸ ਹੈ। ਜੇਕਰ ਸਰਕਾਰ ਨੇ ਹੁਣ ਵੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਐਨਐਸਕਿਊਐਫ ਵੋਕੇਸ਼ਨਲ ਅਧਿਆਪਕ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਆਰ-ਪਾਰ ਦੀ ਲੜਾਈ ਲੜਨ ਲਈ ਮਜਬੂਰ ਹੋਣਗੇ। ਮੀਟਿੰਗ ਵਿਚ ਕਾਡਰ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸੰਘਰਸ਼ਾਂ ਦੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਯਾਦਵਿੰਦਰ ਸਿੰਘ, ਪਿੰਦਰਪਾਲ ਕੌਰ, ਜਸਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਸੋਮਾ ਸਿੰਘ, ਸਰਬਜੀਤ ਕੌਰ, ਸੰਦੀਪ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।