28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਸ਼ਵਨਾਥ ਕਤਲ ਮਾਮਲਾ: 28 ਦਿਨ ਬਾਅਦ ਵੀ 5 ਨਾਮਜ਼ਦ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ

ਬਠਿੰਡਾ, 28 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਨਿਊ ਗੁਰੂ ਕਾਸ਼ੀ ਟਰਾਂਸਪੋਰਟ ਕੰਪਨੀ ਦੇ ਸਾਬਕਾ ਮੈਨੇਜਰ ਵਿਸ਼ਵਨਾਥ ਸਿੰਘ ਦੇ ਕਤਲ ਮਾਮਲੇ ਵਿਚ ਮੁਕੱਦਮਾ ਦਰਜ ਹੋਣ ਦੇ 28 ਦਿਨ ਬਾਅਦ ਵੀ 6 ਨਾਮਜ਼ਦ ਮੁਲਜ਼ਮਾਂ ਵਿਚੋਂ ਸਿਰਫ਼ ਇਕ ਦੀ ਗ੍ਰਿਫ਼ਤਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਕੀ 5 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੀ ਪਤਨੀ ਨੇਹਾ ਅਤੇ ਪਰਿਵਾਰਕ ਮੈਂਬਰਾਂ ਨੇ ਐਸ.

Ad Position 21
No active advertisement
ਅਜੀਤ ਡੈਸਕ 29-09-2026
ਬਠਿੰਡਾ, 28 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਨਿਊ ਗੁਰੂ ਕਾਸ਼ੀ ਟਰਾਂਸਪੋਰਟ ਕੰਪਨੀ ਦੇ ਸਾਬਕਾ ਮੈਨੇਜਰ ਵਿਸ਼ਵਨਾਥ ਸਿੰਘ ਦੇ ਕਤਲ ਮਾਮਲੇ ਵਿਚ ਮੁਕੱਦਮਾ ਦਰਜ ਹੋਣ ਦੇ 28 ਦਿਨ ਬਾਅਦ ਵੀ 6 ਨਾਮਜ਼ਦ ਮੁਲਜ਼ਮਾਂ ਵਿਚੋਂ ਸਿਰਫ਼ ਇਕ ਦੀ ਗ੍ਰਿਫ਼ਤਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਕੀ 5 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਮ੍ਰਿਤਕ ਦੀ ਪਤਨੀ ਨੇਹਾ ਅਤੇ ਪਰਿਵਾਰਕ ਮੈਂਬਰਾਂ ਨੇ ਐਸ.ਪੀ. ਅਸਵੰਤ ਸਿੰਘ ਨਾਲ ਮੁਲਾਕਾਤ ਕੀਤੀ। ਪਰਿਵਾਰ ਨੇ ਪੁਲਿਸ ਅਧਿਕਾਰੀ ਤੋਂ ਬਾਕੀ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਅਤੇ ਮਾਮਲੇ ਪਿੱਛੇ ਕਥਿਤ ਸਾਜ਼ਿਸ਼ ਦੀ ਪੂਰੀ ਤਹਿ ਤੱਕ ਜਾਂਚ ਕਰਨ ਦੀ ਮੰਗ ਕੀਤੀ। ਪਰਿਵਾਰਕ ਮੈਂਬਰਾਂ ਅਨੁਸਾਰ ਐੱਸ.