26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਹਾਕੀ ਅੰਡਰ-14 ’ਚ ਪੀ.ਆਈ.ਐਸ. ਬਠਿੰਡਾ ਦੀਆਂ ਲੜਕੀਆਂ ਨੇ ਜਿੱਤਿਆ ‘ਸੋਨ ਤਗਮਾ’

ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਇੱਥੇ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਚੱਲ ਰਹੇ ਅੰਡਰ-14 ਸਾਲ ਉਮਰ ਵਰਗ ਦੀਆਂ ਲੜਕੀਆਂ ਦੇ ਹਾਕੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ। ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੀ.

Ad Position 21
No active advertisement
ਅਜੀਤ ਡੈਸਕ 27-09-2026
ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਇੱਥੇ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਚੱਲ ਰਹੇ ਅੰਡਰ-14 ਸਾਲ ਉਮਰ ਵਰਗ ਦੀਆਂ ਲੜਕੀਆਂ ਦੇ ਹਾਕੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ। ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੀ.ਆਈ.ਐਸ. ਬਠਿੰਡਾ ਦੀਆਂ ਲੜਕੀਆਂ ਨੇ ਪਹਿਲੇ ਸਥਾਨ ‘ਤੇ ਰਹਿੰਦਿਆਂ ‘ਸੋਨ ਤਗਮਾ’ ਜਿੱਤਿਆ ਹੈ । ਜਦਕਿ ਲੁਧਿਆਣਾ ਦੂਜੇ ਅਤੇ ਮਲੇਰਕੋਟਲਾ ਤੀਜੇ ਸਥਾਨ ‘ਤੇ ਰਿਹਾ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੰਡਰ-14 ਲੜਕੀਆਂ ਦੇ ਫਾਈਨਲ ਮੁਕਾਬਲੇ ਵਿਚ ਪੀ.ਆਈ.ਐਸ ਬਠਿੰਡਾ ਨੇ ਲੁਧਿਆਣਾ ਨੂੰ 3-1 ਨਾਲ ਹਰਾ ਕੇ ‘ਚੈਂਪੀਅਨ’ ਬਣਨ ਦਾ ਮਾਣ ਹਾਸਿਲ ਕੀਤਾ । ਜਦੋਂਕਿ ਤੀਜੇ-ਚੌਥੇ ਸਥਾਨ ਲਈ ਹੋਏ ਹਾਰਡ ਲਾਈਨ ਮੁਕਾਬਲੇ ਵਿਚ ਮਲੇਰਕੋਟਲਾ ਨੇ ਜਲੰਧਰ ਨੂੰ 6-0 ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਖਿਡਾਰਨਾਂ ਨੂੰ ਇਨਾਮ ਵੰਡਣ ਲਈ ਮੁੱਖ ਮਹਿਮਾਨ ਦੇ ਤੌਰ ‘ਤੇ ਚਮਕੌਰ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਬਠਿੰਡਾ ਨੇ ਸ਼ਿਰਕਤ ਕੀਤੀ। ਇਸ ਮੌਕੇ ਚਮਕੌਰ ਸਿੰਘ ਸਿੱਧੂ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨੇ ਉਨ੍ਹਾਂ ਨੂੰ ਇਹ ਸਫਲਤਾ ਦਿਵਾਈ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਖਿਡਾਰਨਾਂ ਜਿੱਤ ਹਾਸਿਲ ਨਹੀਂ ਕਰ ਸਕੀਆਂ, ਉਹ ਨਿਰਾਸ਼ ਨਾ ਹੋਣ, ਕਿਉਂਕਿ ਹਾਰ ਖੇਡ ਦਾ ਹਿੱਸਾ ਹੈ ਅਤੇ ਹਰ ਹਾਰ ਆਪਣੀਆਂ ਕਮੀਆਂ ਨੂੰ ਪਹਿਚਾਣ ਕੇ ਹੋਰ ਮਿਹਨਤ ਕਰਨ ਦਾ ਮੌਕਾ ਦਿੰਦੀ ਹੈ। ਮੁੱਖ ਮਹਿਮਾਨ ਵਲੋਂ ਜੇਤੂ ਖਿਡਾਰਨਾਂ ਨੂੰ ਮੈਡਲ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗਰਾਊਂਡ ਕਨਵੀਨਰ ਰਣਧੀਰ ਸਿੰਘ ਧੀਰਾ, ਕੋ-ਕਨਵੀਨਰ ਜਗਮੋਹਨ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਹਾਕੀ ਕੋਚ ਰਾਜਵੰਤ ਸਿੰਘ ਮਾਨ, ਸੁਖਜਿੰਦਰਪਾਲ ਕੌਰ ਸੁੱਖੀ, ਗੁਰਵਿੰਦਰ ਕੌਰ, ਸਰਬਜੀਤ ਕੌਰ, ਹਰਵਿੰਦਰ ਸਿੰਘ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਗਊਸ਼ਾਲਾ ਵਿਖੇ ਸ੍ਰੀਮਦ ਭਾਗਵਤ ਕਥਾ ਨੂੰ ਸਮਰਪਿਤ ਕਲਸ਼ ਯਾਤਰਾ ਕੱਢੀ ਅਗਲੀ ਖ਼ਬਰ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੀ ਯਾਤਰਾ ਲਈ ਤੀਸਰੀ ਬੱਸ ਰਵਾਨਾ
Ad Position 24