ਭੁੱਚੋ ਹਲਕੇ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸਿਆਸੀ ਸਰਗਰਮੀਆਂ ਕਰਨਵੀਰ ਸਿੰਘ ਬਰਾੜ ਵਲੋਂ ਪਿੰਡਾਂ ’ ਚ ਲੋਕ - ਮਿਲਣੀਆਂ , ਪਾਰਟੀ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ
ਮਹਿਮਾ ਸਰਜਾ, 28 ਸਤੰਬਰ (ਬਲਦੇਵ ਸੰਧੂ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ (ਵਾਰਿਸ ਪੰਜਾਬ) ਵਲੋਂ ਹਲਕਾ ਭੁੱਚੋ ’ਚ ਸਿਆਸੀ ਸਰਗਰਮੀਆਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ । ਪਾਰਟੀ ਦੇ ਯੂਥ ਵਿੰਗ ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਕਰਨਵੀਰ ਸਿੰਘ ਬਰਾੜ ਵਲੋਂ ਮਹਿਮਾ ਸਰਕਾਰੀ, ਦਾਨ ਸਿੰਘ ਵਾਲਾ, ਕੋਠੇ ਲਾਲ ਸਿੰਘ ਵਾਲਾ ਅਤੇ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਲੋਕਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ।
ਮਹਿਮਾ ਸਰਜਾ, 28 ਸਤੰਬਰ (ਬਲਦੇਵ ਸੰਧੂ)- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ (ਵਾਰਿਸ ਪੰਜਾਬ) ਵਲੋਂ ਹਲਕਾ ਭੁੱਚੋ ’ਚ ਸਿਆਸੀ ਸਰਗਰਮੀਆਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ । ਪਾਰਟੀ ਦੇ ਯੂਥ ਵਿੰਗ ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਕਰਨਵੀਰ ਸਿੰਘ ਬਰਾੜ ਵਲੋਂ ਮਹਿਮਾ ਸਰਕਾਰੀ, ਦਾਨ ਸਿੰਘ ਵਾਲਾ, ਕੋਠੇ ਲਾਲ ਸਿੰਘ ਵਾਲਾ ਅਤੇ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਲੋਕਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਦੌਰਾਨ ਹੋਏ ਇਕੱਠਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਤੌਰ ’ਤੇ ਪੁੱਜੀ ਬੀਬੀ ਨਵਜੋਤ ਕੌਰ ਲੰਬੀ ਨੇ ਸਰਕਾਰਾਂ ਦੀ ਕਾਰਗੁਜ਼ਾਰੀ, ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਵੱਖ-ਵੱਖ ਮੁੱਦਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪਾਰਟੀ ਆਗੂਆਂ ਨੇ ਕਿਹਾ ਕਿ ਪਿੰਡਾਂ ’ਚ ਲੋਕਾਂ ਵਲੋਂ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਲੋਕ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ’ਚ ਸ਼ਾਮਿਲ ਹੋ ਰਹੇ ਹਨ । ਕਰਨਵੀਰ ਸਿੰਘ ਬਰਾੜ ਨੇ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਯੂਥ ਵਿੰਗ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਸੀਨੀਅਰ ਮੀਤ ਪ੍ਰਧਾਨ ਡਾ: ਪਰਗਟ ਸਿੰਘ ਵਿਰਕ, ਰੇਸ਼ਮ ਸਿੰਘ ਬਲਾਹੜ੍ਹ ਮਹਿਮਾ, ਸੁਖਦੀਪ ਸਿੰਘ ਭੁੱਚੋ, ਕੁਲਦੀਪ ਸਿੰਘ ਭੈਣੀ ਅਤੇ ਪਰਮਜੀਤ ਕੌਰ ਕਿਲੀ ਨਿਹਾਲ ਸਿੰਘ ਵਾਲਾ ਸਮੇਤ ਹੋਰ ਆਗੂ ਹਾਜ਼ਰ ਸਨ ।