27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

‘ ਨਮਾਮਿ ਭਾਰਤਮ’ ਤਹਿਤ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਮੌਕੇ ਸ਼ਾਨਦਾਰ ਸਮਾਗਮ

ਰਾਮਪੁਰਾ ਫੂਲ, 27 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀ: ਸੈਕੰ: ਵਿਦਿਆ ਮੰਦਰ, ਰਾਮਪੁਰਾ ਫੂਲ ਵਿਖੇ ਅਖਿਲ ਭਾਰਤੀ ਸਿੱਖਿਆ ਸੰਸਥਾਨ, ਨਵੀਂ ਦਿੱਲੀ ਵਲੋਂ ਆਯੋਜਿਤ ‘ਨਮਾਮਿ ਭਾਰਤਮ’ ਪ੍ਰੋਗਰਾਮ ਤਹਿਤ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪੂਰਾ ਵਿਦਿਆ ਮੰਦਰ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਉਤਸ਼ਾਹ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ।

Ad Position 21
No active advertisement
ਡੀ.ਐਸ.ਪੀ. ਮਨੋਜ ਕੁਮਾਰ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ। ਤਸਵੀਰ: ਹੇਮੰਤ ਸ਼ਰਮਾ 28-09-2026
ਰਾਮਪੁਰਾ ਫੂਲ, 27 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀ: ਸੈਕੰ: ਵਿਦਿਆ ਮੰਦਰ, ਰਾਮਪੁਰਾ ਫੂਲ ਵਿਖੇ ਅਖਿਲ ਭਾਰਤੀ ਸਿੱਖਿਆ ਸੰਸਥਾਨ, ਨਵੀਂ ਦਿੱਲੀ ਵਲੋਂ ਆਯੋਜਿਤ ‘ਨਮਾਮਿ ਭਾਰਤਮ’ ਪ੍ਰੋਗਰਾਮ ਤਹਿਤ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪੂਰਾ ਵਿਦਿਆ ਮੰਦਰ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਉਤਸ਼ਾਹ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ।ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡੀ.ਐਸ.ਪੀ. ਮਨੋਜ ਕੁਮਾਰ ਅਤੇ ਐਸ.ਐਮ.ਓ. ਸਿਵਲ ਹਸਪਤਾਲ, ਗੁਰਪ੍ਰੀਤ ਸਿੰਘ ਮਾਹਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਪ੍ਰਿੰਸੀਪਲ ਸੰਜੀਵ ਕੁਮਾਰ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡੇ ਤਿਰੰਗੇ ਨੂੰ ਸਲਾਮੀ ਦੇਣ ਨਾਲ ਹੋਈ। ਇਸ ਉਪਰੰਤ ਪ੍ਰਿੰਸੀਪਲ ਸੰਜੀਵ ਕੁਮਾਰ ਨੇ ‘ਵੰਦੇ ਮਾਤਰਮ’ ਦੇ ਇਤਿਹਾਸਕ ਅਤੇ ਰਾਸ਼ਟਰੀ ਮਹੱਤਵ ਬਾਰੇ ਚਾਨਣਾ ਪਾਇਆ। ਸਮਾਗਮ ਦਾ ਮੁੱਖ ਆਕਰਸ਼ਣ ਸਮੂਹਿਕ ‘ਵੰਦੇ ਮਾਤਰਮ’ ਗਾਇਨ ਰਿਹਾ। ਇਸ ਆਯੋਜਨ ਵਿਚ ਇਸ ਸਕੂਲ ਦੇ ਨਾਲ ਸ਼ਹਿਰ ਦੇ ਦੇਵ ਸਮਾਜ ਵਿਦਿਆਲਿਆ, ਕੰਨਿਆ ਮਹਾਂਵਿਦਿਆਲਿਆ, ਜੈ ਤੁਲਸੀ ਵਿਦਿਆਲਿਆ, ਆਰੀਆ ਸਕੂਲ ਅਤੇ ਸਕੂਲ ਦੀ ਸਥਾਨਕ ਸ਼ਾਖਾ ਸ਼ਿਸ਼ੂ ਵਾਟਿਕਾ ਸਮੇਤ ਹੋਰ ਵਿਦਿਆਲਿਆਂ ਨੇ ਵੀ ਸ਼ਮੂਲੀਅਤ ਕੀਤੀ। ਇਨ੍ਹਾਂ ਸਾਰੀਆਂ ਥਾਵਾਂ ‘ਤੇ ਨਿਰਧਾਰਿਤ ਸਮੇਂ ‘ਤੇ ‘ਵੰਦੇ ਮਾਤਰਮ’ ਦਾ ਸਮੂਹਿਕ ਗਾਇਨ ਹੋਇਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼, ਮੈਨੇਜਰ ਗੁਰਪ੍ਰੀਤ ਸਿੰਘ, ਸਰਪ੍ਰਸਤ ਜਸਪਾਲ ਗੋਇਲ, ਨਗਰ ਸੰਘ ਚਾਲਕ ਤਰਸੇਮ ਜੇਠੀ, ਰਾਜ ਕੁਮਾਰ, ਕੌਂਸਲਰ ਅੰਕੁਸ਼ ਰਾਈਆ ਤੋਂ ਇਲਾਵਾ ਕੁਲਜੀਤ ਢੀਂਗਰਾ, ਦਰਸ਼ਨ ਜਿੰਦਲ, ਸੁਨੀਲ ਕੁਮਾਰ ਸਮੇਤ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਅਨਿਲ ਕੁਮਾਰ ਯਾਦਵ ਦੀ ਯਾਦ ’ਚ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਪਹਿਲੀ ਅਕਤੂਬਰ ਨੂੰ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤਿਆ...
Ad Position 24