27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਿੰਡ ਸੇਖੂ ਵਿਖੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਕਾਰਡ ਵੰਡੇ

ਰਾਮਾਂ ਮੰਡੀ, 27 ਸਤੰਬਰ (ਤਰਸੇਮ ਸਿੰਗਲਾ)- ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਪਿੰਡ ਸੇਖੂ ਦੀ ਲਾਇਬ੍ਰੇਰੀ ਵਿਖੇ ਪੰਚਾਇਤ ਦੀ ਮੌਜੂਦਗੀ ਵਿਚ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 28-09-2026
ਰਾਮਾਂ ਮੰਡੀ, 27 ਸਤੰਬਰ (ਤਰਸੇਮ ਸਿੰਗਲਾ)- ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਪਿੰਡ ਸੇਖੂ ਦੀ ਲਾਇਬ੍ਰੇਰੀ ਵਿਖੇ ਪੰਚਾਇਤ ਦੀ ਮੌਜੂਦਗੀ ਵਿਚ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਸਰਪੰਚ ਨਿਰਮਲ ਸਿੰਘ ਮੇਘਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਲਛਮਣ ਸਿੰਘ, ਐਸ.ਐਮ.ਓ. ਸਿਵਲ ਹਸਪਤਾਲ ਸੰਗਤ ਮੰਡੀ, ਪ੍ਰਧਾਨ ਮੇਜਰ ਸਿੰਘ, ਪੰਚ ਬਲਕਰਨ ਸਿੰਘ, ਡਾਕਟਰ ਅਵਤਾਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ। ਸਰਪੰਚ ਨਿਰਮਲ ਸਿੰਘ ਮੇਘਵਾਲ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਵਿਅਕਤੀ ਦੀ ਮੁੱਢਲੀ ਲੋੜ ਹਨ ਅਤੇ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਯੋਜਨਾ ਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਬੀਮਾ ਕਾਰਡ ਦੀ ਵਰਤੋਂ ਕਰਦਿਆਂ ਯੋਜਨਾ ਤਹਿਤ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਲੈਣ।
Ad Position 22
No active advertisement
ਪਿਛਲੀ ਖ਼ਬਰ ਖਿਡਾਰੀਆਂ ਨੇ ਲਾਅਨ ਟੈਨਿਸ ’ਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਡੀ . ਐਮ . ਸਕੂਲ ਕਰਾੜਵਾਲਾ ਵਿਖੇ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼
Ad Position 24