ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ ਸੀ ਵਿੰਗ ’ਚ ਨਵੀਆਂ ਨਿਯੁਕਤੀਆਂ ਨਾਲ ਜਥੇਬੰਦੀ ਨੂੰ ਮਿਲੀ ਮਜ਼ਬੂਤੀ
ਭੁੱਚੋ ਮੰਡੀ, 28 ਸਤੰਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ.
ਭ
ਭੁੱਚੋ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਅਕਾਲੀ ਆਗੂ। ਤਸਵੀਰ: ਬਿੱਕਰ ਸਿੰਘ ਸਿੱਧੂ
29-09-2026
ਭੁੱਚੋ ਮੰਡੀ, 28 ਸਤੰਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਪਾਰਟੀ ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਸਬੰਧੀ ਭੁੱਚੋ ਮੰਡੀ ਸਥਿਤ ਪਾਰਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਇੰਚਾਰਜ ਡਾ: ਦਲਜੀਤ ਸਿੰਘ ਗੁਰੂ ਦੀ ਅਗਵਾਈ ਹੇਠ ਬੀ.ਸੀ. ਵਿੰਗ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ ਜੱਸਾ ਨੂੰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ, ਗੁਰਮੀਤ ਸਿੰਘ ਬਾਹੀਆ ਨੂੰ ਹਲਕਾ ਭੁੱਚੋ ਦਾ ਬੀ. ਸੀ. ਵਿੰਗ ਪ੍ਰਧਾਨ, ਗੁਰਚਰਨ ਸਿੰਘ ਨੂੰ ਹਲਕਾ ਸੀਨੀਅਰ ਵਾਇਸ ਪ੍ਰਧਾਨ ਅਤੇ ਗੁਰਚਰਨ ਸਿੰਘ ਰੰਗੀਲਾ ਨੂੰ ਭੁੱਚੋ ਮੰਡੀ ਸ਼ਹਿਰੀ ਬੀ. ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਹਰਵਿੰਦਰ ਸਿੰਘ ਨੂੰ ਭੁੱਚੋ ਸ਼ਹਿਰੀ ਵਾਇਸ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਸਰਕਲ ਪੱਧਰ ’ਤੇ ਅਮਰਜੀਤ ਸਿੰਘ ਸਿਵੀਆਂ, ਗੁਰਭੇਜ ਸਿੰਘ ਅਬਲੂ, ਗੁਰਵਿੰਦਰ ਸਿੰਘ ਸਿੱਧੂ ਨੇਹੀਆਂ ਵਾਲਾ, ਹਰਮਨਦੀਪ ਸਿੰਘ ਗੋਨਿਆਣਾ, ਮਨਜਿੰਦਰ ਸਿੰਘ ਨਥਾਣਾ, ਅਵਤਾਰ ਸਿੰਘ ਭੁੱਚੋ ਕਲਾਂ ਅਤੇ ਕਰਮਜੀਤ ਸਿੰਘ ਤੁੰਗਵਾਲੀ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਇੰਚਾਰਜ ਡਾ: ਦਲਜੀਤ ਸਿੰਘ ਗੁਰੂ ਨੇ ਕਿਹਾ ਕਿ ਬੀ.ਸੀ. ਵਿੰਗ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਹੋਰ ਸਰਗਰਮ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਇਆ ਜਾਵੇਗਾ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਜਥੇਬੰਦਕ ਤਿਆਰੀਆਂ ਅਤੇ ਰਣਨੀਤੀ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ਼ਿਵਨੰਦਨ ਗਰਗ, ਸਾਬਕਾ ਨਗਰ ਕੌਂਸਲ ਪ੍ਰਧਾਨ ਰਾਕੇਸ਼ ਕੁਮਾਰ ਗਰਗ, ਅਕਾਲੀ ਆਗੂ ਪਰਮਜੀਤ ਪੰਮਾ, ਕੌਂਸਲਰ ਸਾਧੂ ਸ਼ਰਮਾ, ਗੌਰਵ ਲਡਵਾਲ, ਪਵਨ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।