28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰੇਲਵੇ ਚੌਕ ’ਚ ਦੇਰ ਰਾਤ ਸਥਾਨਕ ਪੁਲਿਸ ਵਲੋਂ ਨਾਕਾਬੰਦੀ-15 ਵਾਹਨਾਂ ਦੇ ਚਲਾਨ ਕੱਟੇ

ਰਾਮਾਂ ਮੰਡੀ, 28 ਸਤੰਬਰ (ਤਰਸੇਮ ਸਿੰਗਲਾ)- ਐਸ. ਐਸ.

Ad Position 21
No active advertisement
ਅਜੀਤ ਡੈਸਕ 29-09-2026
ਰਾਮਾਂ ਮੰਡੀ, 28 ਸਤੰਬਰ (ਤਰਸੇਮ ਸਿੰਗਲਾ)- ਐਸ.ਐਸ.ਪੀ. ਬਠਿੰਡਾ ਸੋਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਮਾ ਥਾਣਾ ਮੁਖੀ ਨਿਰਮਲਜੀਤ ਸਿੰਘ ਦੀ ਅਗਵਾਈ ਹੇਠ ਏ.ਐਸ. ਆਈ. ਇਕਬਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਬੀਤੀ ਦੇਰ ਰਾਤ ਰੇਲਵੇ ਚੌਕ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਕਾਗਜ਼ਾਂ ’ਚ ਕਮੀ ਅਤੇ ਅਨਿਯਮਿਤਤਾ ਪਾਏ ਜਾਣ ’ਤੇ 15 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ । ਇਸ ਮੌਕੇ ਜਾਣਕਾਰੀ ਦਿੰਦਿਆਂ ਏ.ਐਸ.ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਥਾਣਾ ਮੁਖੀ ਨਿਰਮਲਜੀਤ ਸਿੰਘ ਦੀ ਅਗਵਾਈ ਤਹਿਤ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਪੁਲਿਸ ਵਲੋਂ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਕਰਨ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵਾਹਨ ਚਾਲਕ ਆਪਣੇ ਵਾਹਨਾਂ ਦੇ ਸਾਰੇ ਦਸਤਾਵੇਜ਼ ਮੁਕੰਮਲ ਰੱਖਣ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ। ਰਾਮਾਂ ਥਾਣੇ ਦੇ ਐਸ.ਐਚ.ਓ. ਨਿਰਮਲਜੀਤ ਸਿੰਘ ਵਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸੜਕ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੰਧੂ ਖੁਰਦ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਮਹਿਮਾ ਸਰਕਾਰੀ ਵਿਖੇ ਭਾਰਤੀ ਮਿਆਰ ਬਿਊਰੋ ਵਲੋਂ ਗ੍ਰਾਮ ਚੌਪਾਲ ਕਰਵਾਈ
Ad Position 24