27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗੁਰਤੇਜ ਸ਼ਰਮਾ ਅਤੇ ਮਹਿਮੰਦਰਜੀਤ ਕੌਰ ਨੇ ਸਕੂਲੀ ਵਿਦਿਆਰਥਣਾਂ ਨੂੰ ਸਟੇਸ਼ਨਰੀ ਵੰਡੀ

ਰਾਮਪੁਰਾ ਫੂਲ, 27 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਸਥਾਨਕ ਸ਼ਹਿਰ ਦੀ ਗਰੀਨ ਮਿਸ਼ਨ ਵੈੱਲਫੇਅਰ ਸੁਸਾਇਟੀ ਰਾਮਪੁਰਾ ਫੂਲ ਵਲੋਂ ਸਰਕਾਰੀ ਗਰਲਜ਼ ਹਾਈ ਸਕੂਲ ਫੂਲ ਟਾਊਨ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਸ਼ਰਮਾ ਅਤੇ ਉਨ੍ਹਾਂ ਦੀ ਧਰਮ-ਪਤਨੀ, ਸ਼ਹਿਰੀ ਅਕਾਲੀ ਦਲ ਪ੍ਰਧਾਨ ਮਹਿਮੰਦਰਜੀਤ ਕੌਰ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਸਮੱਗਰੀ ਦੀ ਵੰਡ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 28-09-2026
ਰਾਮਪੁਰਾ ਫੂਲ, 27 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਸਥਾਨਕ ਸ਼ਹਿਰ ਦੀ ਗਰੀਨ ਮਿਸ਼ਨ ਵੈੱਲਫੇਅਰ ਸੁਸਾਇਟੀ ਰਾਮਪੁਰਾ ਫੂਲ ਵਲੋਂ ਸਰਕਾਰੀ ਗਰਲਜ਼ ਹਾਈ ਸਕੂਲ ਫੂਲ ਟਾਊਨ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਸ਼ਰਮਾ ਅਤੇ ਉਨ੍ਹਾਂ ਦੀ ਧਰਮ-ਪਤਨੀ, ਸ਼ਹਿਰੀ ਅਕਾਲੀ ਦਲ ਪ੍ਰਧਾਨ ਮਹਿਮੰਦਰਜੀਤ ਕੌਰ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਸਮੱਗਰੀ ਦੀ ਵੰਡ ਕੀਤੀ ਗਈ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਗੁਰਤੇਜ ਸਿੰਘ ਸ਼ਰਮਾ ਨੇ ਕਿਹਾ ਕਿ ਬੱਚੇ ਸਾਡੇ ਸਮਾਜ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਿੱਖਿਆ ਵਿਚ ਮਦਦ ਕਰਨਾ ਸਾਡਾ ਸਭ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਲਿਖਾਈ ਦੀ ਸਮੱਗਰੀ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਇਸੇ ਦੌਰਾਨ ਸ਼ਹਿਰੀ ਅਕਾਲੀ ਦਲ ਪ੍ਰਧਾਨ ਮਹਿਮੰਦਰਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਵਿਦਿਆਰਥਣਾਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਅਤੇ ਸੁਸਾਇਟੀ ਵਲੋਂ ਦੋਵਾਂ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਸ਼ਹਿਰੀ ਰਾਮਪੁਰਾ ਪਟਿਆਲਾ ਮੰਡੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਸ਼ਰਮਾ ਤੋਂ ਇਲਾਵਾ ਸਕੂਲ ਮੁੱਖ ਅਧਿਆਪਕਾ, ਸਟਾਫ਼ ਅਤੇ ਗਰੀਨ ਮਿਸ਼ਨ ਸੁਸਾਇਟੀ ਦੇ ਅਹੁਦੇਦਾਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਪ੍ਰਗਟ ਸਿੰਘ ਬਲਾਕ ਫੂਲ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸਾਲਾਨਾ ਝੰਡਾ ਯਾਤਰਾ ਕੀਤੀ
Ad Position 24