ਮੰਗਾਂ ਸੰਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਹਿਲੀ ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ’ਚ ਕਰੇਗੀ ਪ੍ਰਦਰਸ਼ਨ- ਬਲਾਕ ਪ੍ਰਧਾਨ
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ, ਪਰ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ/ਹੈਲਪਰਾਂ ਦਾ ਅਜੇ ਤੱਕ ਕੋਈ ਮਸਲਾ ਹੱਲ ਨਹੀਂ ਕੀਤਾ, ਜਿਸ ਦੇ ਚੱਲਦਿਆਂ ਜਥੇਬੰਦੀ ਵਲੋਂ 1 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਤਲਵੰਡੀ ਸਾਬੋ ਤੋਂ ਵੀ ਵੱਡੀ ਗਿਣਤੀ ਜਥੇਬੰਦੀ ਦੀਆਂ ਮੈਂਬਰ ਸ਼ਮੂਲੀਅਤ ਕਰਨਗੀਆਂ। ਉਕਤ ਵਿਚਾਰਾਂ ਦਾ ਪ੍ਰਗਟਾਵਾ ਜਥੇਬੰਦੀ ਦੇ ਬਲਾਕ ਪ੍ਰਧਾਨ ਬੀਬੀ ਬਲਵੀਰ ਕੌਰ ਤਲਵੰਡੀ ਸਾਬੋ ਨੇ ਗੱਲਬਾਤ ਦੌਰਾਨ ਕੀਤਾ।
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ, ਪਰ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ/ਹੈਲਪਰਾਂ ਦਾ ਅਜੇ ਤੱਕ ਕੋਈ ਮਸਲਾ ਹੱਲ ਨਹੀਂ ਕੀਤਾ, ਜਿਸ ਦੇ ਚੱਲਦਿਆਂ ਜਥੇਬੰਦੀ ਵਲੋਂ 1 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਤਲਵੰਡੀ ਸਾਬੋ ਤੋਂ ਵੀ ਵੱਡੀ ਗਿਣਤੀ ਜਥੇਬੰਦੀ ਦੀਆਂ ਮੈਂਬਰ ਸ਼ਮੂਲੀਅਤ ਕਰਨਗੀਆਂ। ਉਕਤ ਵਿਚਾਰਾਂ ਦਾ ਪ੍ਰਗਟਾਵਾ ਜਥੇਬੰਦੀ ਦੇ ਬਲਾਕ ਪ੍ਰਧਾਨ ਬੀਬੀ ਬਲਵੀਰ ਕੌਰ ਤਲਵੰਡੀ ਸਾਬੋ ਨੇ ਗੱਲਬਾਤ ਦੌਰਾਨ ਕੀਤਾ। ਬਲਾਕ ਪ੍ਰਧਾਨ ਬਲਵੀਰ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ/ਹੈਲਪਰਾਂ ਨਾਲ 2022 ਦੀਆਂ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ‘ਆਪ’ ਦੀ ਸਰਕਾਰ ਬਣਨ ਤੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕਰ ਦਿੱਤਾ ਜਾਵੇਗਾ, ਪਰ ਅੱਜ ਜਦੋਂ ਸਰਕਾਰ ਬਣੀ ਨੂੰ ਸਾਢੇ ਚਾਰ ਸਾਲ ਤੋਂ ਉੱਪਰ ਹੋ ਗਿਆ ਤਾਂ ਉਹ ਵਾਇਦਾ ਪੂਰਾ ਨਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਦੇ ਵਿਚ ਆ ਰਿਹਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦਿੱਤਾ ਜਾ ਰਿਹੈ ਜੋ ਘਟੀਆ ਮਿਆਰ ਦਾ ਹੈ ਜਿਸ ਨੂੰ ਲੈ ਕੇ ਜਥੇਬੰਦੀ ਸੰਘਰਸ਼ ਕਰ ਰਹੀ ਹੈ। ਹੁਣ ਸਰਕਾਰ ਨੇ ਹੋਰ ਕੋਝੀ ਚਾਲ ਚੱਲਦਿਆਂ ਇਹ ਰਾਸ਼ਨ ਸੂਬਾ ਪੱਧਰੀ ਕੰਪਨੀਆਂ ਕੋਲੋਂ ਬੰਦ ਕਰਕੇ ਜ਼ਿਲ੍ਹਾ ਪੱਧਰ ‘ਤੇ ਨਵੀਆਂ ਕੰਪਨੀਆਂ ਖੜ੍ਹੀਆਂ ਕਰਕੇ ਉਨ੍ਹਾਂ ਤੋਂ ਦਿਵਾਉਣ ਦੀ ਚਾਲ ਚੱਲੀ ਹੈ ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਆਂਗਣਵਾੜੀ ਕੇਂਦਰਾਂ ਦੇ ਵਿਚ ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਖਾਣਾ ਤਾਜ਼ਾ ਬਣਾ ਕੇ ਦਿੱਤਾ ਜਾਵੇ ਅਤੇ ਆਂਗਣਵਾੜੀ ਹੈਲਪਰ ਦੁਆਰਾ ਬਣਾਇਆ ਜਾਵੇ ਜਿਸ ਤਰ੍ਹਾਂ ਪਹਿਲਾਂ ਬਣਦਾ ਸੀ।