ਬਬਲੀ ਢਿੱਲੋਂ ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼
ਬਠਿੰਡਾ, 27 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵਲੋਂ ਸ਼ੁਰੂ ਕੀਤੇ ਗਏ ‘ਚਾਹ ਤੇ ਚਰਚਾ’ ਪ੍ਰੋਗਰਾਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ।
ਬਠਿੰਡਾ, 27 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵਲੋਂ ਸ਼ੁਰੂ ਕੀਤੇ ਗਏ ‘ਚਾਹ ਤੇ ਚਰਚਾ’ ਪ੍ਰੋਗਰਾਮ ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਪਾਰਟੀ ਦੇ 5-6 ਅਤੇ 7 ਸਰਕਲਾਂ ਦੇ ਬੂਥ ਪੱਧਰ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਗੁਰਚਰਨ ਸਿੰਘ ਓਐਸਡੀ, ਸੁਸ਼ੀਲ ਕੁਮਾਰ ਗੋਲਡੀ, ਚਮਕੌਰ ਸਿੰਘ ਮਾਨ, ਕੁਲਦੀਪ ਸਿੰਘ ਨੰਬਰਦਾਰ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਮੋਹਨਜੀਤ ਪੁਰੀ, ਬਲਵਿੰਦਰ ਕੌਰ ਅਤੇ ਜਗਜੀਤ ਸਿੰਘ ਭੁੱਲਰ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕਰਦਿਆਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਕਰਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ। ਬਬਲੀ ਢਿੱਲੋਂ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ, ਸਰਕਾਰ ਦੀਆਂ ਨੀਤੀਆਂ ਕਾਰਨ ਮਜ਼ਦੂਰਾਂ, ਕਿਸਾਨਾਂ, ਗਰੀਬ ਅਤੇ ਆਮ ਲੋਕਾਂ ਤੋਂ ਲੈ ਕੇ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਤੱਕ ਹਰ ਵਰਗ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਅਮਨ-ਕਾਨੂੰਨ ਸਬੰਧੀ ਵੀ ਲੋਕਾਂ ਵਿਚ ਚਿੰਤਾ ਦਾ ਆਲਮ ਹੈ। ਢਿੱਲੋਂ ਨੇ ਅਕਾਲੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੀਆਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਰ ਵਰਗ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕਰਦਾ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਲੋਕਾਂ ਦੇ ਮੁੱਦਿਆਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੀ ਸਰਕਾਰ ਦੌਰਾਨ ਕੀਤੇ ਕੰਮਾਂ ਬਾਰੇ ਜਾਣੂ ਕਰਵਾਉਣ। ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂ, ਬਲਵਿੰਦਰ ਸਿੰਘ ਸਿੱਧੂ, ਪਰਮਪਾਲ ਸਿੰਘ ਸਿੱਧੂ, ਹਰਤਾਰ ਸਿੰਘ ਸੰਧੂ, ਅਮਰਿੰਦਰ ਸਿੰਘ ਸਿੱਧੂ, ਕਰਮਜੀਤ ਸਿੰਘ ਪੰਮਾ, ਵਿਨੋਦ ਕੁਮਾਰ ਬੋਦੀ, ਰਾਜਦੀਪ ਸਿੰਘ ਸੋਈ, ਹਰਸ਼ ਸੈਣੀ, ਸੁਮਿਤ ਕੁਮਾਰ ਬਿੰਟਾ, ਰੋਹਿਤ ਕੁਮਾਰ, ਮਲਕੀਤ ਸਿੰਘ, ਯਾਦਵਿੰਦਰ ਸ਼ਰਮਾ, ਰਾਜਾ ਕੁਮਾਰ, ਦੁਪਿੰਦਰ ਸਿੰਘ, ਰਜਿੰਦਰ ਸਿੰਘ ਰਾਜੂ, ਗੁਰਪ੍ਰੀਤ ਸਿੰਘ ਦਵਿੰਦਰਾ ਮੈਡੀਕਲ ਅਤੇ ਐਕਸੀਅਨ ਦਿਆਲ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।