ਵਿਵੇਕ ਆਸ਼ਰਮ ਜਲਾਲ ਵਿਖੇ 690 ਮਰੀਜ਼ਾਂ ਦਾ ਮੁਫ਼ਤ ਲੈਂਜ਼ ਆਪ੍ਰੇਸ਼ਨ
ਭਗਤਾ ਭਾਈਕਾ, 27 ਸਤੰਬਰ (ਸੁਖਪਾਲ ਸਿੰਘ ਸੋਨੀ)-ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਬ੍ਰਹਮਲੀਨ ਸੰਤ ਕਰਨੈਲ ਦਾਸ ਦੇ ਆਸ਼ੀਰਵਾਦ ਨਾਲ, ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਦੀ ਰਹਿਨੁਮਾਈ ਹੇਠ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੇ ਵਿਸ਼ੇਸ਼ ਯਤਨਾਂ ਸਦਕਾ, ਬਾਬਾ ਖੇਮ ਦਾਸ ਦੀ ਪਵਿੱਤਰ ਯਾਦ ਨੂੰ ਸਮਰਪਿਤ 266ਵਾਂ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ ਸਫਲਤਾਪੂਰਵਕ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸੰਟੀ ਵਲੋਂ ਕੀਤਾ ਗਿਆ।
ਵ
ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਕੈਂਪ ਦਾ ਉਦਘਾਟਨ ਕਰਦੇ ਹੋਏ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸੰਟੀ। ਤਸਵੀਰ : ਸੁਖਪਾਲ ਸਿੰਘ ਸੋਨੀ
28-09-2026
ਭਗਤਾ ਭਾਈਕਾ, 27 ਸਤੰਬਰ (ਸੁਖਪਾਲ ਸਿੰਘ ਸੋਨੀ)-ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਬ੍ਰਹਮਲੀਨ ਸੰਤ ਕਰਨੈਲ ਦਾਸ ਦੇ ਆਸ਼ੀਰਵਾਦ ਨਾਲ, ਮੌਜੂਦਾ ਗੱਦੀ ਨਸ਼ੀਨ ਸੁਆਮੀ ਬ੍ਰਹਮਮੁਨੀ ਦੀ ਰਹਿਨੁਮਾਈ ਹੇਠ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੇ ਵਿਸ਼ੇਸ਼ ਯਤਨਾਂ ਸਦਕਾ, ਬਾਬਾ ਖੇਮ ਦਾਸ ਦੀ ਪਵਿੱਤਰ ਯਾਦ ਨੂੰ ਸਮਰਪਿਤ 266ਵਾਂ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ ਸਫਲਤਾਪੂਰਵਕ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸੰਟੀ ਵਲੋਂ ਕੀਤਾ ਗਿਆ। ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਰਵੀਕਾਂਤ ਬਮੋਤਰਾ, ਡਾ. ਮੀਨਾਕਸ਼ੀ ਸਿੰਧੂ ਅਤੇ ਡਾ. ਜੈਸਨ ਜੌੜਾ ਦੀ ਟੀਮ ਵਲੋਂ 1340 ਮਰੀਜ਼ਾਂ ਦੀਆਂ ਅੱਖਾਂ ਦਾ ਨਿਰੀਖਣ ਕੀਤਾ ਗਿਆ। ਚੈੱਕਅਪ ਤੋਂ ਬਾਅਦ 690 ਆਪ੍ਰੇਸ਼ਨ-ਯੋਗ ਮਰੀਜ਼ਾਂ ਦੀ ਮੁਫ਼ਤ ਲੈਂਜ਼ ਪਾਉਣ ਲਈ ਚੋਣ ਕੀਤੀ ਗਈ। ਚੁਣੇ ਗਏ ਮਰੀਜ਼ਾਂ ਨੂੰ ਆਪ੍ਰੇਸ਼ਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਵੀ ਬਿਨਾਂ ਕਿਸੇ ਖ਼ਰਚੇ ਦੇ ਦਿੱਤੀਆਂ ਗਈਆਂ । ਕੈਂਪ ਦੌਰਾਨ ਦੂਰ-ਦੁਰਾਡੇ ਤੋਂ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਲਈ ਅਤੁੱਟ ਗੁਰੂ ਕਾ ਲੰਗਰ ਵਰਤਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਉੱਪ ਮੰਡਲ ਮਜਿਸਟਰੇਟ ਰਾਮਪੁਰਾ ਬਲਕਰਨ ਸਿੰਘ, ਲਾਈਫ਼ ਕੇਅਰ ਫਾਊਂਡੇਸ਼ਨ ਤੋਂ ਸਤੀਸ਼ ਕੁਮਾਰ, ਸਮਾਜ ਸੇਵੀ ਗੁਲਾਬ ਚੰਦ ਸਿੰਗਲਾ, ਸਤੀਸ਼ ਕੁਮਾਰ ਕਲਿਆਣ ਆਦਿ ਹਾਜ਼ਰ ਸਨ।