ਪੀ. ਨੇ ਭਰੋਸਾ ਦਿੱਤਾ ਕਿ ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕਰ ਰਹੀ ਹੈ ਅਤੇ ਕੁਝ ਦਿਨਾਂ ਵਿਚ ਬਾਕੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪਰਿਵਾਰ ਅਨੁਸਾਰ ਵਿਸ਼ਵਨਾਥ ਸਿੰਘ 20 ਅਗਸਤ ਨੂੰ ਲਾਪਤਾ ਹੋਇਆ ਸੀ, ਜਦਕਿ 31 ਅਗਸਤ ਨੂੰ ਉਸ ਦੀ ਲਾਸ਼ ਜੀਵਨ ਸਿੰਘ ਵਾਲਾ ਨੇੜੇ ਲਸਾੜਾ ਡਰੇਨ ਵਿਚੋਂ ਬਰਾਮਦ ਹੋਈ ਸੀ। ਪਰਿਵਾਰ ਦਾ ਦਾਅਵਾ ਹੈ ਕਿ ਉਸ ਦੇ ਹੱਥ-ਪੈਰ ਰੱਸੀਆਂ ਨਾਲ ਬੰਨ੍ਹੇ ਹੋਏ ਸਨ। ਇਸ ਤੋਂ ਬਾਅਦ ਪੁਲਿਸ ਨੇ 1 ਸਤੰਬਰ ਨੂੰ ਲਖਵਿੰਦਰ ਸਿੰਘ, ਬਲਜਿੰਦਰ ਸਿੰਘ, ਅਰੁਣ, ਦਮਨਪ੍ਰੀਤ ਸਿੰਘ, ਅੰਸ਼ਦੀਪ ਸਿੰਘ ਅਤੇ ਪ੍ਰਿੰਸ ਕੁਮਾਰ ਵਿਰੁੱਧ ਕਤਲ, ਅਗਵਾ, ਸਬੂਤ ਮਿਟਾਉਣ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਪਰਿਵਾਰ ਮੁਤਾਬਿਕ ਪ੍ਰਿੰਸ ਕੁਮਾਰ ਗ੍ਰਿਫ਼ਤਾਰ ਹੋ ਚੁੱਕਾ ਹੈ, ਜਦਕਿ ਬਾਕੀ ਪੰਜ ਮੁਲਜ਼ਮ ਅਜੇ ਫ਼ਰਾਰ ਹਨ। ਪਰਿਵਾਰ ਦਾ ਦੋਸ਼ ਹੈ ਕਿ ਨੌਕਰੀ ਦੌਰਾਨ ਖਾਤਿਆਂ ਵਿਚ ਕਥਿਤ ਗਲਤ ਐਂਟਰੀਆਂ ਕਰਨ ਨੂੰ ਲੈ ਕੇ ਵਿਸ਼ਵਨਾਥ ‘ਤੇ ਦਬਾਅ ਬਣਾਇਆ ਜਾ ਰਿਹਾ ਸੀ ਅਤੇ ਇਨਕਾਰ ਕਰਨ ‘ਤੇ ਉਸ ਨੇ 4 ਅਗਸਤ ਨੂੰ ਨੌਕਰੀ ਛੱਡ ਦਿੱਤੀ ਸੀ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਪੁਲਿਸ ਜਾਂਚ ਕਰ ਰਹੀ ਹੈ। ਪਰਿਵਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਐਸ.ਐਚ.ਓ., ਡੀ.ਐਸ.ਪੀ., ਐਸ.ਐਸ.ਪੀ. ਅਤੇ ਡੀ.ਆਈ.ਜੀ. ਪੱਧਰ ‘ਤੇ ਵੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਚੁੱਕੀ ਹੈ। ਮ੍ਰਿਤਕਾ ਦੀ ਪਤਨੀ ਨੇਹਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾਕੀ ਹੋਰ ਰਹਿੰਦੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ, ਅਜਿਹਾ ਨਾ ਹੋਣ ਦੀ ਸੂਰਤ ‘ਚ ਉਨ੍ਹਾਂ ਵਲੋਂ ਐਸ.ਐਸ.ਪੀ. ਦਫ਼ਤਰ ਬਾਹਰ ਪਰਿਵਾਰ ਸਮੇਤ ਭੁੱਖ ਹੜਤਾਲ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਾਸਟਰ ਕਾਡਰ ਤਰੱਕੀਆਂ ਦੀ ਸਟੇਸ਼ਨ ਅਲਾਟਮੈਂਟ ’ਤੇ ਛਿੜਿਆ ਵਿਵਾਦ, ਅਧਿਆਪਕਾਂ ’ਚ ਰੋਸ ਅਗਲੀ ਖ਼ਬਰ ਭੁੱਚੋ ਹਲਕੇ ’ਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਸਿਆਸੀ ਸਰਗਰਮੀਆਂ ਕਰਨਵੀਰ ਸਿੰਘ ਬਰਾੜ ਵਲੋਂ ਪਿੰਡਾਂ ’ ਚ ਲੋਕ - ਮ...
Ad Position 24