28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਾਸਟਰ ਕਾਡਰ ਤਰੱਕੀਆਂ ਦੀ ਸਟੇਸ਼ਨ ਅਲਾਟਮੈਂਟ ’ਤੇ ਛਿੜਿਆ ਵਿਵਾਦ, ਅਧਿਆਪਕਾਂ ’ਚ ਰੋਸ

ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਕੈਟਾਗਰੀਆਂ ਦੇ ਅਧਿਆਪਕਾਂ ਨੂੰ ਮਾਸਟਰ ਕਾਡਰ ਵਿਚ ਦਿੱਤੀਆਂ ਗਈਆਂ 4488 ਤਰੱਕੀਆਂ ਦੇ ਸਟੇਸ਼ਨ ਅਲਾਟਮੈਂਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਪ੍ਰਕਿਰਿਆ ਕਾਰਨ ਅਧਿਆਪਕਾਂ ’ਚ ਭਾਰੀ ਰੋਸ ਤੇ ਨਿਰਾਸ਼ਾ ਹੈ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਆਪਣੀਆਂ ਤਰੱਕੀਆਂ ਛੱਡਣ ਲਈ ਮਜਬੂਰ ਹੋ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 29-09-2026
ਬਠਿੰਡਾ, 28 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਕੈਟਾਗਰੀਆਂ ਦੇ ਅਧਿਆਪਕਾਂ ਨੂੰ ਮਾਸਟਰ ਕਾਡਰ ਵਿਚ ਦਿੱਤੀਆਂ ਗਈਆਂ 4488 ਤਰੱਕੀਆਂ ਦੇ ਸਟੇਸ਼ਨ ਅਲਾਟਮੈਂਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਪ੍ਰਕਿਰਿਆ ਕਾਰਨ ਅਧਿਆਪਕਾਂ ’ਚ ਭਾਰੀ ਰੋਸ ਤੇ ਨਿਰਾਸ਼ਾ ਹੈ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਆਪਣੀਆਂ ਤਰੱਕੀਆਂ ਛੱਡਣ ਲਈ ਮਜਬੂਰ ਹੋ ਸਕਦੇ ਹਨ। ਅਧਿਆਪਕ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਨੇ ਵਿਭਾਗ ਵਲੋਂ ਬਿਨਾਂ ਸਟੇਸ਼ਨ ਚੋਣ ਦਾ ਮੌਕਾ ਦਿੱਤੇ ਮਨਮਰਜ਼ੀ ਨਾਲ ਦੂਰ-ਦੁਰਾਡੇ ਸਟੇਸ਼ਨ ਅਲਾਟ ਕਰਨ ਅਤੇ ਤੁਰੰਤ ਜੁਆਇੰਨ ਕਰਨ ਦੇ ਹੁਕਮ ਜਾਰੀ ਕਰਨ ਦਾ ਦੋਸ਼ ਲਗਾਉਂਦਿਆਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਡੀ.ਟੀ.ਐਫ. ਅਨੁਸਾਰ ਸਿੱਖਿਆ ਵਿਭਾਗ ਵਲੋਂ ਈ.ਟੀ.ਟੀ. ਅਧਿਆਪਕਾਂ ਤੋਂ 2599, ਐਚ.ਟੀ. ਤੋਂ 927, ਸੀ.ਐਚ.ਟੀ. ਤੋਂ 208, ਨਾਨ-ਟੀਚਿੰਗ ਤੋਂ 250, ਹੋਰ ਕੈਟਾਗਰੀਆਂ ਦੇ ਅਧਿਆਪਕਾਂ ਤੋਂ 377 ਅਤੇ ਸੀ.ਐਂਡ.ਵੀ. ਕੈਟਾਗਰੀ ਤੋਂ 127 ਅਧਿਆਪਕਾਂ ਨੂੰ ਮਾਸਟਰ ਕਾਡਰ ਵਿਚ ਤਰੱਕੀਆਂ ਦਿੱਤੀਆਂ ਗਈਆਂ ਹਨ ਪਰ ਸਟੇਸ਼ਨ ਅਲਾਟਮੈਂਟ ਦੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਅਤੇ ਅਧਿਆਪਕਾਂ ਦੀ ਸਹੂਲਤ ਦਾ ਧਿਆਨ ਨਹੀਂ ਰੱਖਿਆ ਗਿਆ। ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਉੱਪ-ਪ੍ਰਧਾਨ ਜਗਪਾਲ ਬੰਗੀ ਬਠਿੰਡਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਉੱਕਤ ਤਰੱਕੀਆਂ ਤੋਂ ਪਹਿਲਾਂ ਅਧਿਆਪਕਾਂ ਤੋਂ ਸਟੇਸ਼ਨਾਂ ਦੀ ਆਨਲਾਈਨ ਜਾਂ ਆਫਲਾਈਨ ਚੋਣ ਨਹੀਂ ਕਰਵਾਈ ਗਈ ਅਤੇ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਹੀ ਸਟੇਸ਼ਨ ਅਲਾਟ ਕਰ ਦਿੱਤੇ ਗਏ ਹਨ, ਜਿਸ ਨਾਲ ਅਧਿਆਪਕਾਂ ਦੇ ਹਿੱਤਾਂ ਅਤੇ ਸੇਵਾ ਨਿਯਮਾਂ ਨਾਲ ਖਿਲਵਾੜ ਕੀਤਾ ਗਿਆ ਹੈ। ਉਨ੍ਹਾਂ ਸਟੇਸ਼ਨ ਅਲਾਟਮੈਂਟ ਵਿਚ ਸੀਨੀਆਰਤਾ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਵਰ੍ਹਿਆਂ ਦੀ ਸੇਵਾ ਵਾਲੇ ਸੀਨੀਅਰ ਅਧਿਆਪਕਾਂ ਨੂੰ ਦੂਰ-ਦੁਰਾਡੇ ਸਟੇਸ਼ਨ ਦਿੱਤੇ ਗਏ ਹਨ, ਜਦਕਿ ਜੂਨੀਅਰ ਕਰਮਚਾਰੀਆਂ ਨੂੰ ਸੁਖਾਵੇਂ ਸਟੇਸ਼ਨ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਮਹਿਲਾ ਅਧਿਆਪਕਾਂ ਦੀਆਂ ਪਰਿਵਾਰਕ ਅਤੇ ਘਰੇਲੂ ਸਥਿਤੀਆਂ ਨੂੰ ਵੀ ਅਣਡਿੱਠਾ ਕੀਤਾ ਗਿਆ ਹੈ ਤੇ ਕਈ ਮਹਿਲਾ ਅਧਿਆਪਕਾਂ ਨੂੰ ਉਨ੍ਹਾਂ ਦੇ ਮੌਜੂਦਾ ਸਥਾਨ ਤੋਂ 100 ਤੋਂ 150 ਕਿੱਲੋਮੀਟਰ ਦੂਰ ਸਟੇਸ਼ਨ ਦਿੱਤੇ ਗਏ ਹਨ, ਜਦਕਿ ਉਨ੍ਹਾਂ ਦੀ ਮੰਗ ਸੀ ਕਿ ਸਟੇਸ਼ਨ ਅਲਾਟਮੈਂਟ ਸਮੇਂ ਘੱਟੋ-ਘੱਟ 40 ਕਿੱਲੋਮੀਟਰ ਦੇ ਘੇਰੇ ਅਤੇ ਪਰਿਵਾਰਕ ਸਹੂਲਤਾਂ ਨੂੰ ਧਿਆਨ ਵਿਚ ਰੱਖਿਆ ਜਾਵੇ। ਡੀ.ਟੀ.ਐਫ. ਆਗੂਆਂ ਨੇ ਤਰੱਕੀ ਪ੍ਰਾਪਤ ਅਧਿਆਪਕਾਂ ਨੂੰ ਤੁਰੰਤ ਨਵੇਂ ਸਟੇਸ਼ਨਾਂ ’ਤੇ ਜੁਆਇੰਨ ਕਰਨ ਦੇ ਹੁਕਮਾਂ ਨੂੰ ਗੈਰ-ਵਾਜਬ ਕਰਾਰ ਦਿੰਦਿਆਂ ਕਿਹਾ ਕਿ ਅਧਿਆਪਕਾਂ ਨੂੰ ਨਵੇਂ ਸਟੇਸ਼ਨਾਂ ’ਤੇ ਜਾਣ ਲਈ ਲੋੜੀਂਦਾ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ, ਜਦਕਿ ਪਹਿਲਾਂ ਵਾਂਗ ਜੁਆਇੰਨ ਕਰਨ ਲਈ ਘੱਟੋ-ਘੱਟ 10 ਤੋਂ 15 ਦਿਨਾਂ ਦਾ ਸਮਾਂ ਦਿੱਤਾ ਜਾਵੇ ਤਾਂ ਜੋ ਅਧਿਆਪਕ ਆਪਣੇ ਪਰਿਵਾਰਾਂ, ਰਿਹਾਇਸ਼ ਅਤੇ ਹੋਰ ਜ਼ਰੂਰੀ ਪ੍ਰਬੰਧ ਕਰ ਸਕਣ । ਜਥੇਬੰਦੀ ਨੇ ਸੂਬੇ ਦੇ ਸਿੱਖਿਆ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੌਜੂਦਾ ਸਟੇਸ਼ਨ ਅਲਾਟਮੈਂਟ ’ਤੇ ਤੁਰੰਤ ਰੋਕ ਲਗਾ ਕੇ ਅਧਿਆਪਕਾਂ ਨੂੰ ਪਾਰਦਰਸ਼ੀ ਢੰਗ ਨਾਲ ਸਟੇਸ਼ਨ ਚੁਣਨ ਦਾ ਮੌਕਾ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਹਲਕਾਅ ਦਿਵਸ ਮੌਕੇ ਬਾਲਿਆਂਵਾਲੀ ਅਧੀਨ ਪੈਂਦੇ ਸਿਹਤ ਸੰਸਥਾਵਾਂ ’ਚ ਜਾਗਰੂਕਤਾ ਕੈਂਪ ਲਗਾਏ ਅਗਲੀ ਖ਼ਬਰ ਵਿਸ਼ਵਨਾਥ ਕਤਲ ਮਾਮਲਾ: 28 ਦਿਨ ਬਾਅਦ ਵੀ 5 ਨਾਮਜ਼ਦ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ
Ad Position 24