27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਭੀਖੀ, 27 ਸਤੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਭਾਸ਼ਾ, ਸਭਿਆਚਾਰ ਤੇ ਵਿਰਾਸਤ ਦੇ ਰੰਗ ’ਚ ਰੰਗਿਆ ਨਜ਼ਰ ਆਇਆ।

Ad Position 21
No active advertisement
ਅਜੀਤ ਡੈਸਕ 28-09-2026
ਭੀਖੀ, 27 ਸਤੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦਾ ਸਮੁੱਚਾ ਮਾਹੌਲ ਪੰਜਾਬੀ ਭਾਸ਼ਾ, ਸਭਿਆਚਾਰ ਤੇ ਵਿਰਾਸਤ ਦੇ ਰੰਗ ’ਚ ਰੰਗਿਆ ਨਜ਼ਰ ਆਇਆ। ਸਕੂਲ ਪ੍ਰਿੰਸੀਪਲ ਅਮਨਦੀਪ ਦੋਦਰੀਆਂ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਕਰਮਚਾਰੀਆਂ ਤੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲੈਂਦਿਆਂ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨਾ ਤੇ ਪੰਜਾਬੀ ਨੂੰ ਸਿਰਫ਼ ਵਿਰਾਸਤ ਤੱਕ ਸੀਮਤ ਨਾ ਰੱਖਦਿਆਂ ਆਧੁਨਿਕ ਜੀਵਨ ਤੇ ਤਕਨਾਲੋਜੀ ਨਾਲ ਜੋੜਨਾ ਸੀ। ਉਨ੍ਹਾਂ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਮਾਂ-ਬੋਲੀ ਪੰਜਾਬੀ ਨੂੰ ਪੜ੍ਹਨ, ਲਿਖਣ, ਬੋਲਣ ਤੇ ਇਸ ਦੀ ਅਮੀਰ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਦੀ ਤਰੱਕੀ ਸਿਰਫ਼ ਇੱਕ ਦਿਨ ਮਨਾਉਣ ਨਾਲ ਨਹੀਂ ਸਗੋਂ ਇਸ ਨੂੰ ਰੋਜ਼ਾਨਾ ਜੀਵਨ, ਸਿੱਖਿਆ, ਤਕਨਾਲੋਜੀ ਤੇ ਸੰਚਾਰ ਦਾ ਹਿੱਸਾ ਬਣਾਉਣ ਨਾਲ ਸੰਭਵ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਨਾਲ ਮਿਲਦੀ ਹੈ ਅਨੋਖੀ ਮਾਨਸਿਕ ਸੰਤੁਸ਼ਟੀ - ਪ੍ਰੇਮ ਅਰੋੜਾ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ
Ad Position 24