27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਾਬਕਾ ਸਰਪੰਚ ਪ੍ਰਗਟ ਸਿੰਘ ਬਲਾਕ ਫੂਲ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਬਣੇ

ਭਾਈਰੂਪਾ,27 ਸਤੰਬਰ (ਵਰਿੰਦਰ ਲੱਕੀ)- ਬਲਾਕ ਫੂਲ ਦੇ ਪਿੰਡ ਧਿੰਗੜ ਤੋਂ ਟਕਸਾਲੀ ਕਾਂਗਰਸੀ ਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਨੂੰ ਐਸ. ਸੀ ਵਿੰਗ ਦੇ ਬਲਾਕ ਫੂਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ।

Ad Position 21
No active advertisement
ਅਜੀਤ ਡੈਸਕ 28-09-2026
ਭਾਈਰੂਪਾ,27 ਸਤੰਬਰ (ਵਰਿੰਦਰ ਲੱਕੀ)- ਬਲਾਕ ਫੂਲ ਦੇ ਪਿੰਡ ਧਿੰਗੜ ਤੋਂ ਟਕਸਾਲੀ ਕਾਂਗਰਸੀ ਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਨੂੰ ਐਸ.ਸੀ ਵਿੰਗ ਦੇ ਬਲਾਕ ਫੂਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਤੇ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਨੇ ਕਿਹਾ ਕਿ ਪ੍ਰਗਟ ਸਿੰਘ ਦੀ ਪਾਰਟੀ ਪ੍ਰਤੀ ਮਿਹਨਤ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਤੇ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਐਸ.ਸੀ. ਵਿੰਗ ਦੀ ਅਹਿਮ ਭੂਮਿਕਾ ਹੋਵੇਗੀ। ਆਪਣੀ ਨਿਯੁਕਤੀ ’ਤੇ ਸਰਪੰਚ ਪ੍ਰਗਟ ਸਿੰਘ ਨੇ ਪਾਰਟੀ ਹਾਈਕਮਾਨ ਤੇ ਐਡਵੋਕੇਟ ਜੱਸ ਬੱਜੋਆਣਾ ਦਾ ਧੰਨਵਾਦ ਕੀਤਾ । ਇਸ ਮੌਕੇ ਕਾਂਗਰਸੀ ਆਗੂ ਬੂਟਾ ਸਿੰਘ, ਸੁਰਜੀਤ ਸਿੰਘ, ਸਤਪਾਲ ਸਿੰਘ ਸੱਤੀ, ਸੁਖਮੰਦਰ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਗੁਰਤੇਜ ਸਿੰਘ, ਲਛਮਣ ਸਿੰਘ, ਬੰਤ ਸਿੰਘ ਤੇ ਜਿੰਦਰਪਾਲ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਪਹਿਲੀ ਅਕਤੂਬਰ ਨੂੰ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤਿਆ... ਅਗਲੀ ਖ਼ਬਰ ਗੁਰਤੇਜ ਸ਼ਰਮਾ ਅਤੇ ਮਹਿਮੰਦਰਜੀਤ ਕੌਰ ਨੇ ਸਕੂਲੀ ਵਿਦਿਆਰਥਣਾਂ ਨੂੰ ਸਟੇਸ਼ਨਰੀ ਵੰਡੀ
Ad Position 24