ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਨੇ ਜਨਮ ਦਿਹਾੜਾ ਮਨਾਇਆ
ਸੰਗਤ ਮੰਡੀ , 28 ਸਤੰਬਰ ( ਸੁਖਤੇਜ ਧਾਲੀਵਾਲ )- ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਵਲੋਂ ਪਿੰਡ ਮਹਿਤਾ ਵਿਖੇ ਸ਼ਹੀਦ - ਏ - ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਪਿੰਡ ਮਹਿਤਾ ਦੇ ਮਿਸਤਰੀ ਸੁਖਜਿੰਦਰ ਸਿੰਘ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੀ ਅਗਵਾਈ ਫਾਊਂਡੇਸ਼ਨ ਦੇ ਆਗੂ ਡਾ .
ਸੰਗਤ ਮੰਡੀ , 28 ਸਤੰਬਰ ( ਸੁਖਤੇਜ ਧਾਲੀਵਾਲ )- ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਵਲੋਂ ਪਿੰਡ ਮਹਿਤਾ ਵਿਖੇ ਸ਼ਹੀਦ - ਏ - ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਪਿੰਡ ਮਹਿਤਾ ਦੇ ਮਿਸਤਰੀ ਸੁਖਜਿੰਦਰ ਸਿੰਘ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੀ ਅਗਵਾਈ ਫਾਊਂਡੇਸ਼ਨ ਦੇ ਆਗੂ ਡਾ . ਪਰਮਿੰਦਰ ਸਿੰਘ ਅਤੇ ਸੋਨੂੰ ਗੋਇਲ ਨੇ ਕੀਤੀ । ਸਮਾਗਮ ਦੌਰਾਨ ਹਾਜ਼ਰ ਆਗੂਆਂ ਅਤੇ ਪਿੰਡ ਵਾਸੀਆਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ‘ ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ ਅਤੇ ਉਨ੍ਹਾਂ ਦੀ ਸੋਚ ਨੌਜਵਾਨ ਪੀੜ੍ਹੀ ਲਈ ਅੱਜ ਵੀ ਪ੍ਰੇਰਨਾ ਦਾ ਸਰੋਤ ਹੈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਅਤੇ ਦੇਸ਼ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ । ਇਸ ਮੌਕੇ ਪਿੰਡ ਦੇ ਸਰਪੰਚ ਜਗਵਿੰਦਰ ਸਿੰਘ , ਮਲਕੀਤ ਸਿੰਘ ਤੋਂ ਇਲਾਵਾ ਫਾਊਂਡੇਸ਼ਨ ਦੇ ਆਗੂ ਹਾਜ਼ਰ ਸਨ ।