28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵੱਖ-ਵੱਖ ਥਾਈਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਮਨਾਇਆ

ਬਠਿੰਡਾ , 28 ਸਤੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਐਸ . ਐਸ .

Ad Position 21
No active advertisement
ਮੈਡੀਕਲ ਐਸੋਸੀਏਸ਼ਨ ਦੇ ਆਗੂ ਸੰਗਤ ਮੰਡੀ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਮੇਂ। ਤਸਵੀਰ: ਸੁਖਤੇਜ ਧਾਲੀਵਾਲ 29-09-2026
ਬਠਿੰਡਾ , 28 ਸਤੰਬਰ ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਐਸ . ਐਸ . ਡੀ . ਗਰਲਜ਼ ਕਾਲਜ ਬਠਿੰਡਾ ਵਿਖੇ ਕਾਲਜ ਪ੍ਰਿੰਸੀਪਲ ਡਾ . ਨੀਰੂ ਗਰਗ ਦੀ ਯੋਗ ਅਗਵਾਈ ਹੇਠ ਐਨ . ਐਸ . ਐਸ . ਯੂਨਿਟਾਂ ਅਤੇ ਰੈੱਡ ਰਿਬਨ ਕਲੱਬ ਵਲੋਂ ਐਨ . ਐਸ . ਐਸ . ਪ੍ਰੋਗਰਾਮ ਅਫ਼ਸਰਾਂ ਡਾ . ਸਿਮਰਜੀਤ ਕੌਰ ਅਤੇ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਹੇਠ ਭਾਰਤ ਦੇ ਸ਼ਹੀਦ - ਏ - ਆਜ਼ਮ ਸਰਦਾਰ ਭਗਤ ਸਿੰਘ ਦਾ 119 ਵਾਂ ਜਨਮ ਦਿਹਾੜਾ ਮਨਾਇਆ ਗਿਆ । ਇਸ ਸਮਾਰੋਹ ਸਮੇਂ ਰਾਜਨੀਤੀ ਵਿਗਿਆਨ ਦੇ ਪ੍ਰੋਫੈਸਰ ਕੁਲਵਿੰਦਰ ਸਿੰਘ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ’ ਤੇ ਚਾਨਣਾ ਪਾਇਆ ਗਿਆ । ਕਾਲਜ ਪ੍ਰਿੰਸੀਪਲ ਡਾ : ਨੀਰੂ ਗਰਗ , ਐਨ . ਐਸ . ਐਸ . ਪ੍ਰੋਗਰਾਮ ਅਫ਼ਸਰਾਂ ਅਤੇ ਵਲੰਟੀਅਰਾਂ ਵਲੋਂ ਭਗਤ ਸਿੰਘ ਦੀ ਫੋਟੋ ’ ਤੇ ਫੁੱਲ ਅਰਪਣ ਕੀਤੇ ਅਤੇ ਡਾ : ਨੀਰੂ ਗਰਗ ਵਲੋਂ ਸ਼ਹੀਦ ਭਗਤ ਸਿੰਘ ਦੀ ਕ੍ਰਾਂਤੀਕਾਰੀ ਸੋਚ ਨੂੰ ਵਲੰਟੀਅਰਾਂ ਨਾਲ ਸਾਂਝਾ ਕੀਤਾ । ਇਸ ਮੌਕੇ 120 ਵਲੰਟੀਅਰ ਸ਼ਾਮਿਲ ਰਹੇ । ਕਾਲਜ ਪ੍ਰਧਾਨ ਐਡਵੋਕੇਟ ਸੰਜੈ ਗੋਇਲ , ਜਨਰਲ ਸਕੱਤਰ ਵਿਕਾਸ ਗਰਗ ਨੇ ਕਾਲਜ ਪ੍ਰਿੰਸੀਪਲ ਡਾ . ਨੀਰੂ ਗਰਗ , ਐਨ . ਐਸ . ਐਸ . ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਅਫਸਰਾਂ ਨੂੰ ਸਾਡੇ ਦੇਸ਼ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਮਨਾਉਣ ਤੇ ਉਨ੍ਹਾਂ ਦੇ ਜੀਵਨ ਬਾਰੇ ਦਿੱਤੀ ਜਾਣਕਾਰੀ ਦੀ ਪ੍ਰਸੰਸਾ ਕੀਤੀ । ਸ੍ਰੀ ਗੁਰੂ ਤੇਗ ਬਹਾਦਰ ਸੰਸਥਾ ਬੱਲ੍ਹੋ ’ ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਚਾਉਕੇ , ( ਮਨਜੀਤ ਸਿੰਘ ਘੜੈਲੀ )- ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਸ਼ਹੀਦ ਏ ਆਜ਼ਮ ਸ : ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਭਾਰਤ ਦੇ ਰਾਸ਼ਟਰ ਗੀਤ ਜਨ - ਗਣ - ਮਨ ਤੋਂ ਇਸ ਸਮਾਰੋਹ ਦੀ ਸ਼ੁਰੂਆਤ ਹੋਈ । ਇਸ ਮੌਕੇ ਸੰਬੋਧਨ ਕਰਦਿਆਂ ਕਾਲਜ ਵਾਈਸ ਪ੍ਰਿੰਸੀਪਲ ਮੈਡਮ ਪੱਲਵੀ ਨੇ ਕਿਹਾ ਕਿ ਅਸੀਂ ਸਮੂਹ ਭਾਰਤੀ ਭਾਰਤ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਉਨ੍ਹਾਂ ਸਮੂਹ ਸ਼ਹੀਦਾਂ ਦੇ ਸਦਾ ਹੀ ਰਿਣੀ ਰਹਾਂਗੇ , ਜਿਨ੍ਹਾਂ ਨੇ ਆਪਣਾ ਜੀਵਨ ਦੇਸ਼ ਦੀ ਆਜ਼ਾਦੀ ਲਈ ਨਿਛਾਵਰ ਕਰਕੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ । ਪੀ . ਆਰ . ੳ ਜਸਪਾਲ ਸਿੰਘ ਸਿੱਧੂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ । ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੁਆਰਾ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਕੋਰੀਓਗ੍ਰਾਫ਼ੀ , ਦੇਸ਼ ਭਗਤੀ ਗੀਤ , ਨਾਟਕ ਆਦਿ ਪੇਸ਼ ਕੀਤੇ ਗਏ । ਸੰਸਥਾ ਦੇ ਪ੍ਰਿੰਸੀਪਲ ਡਾ ਬਲਜੀਤ ਕੌਰ ਸਿੱਧੂ ਨੇ ਵੀ ਸਾਰਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਆਜ਼ਾਦੀ ਸੰਘਰਸ਼ ਦੌਰਾਨ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ । ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਡਾ : ਮੁਕੇਸ਼ ਸਿੰਗਲਾ , ਵਾਈਸ ਚੇਅਰਮੈਨ ਮਾਸਟਰ ਨਿਰੰਜਣ ਲਾਲ , ਸਕੱਤਰ ਹਿਤੇਸ਼ ਸਿੰਗਲਾ ਨੇ ਵੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਦਿਹਾੜੇ ਦੀ ਮੁਬਾਰਕਬਾਦ ਦਿੱਤੀ । ਇਸ ਸਮਾਗਮ ਦੌਰਾਨ ਡਾ : ਰਣਬੀਰ ਸਿੰਘ ਮਾਨ ਪ੍ਰਿੰਸੀਪਲ ਈ . ਟੀ . ਟੀ , ਸੁਖਵਿੰਦਰ ਸਿੰਘ ਸਿੱਧੂ ਸਕੂਲ ਪ੍ਰਿੰਸੀਪਲ , ਮਨਜੀਤ ਕੌਰ ਮੁਖੀ ਨਰਸਿੰਗ ਵਿਭਾਗ ਅਤੇ ਸਮੂਹ ਸਟਾਫ਼ ਹਾਜ਼ਰ ਸੀ । ਸ਼ਹੀਦ ਭਗਤ ਸਿੰਘ ਦੀ ਸੋਚ ‘ ਤੇ ਪਹਿਰਾ ਦੇਣ ਦਾ ਸੱਦਾ ਸੰਗਤ ਮੰਡੀ , ( ਸੁਖਤੇਜ ਧਾਲੀਵਾਲ )- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਸੰਗਤ ਵਲੋਂ ਸੰਗਤ ਮੰਡੀ ਵਿਖੇ ਸ਼ਹੀਦ - ਏ - ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ । ਇਸ ਮੌਕੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘੁੱਦਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਅਤੇ ਲੋਕਾਂ ਦੇ ਹੱਕਾਂ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ । ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਂਦਿਆਂ ਉਨ੍ਹਾਂ ਦੀ ਸੋਚ ‘ ਤੇ ਪਹਿਰਾ ਦੇਣਾ ਚਾਹੀਦਾ ਹੈ । ਇਸ ਮੌਕੇ ਡਾ . ਗੁਰਮੇਲ ਕਾਲੜਾ , ਡਾ . ਵੈਦ ਜਗਦੇਵ ਸਿੰਘ ਧਾਲੀਵਾਲ , ਨਿਰਮਲ ਸਿੰਘ ਫੱਲ੍ਹੜ , ਡਾ . ਤਰਸੇਮ ਲਾਲ ਪਥਰਾਲਾ , ਡਾ . ਸੁਖਵਿੰਦਰ ਸਿੰਘ ਸੰਗਤ , ਡਾ . ਬਲਵੰਤ ਸਿੰਘ ਕੋਟਗੁਰੂ , ਡਾ . ਜਸਵੀਰ ਸਿੰਘ , ਡਾ . ਹੁਕਮ ਸਿੰਘ , ਡਾ . ਮੱਖਣ ਰਾਮ ਸੰਗਤ , ਡਾ . ਕੁਲਵੰਤ ਰਾਮ , ਡਾ . ਸਤਪਾਲ ਸਿੰਘ ਪੱਕਾ ਕਲਾਂ , ਅਰਸ਼ਦੀਪ ਪਥਰਾਲਾ , ਕਾਕਾ ਹਰਜੋਤ ਸਿੰਘ ਅਤੇ ਡਾ . ਸ਼ਰਨਜੀਤ ਸਿੰਘ ਸਮੇਤ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ । ਕੌਂਸਲ ਕਰਮਚਾਰੀਆਂ ਨੇ ਉਤਸ਼ਾਹ ਨਾਲ ਮਨਾਇਆ ਸ਼ਹੀਦ - ਏ - ਆਜ਼ਮ ਭਗਤ ਸਿੰਘ ਦਾ ਜਨਮ ਦਿਨ ਭੁੱਚੋ ਮੰਡੀ , ( ਬਿੱਕਰ ਸਿੰਘ ਸਿੱਧੂ )- ਨਗਰ ਕੌਂਸਲ ਭੁੱਚੋ ਮੰਡੀ ਦੇ ਸਮੂਹ ਕਰਮਚਾਰੀਆਂ ਵਲੋਂ ਸ਼ਹੀਦ - ਏ - ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ । ਨਗਰ ਕੌਂਸਲ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਕਰਮਚਾਰੀਆਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ’ ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਨਮਨ ਕੀਤਾ । ਇਸ ਮੌਕੇ ਕਰਮਚਾਰੀਆਂ ਨੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ , ਸਾਹਸ ਅਤੇ ਦੇਸ਼ ਭਗਤੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ’ ਤੇ ਚੱਲਣ ਅਤੇ ਦੇਸ਼ ਤੇ ਸਮਾਜ ਦੀ ਸੇਵਾ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ । ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਨੂੰ ਦੇਸ਼ ਹਿੱਤ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ । ਇਸ ਮੌਕੇ ਪ੍ਰਦੀਪ ਕੁਮਾਰ , ਸ਼ਿਵ ਕੁਮਾਰ , ਸ਼ੁਭਮ ਬੰਸਲ , ਦਵਿੰਦਰ ਕੁਮਾਰ , ਮਨਿੰਦਰ ਸਿੰਘ , ਅੰਮ੍ਰਿਤਪਾਲ ਕੌਰ , ਕੁਸੁਮ ਲਤਾ , ਸਤਨਾਮ ਕੌਰ , ਰੇਖਾ ਰਾਣੀ , ਸੰਧਿਆ ਸਮੇਤ ਨਗਰ ਕੌਂਸਲ ਦੇ ਹੋਰ ਕਰਮਚਾਰੀ ਹਾਜ਼ਰ ਸਨ । ਮਲੂਕਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ ਤੇ ਸ਼ਰਧਾ ਸੁਮਨ ਭੇਟ ਬਠਿੰਡਾ , ( ਅੰਮ੍ਰਿਤਪਾਲ ਸਿੰਘ ਵਲ੍ਹਾਣ )- ਦੇਸ਼ ਦੇ ਮਹਾਨ ਸਪੂਤ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ‘ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਸ਼ਰਧਾ ਸੁਮਨ ਭੇਟ ਕੀਤੇ । ਸਥਾਨਕ ਆਰੀਆ ਸਮਾਜ ਚੌਂਕ ਵਿਖੇ ਮਲੂਕਾ ਨੇ ਸਾਥੀਆਂ ਸਮੇਤ ਸਰਦਾਰ ਭਗਤ ਸਿੰਘ ਤੇ ਸਾਥੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਲੱਡੂ ਵੰਡ ਕੇ ਮਹਾਨ ਸ਼ਹੀਦ ਦਾ ਜਨਮ ਦਿਹਾੜਾ ਮਨਾਇਆ । ਇਸ ਮੌਕੇ ਮਲੂਕਾ ਨੇ ਕਿਹਾ ਕਿ ਸਰਦਾਰ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ । ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਚੜ੍ਹਦੀ ਉਮਰੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੀਮਤੀ ਜਾਨਾਂ ਹੱਸਦਿਆਂ ਹੱਸਦਿਆਂ ਕੁਰਬਾਨ ਕਰ ਦਿੱਤੀਆਂ , ਭਗਤ ਸਿੰਘ ਨੇ ਆਜ਼ਾਦੀ ਤੋਂ ਬਾਅਦ ਦੇਸ਼ ‘ ਚ ਤੰਦਰੁਸਤ ਤੇ ਨਿਰੋਏ ਸਮਾਜ ਦੇ ਸੁਫ਼ਨੇ ਵੇਖੇ ਸਨ । ਅੱਜ ਦੇਸ਼ ਦੇ ਹਰ ਨਾਗਰਿਕ ਅਤੇ ਵਿਸ਼ੇਸ਼ ਤੌਰ ‘ ਤੇ ਨੌਜਵਾਨ ਵਰਗ ਦਾ ਇਹ ਮੁੱਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਵਲੋਂ ਪਾਏ ਪੂਰਨਿਆਂ ‘ ਤੇ ਚੱਲੀਏ ਤੇ ਉਨ੍ਹਾਂ ਦੇ ਸੁਫ਼ਨੇ ਪੂਰੇ ਕਰੀਏ । ਇਸ ਤੋਂ ਬਾਅਦ ਮਲੂਕਾ ਸਾਥੀਆਂ ਸਮੇਤ ਹੁਸੈਨੀਵਾਲਾ ਰਵਾਨਾ ਹੋਏ । ਇਸ ਮੌਕੇ ਕਾਕਾ ਅਮਰਿੰਦਰ ਸਿੰਘ ਦਾਤੇਵਾਸ , ਯੂਥ ਵਿੰਗ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ , ਗੁਰਜੀਤ ਸਿੰਘ ਗੋਰਾ ਦਿਉਣ , ਮੰਡਲ ਪ੍ਰਧਾਨ ਸੁਖਮੰਦਰ ਸਿੰਘ , ਪਿੰਟੂ ਜਲਾਲ , ਨਵੀਂ ਮਾਨ , ਗੁਰਜੀਵਨ ਸਿੰਘ ਜੰਡਾਂਵਾਲਾ , ਸੰਦੀਪ ਸਿੰਘ ਜੰਡਾਂਵਾਲਾ , ਦੀਪਕ ਕੁਮਾਰ , ਮਹਿਕਦੀਪ ਸਿੰਘ , ਗਗਨਦੀਪ ਸਿੰਘ , ਸੁਖਜਿੰਦਰ ਸਿੰਘ , ਮਨਪ੍ਰੀਤ ਸਿੰਘ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਸ਼ਹੀਦਾਂ ਨੂੰ ਸ਼ਰਧਾ ਸੁਮਨ ਭੇਟ ਕੀਤੇ । ਬਠਿੰਡਾ, (ਅਵਤਾਰ ਸਿੰਘ ਕੈਂਥ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ 119ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਨੂੰ ਮੁੱਖ ਰੱਖਦੇ ਹੋਏ ਸ਼ਹੀਦ ਭਗਤ ਸਿੰਘ ਯਾਦਗਾਰੀ ਪਾਰਕ ਲਾਇਬਰੇਰੀ ਅਤੇ ਕੰਪਿਊਟਰ ਸੈਂਟਰ ਪੁਖਰਾਜ ਕਲੋਨੀ ਬਠਿੰਡਾ ਵਲੋਂ ਹਰ ਸਾਲ ਦੀ ਤਰ੍ਹਾਂ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਫੁੱਲਾਂ ਦੀ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੇ ਜਨਮਦਿਨ ਦੀ ਖ਼ੁਸ਼ੀ ਵਿਚ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਅਤੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸੋਚ ’ਤੇ ਚੱਲਣ ਅਤੇ ਉਨ੍ਹਾਂ ਦੀ ਸੋਚ ਨੂੰ ਹੋਰ ਦੂਰ-ਦੂਰ ਤੱਕ ਫੈਲਾਉਣ ਲਈ ਅਹਿਦ ਲਿਆ ਗਿਆ। ਇੰਦਰਜੀਤ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਪਾਰਕ ਕਮੇਟੀ ਲਾਇਬ੍ਰੇਰੀ ਅਤੇ ਕੰਪਿਊਟਰ ਸੈਂਟਰ ਪਿਛਲੇ ਲਗਭਗ 10-12 ਸਾਲਾਂ ਤੋਂ ਆਪਣੀਆਂ ਸੇਵਾਵਾਂ ਇਲਾਕੇ ਨੂੰ ਦੇ ਰਿਹਾ ਹੈ। ਅੱਜ ਦੇ ਦਿਹਾੜੇ ਵੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ 119ਵਾਂ ਜੋ ਜਨਮ ਦਿਹਾੜਾ ਹੈ ਉਹ ਇਲਾਕਾ ਨਿਵਾਸੀਆਂ ਵਲੋਂ ਪਾਰਕ ਕਮੇਟੀ ਦੇ ਸਹਿਯੋਗ ਦੇ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਤਰਸੇਮ ਗੋਇਲ, ਸਾਬਕਾ ਐਮ.ਸੀ ਬਲਜਿੰਦਰ ਸਿੰਘ ਠੇਕੇਦਾਰ, ਮੌਜੂਦਾ ਐਮ.