ਭਾਕਿਯੂ (ਉਗਰਾਹਾਂ) ਦੀ ਬਲਾਕ ਪੱਧਰੀ ਇਕੱਤਰਤਾ ਹੋਈ
ਝੁਨੀਰ, 27 ਸਤੰਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਡੀ. ਸੀ.
ਝੁਨੀਰ, 27 ਸਤੰਬਰ (ਸੰਜੀਵ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਡੀ.ਸੀ. ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਕੁਲਦੀਪ ਸਿੰਘ ਚਚੌਹਰ ਤੇ ਜ਼ਿਲ੍ਹਾ ਆਗੂ ਉੱਤਮ ਸਿੰਘ ਰਾਮਾਨੰਦੀ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਲਿਆਂਦੇ ਜਾ ਰਹੇ ਕਾਨੂੰਨ ਕਾਰਪੋਰੇਟ ਪੱਖੀ ਹਨ, ਜਿਸ ਨਾਲ ਆਮ ਲੋਕਾਂ ਦੇ ਹੱਕਾਂ ਦਾ ਘਾਣ ਹੋ ਰਿਹਾ ਹੈ। ਪਿੰਡ ਰਾਮਾਨੰਦੀ ਦੇ ਗੁਰਦੁਆਰਾ ਸਾਹਿਬ ਵਿਖੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਟੈਕਸ ਮੁਕਤ ਵਪਾਰ ਸਮਝੌਤਾ ਤੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੇ ਨਾਲ ਹੀ ਮਨਰੇਗਾ ਸਕੀਮ ਪਹਿਲਾਂ ਦੀ ਤਰ੍ਹਾਂ ਬਹਾਲ ਕੀਤੀ ਜਾਵੇ। ਇਸ ਮੌਕੇ ਸੁਖਜੀਤ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਜਸਵਿੰਦਰ ਕੌਰ, ਸੁਖਪਾਲ ਕੌਰ, ਮਨਜੀਤ ਸਿੰਘ, ਮਿੱਠੂ ਸਿੰਘ, ਸ਼ਗਨ ਸਿੰਘ, ਮੇਜਰ ਸਿੰਘ, ਬਿੰਦਰ ਸਿੰਘ, ਬੂਟਾ ਸਿੰਘ, ਤੇਜਾ ਸਿੰਘ ਆਦਿ ਹਾਜ਼ਰ ਸਨ।