ਮਾਲਵਾ ਵੈੱਲਫੇਅਰ ਕਲੱਬ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
ਤਲਵੰਡੀ ਸਾਬੋ, 27 ਸਤੰਬਰ (ਰਵਜੋਤ ਸਿੰਘ ਰਾਹੀ/ ਰਣਜੀਤ ਸਿੰਘ ਰਾਜ )- ਮਾਲਵਾ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਦੇ ਨਜ਼ਦੀਕ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਲੋਂ ਕੀਤਾ ਗਿਆ ਤੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਬਾਬਾ ਅਜੀਤ ਸਿੰਘ ਕੀਰਤਨਪੁਰ ਸਾਹਿਬ ਵਲੋਂ ਖ਼ੂਨਦਾਨੀਆਂ ਨੂੰ ਆਸ਼ੀਰਵਾਦ ਦਿੱਤਾ ਗਿਆ।
ਖ਼
ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਮਾਲਵਾ ਕਲੱਬ ਦੇ ਅਹੁਦੇਦਾਰ ਤੇ ਮਹਿਮਾਨ। ਤਸਵੀਰ: ਰਾਹੀ
28-09-2026
ਤਲਵੰਡੀ ਸਾਬੋ, 27 ਸਤੰਬਰ (ਰਵਜੋਤ ਸਿੰਘ ਰਾਹੀ/ ਰਣਜੀਤ ਸਿੰਘ ਰਾਜ )- ਮਾਲਵਾ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਦੇ ਨਜ਼ਦੀਕ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਲੋਂ ਕੀਤਾ ਗਿਆ ਤੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਬਾਬਾ ਅਜੀਤ ਸਿੰਘ ਕੀਰਤਨਪੁਰ ਸਾਹਿਬ ਵਲੋਂ ਖ਼ੂਨਦਾਨੀਆਂ ਨੂੰ ਆਸ਼ੀਰਵਾਦ ਦਿੱਤਾ ਗਿਆ। ਉਨ੍ਹਾਂ ਕਲੱਬ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਖ਼ੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ ਤੇ ਹੋਰਨਾਂ ਨੂੰ ਵੀ ਸਮਾਜ ਭਲਾਈ ਦੇ ਕੰਮਾਂ ‘ਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕਲੱਬ ਦੇ ਸਰਪ੍ਰਸਤ ਅੰਮ੍ਰਿਤਪਾਲ ਸਿੰਘ ਬਰਾੜ, ਚੇਅਰਮੈਨ ਚੰਦਰ ਸ਼ੇਖਰ ਤੇ ਪ੍ਰਧਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਏਮਜ਼ ਹਸਪਤਾਲ ਦੀ ਟੀਮ ਵਲੋਂ 52 ਯੂਨਿਟ ਖੂਨ ਇਕੱਤਰ ਕੀਤਾ ਗਿਆ। ਪ੍ਰਬੰਧਕਾਂ ਵਲੋਂ ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਨਾਲ ਸਨਮਾਨਿਤ ਕੀਤਾ ਗਿਆ। ਕਲੱਬ ਸਕੱਤਰ ਜਗਨਦੀਪ ਸਿੰਘ ਅਤੇ ਖ਼ਜ਼ਾਨਚੀ ਮਨਦੀਪ ਸਿੰਘ ਵਲੋਂ ਸਾਰੇ ਹੀ ਖ਼ੂਨਦਾਨੀਆਂ ਅਤੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਸੇਵਕ ਸਿੰਘ ਕਿੰਗਰਾ, ਗੁਰਮੇਲ ਸਿੰਘ, ਮਾ. ਰਾਜੀਵ ਕੁਮਾਰ, ਮਾਸਟਰ ਸੁਖਜੀਤ ਸਿੰਘ, ਬਲਜੀਤ ਸਿੰਘ ਰਚਨਾ ਸਟੂਡੀਓ, ਬਲਵਿੰਦਰ ਸਿੰਘ ਤੇ ਕਲੱਬ ਮੈਂਬਰ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ, ਵਿਕਾਸ ਸਿੰਗਲਾ, ਅਮਨਦੀਪ ਸਿੰਘ, ਹਰਬੰਸ ਸਿੰਘ ਮਾਨ, ਚਿਮਨ ਲਾਲ, ਸ਼ੁੱਭਦੀਪ ਸਿੰਘ, ਅਰਸ਼ਦੀਪ ਸਿੰਘ ਗਿੱਲ, ਰਜਤ ਕੁਮਾਰ, ਪ੍ਰੀਤ ਅਕਾਲ ਫਲੈਕਸ, ਸੁਖਵਿੰਦਰ ਸਿੰਘ, ਵਿਜੈਪਾਲ ਸਿੰਘ, ਗਗਨਦੀਪ ਸਿੰਘ, ਪੁਰਅਮਨ ਗਰਗ ਪੀਰੂ, ਓਮ ਪ੍ਰਕਾਸ਼ ਆਦਿ ਮੌਜੂਦ ਸਨ।