ਸੀ ਅਸ਼ੋਕ ਕਾਸ਼ਲ, ਅੰਮ੍ਰਿਤ ਅਗਰਵਾਲ ਚੇਅਰਮੈਨ ਪੰਜਾਬ ਅਗਰਵਾਲ ਸਭਾ, ਗੋਰਵ ਮਿੱਤਲ ਪ੍ਰਧਾਨ ਮੈਵਾੜੀ ਅਗਰਵਾਲ ਸਭਾ, ਰਾਕੇਸ਼ ਗੁਪਤਾ ਪ੍ਰਧਾਨ ਬਾਰ ਐਸੋਸੀਏਸ਼ਨ ਬਠਿੰਡਾ, ਅਰੁਣ ਜਿੰਦਲ ਪ੍ਰਧਾਨ ਟੈਕਸ ਬਾਰ ਐਸੋਸੀਏਸ਼ਨ ਬਠਿੰਡਾ, ਵਾਤਾਵਰਨ ਪ੍ਰੇਮੀ ਰਾਕੇਸ਼ ਨਰੂਲਾ, ਡਾ: ਤਰਸੇਮ ਗੋਇਲ, ਵਿਕਾਸ ਸਿੰਗਲਾ, ਧਰੁਵ ਸਿੰਗਲਾ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਸਾਬਕਾ ਸਰਪੰਚ, ਆਰ.ਕੇ ਗੋਇਲ, ਆਰ.ਕੇ ਗਰਗ, ਮਿੱਤਲ ਤੇ ਮਾਨਕ ਗੋਇਲ, ਡਾ: ਨਵਦੀਪ ਸਿੰਘ ਲੱਕੀ ਤੇ ਹੋਰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਜਨਮ ਦਿਹਾੜੇ ’ਤੇ ਅਤੁੱਟ ਲੰਗਰ ਵਰਤਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਭੋਡੀਪੁਰਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਭਗਤਾ ਭਾਈਕਾ , ( ਸੁਖਪਾਲ ਸਿੰਘ ਸੋਨੀ )- ਸਰਕਾਰੀ ਪ੍ਰਾਇਮਰੀ ਸਕੂਲ ਭੋਡੀਪੁਰਾ ਵਿਖੇ ਸ਼ਹੀਦ - ਏ - ਆਜ਼ਮ ਸ . ਭਗਤ ਸਿੰਘ ਦਾ ਜਨਮ ਦਿਹਾੜਾ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਦੇਸ਼ - ਪ੍ਰੇਮ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ । ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਜੀ ਦੇਵਿਚਾਰਾਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਨਿਸ਼ਠਾ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ । ਸਕੂਲ ਦੇ ਮੁੱਖ ਅਧਿਆਪਕ ਸਿਕੰਦਰ ਸਿੰਘ ਕੇਸਰ ਵਾਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਅਤੇ ਇਮਾਨਦਾਰੀ , ਹਿੰਮਤ ਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਅਧਿਆਪਿਕਾ ਗਗਨਦੀਪ ਕੌਰ , ਗੁਰਪ੍ਰੀਤ ਕੌਰ , ਤਰਲੋਚਨ ਕੁਮਾਰੀ , ਰਣਯੋਧ ਕੌਰ , ਗੁਰਮੀਤ ਕੌਰ ਕੁੱਕ , ਗਿਆਨ ਕੌਰ ਕੁੱਕ , ਕਰਮਤੇ ਕੁੱਕ ਅਤੇ ਸਫ਼ਾਈ ਸੇਵਕਾ ਬਲਵੀਰ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦਾ ਆਤਮ ਹੱਤਿਆ ਮਾਮਲਾ- ਮੁਕੱਦਮੇ ’ਚ ਪੁਲਿਸ ਮੁਲਾਜ਼ਮ ਦਾ ਨਾਂਅ ਪਵਾਉਣ ਨੂੰ ਲੈ ਪਰਿਵਾਰਕ ਮੈਂਬਰਾਂ ਵਲੋਂ ਦੂਸਰੇ ਦ... ਅਗਲੀ ਖ਼ਬਰ ਪਿੰਡ ਮਹਿਰਾਜ ਵਿਖੇ ਸਬਮਰਸੀਬਲ ਮੋਟਰ ਚੋਰੀ
Ad Position 24