28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਾਬਕਾ ਡਿਪਟੀ ਸਪੀਕਰ ਅਜਾਇਬ ਭੱਟੀ ਦੇ ਪਿਤਾ ਕਾਮਰੇਡ ਅਰਜਨ ਸਿੰਘ ਨੂੰ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਬਠਿੰਡਾ, 28 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਕਾਮਰੇਡ ਮਰਹੂਮ ਅਰਜਨ ਸਿੰਘ ਦੀ 48ਵੀਂ ਬਰਸੀ ਮੌਕੇ ਸਥਾਨਕ ਗੁਰਦੁਆਰਾ ਜੀਵਨ ਪ੍ਰਕਾਸ਼ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਜਿਸ ਉਪਰੰਤ ਪ੍ਰਭਾਵਸ਼ਾਲੀ ਸ਼ਰਧਾਂਜਲੀ ਸਮਾਗਮ ਹੋਇਆ, ਜਿਸ ਦੌਰਾਨ ਪ੍ਰਮੁੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਨੇ ਕਾਮਰੇਡ ਅਰਜਨ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।

Ad Position 21
No active advertisement
ਅਜੀਤ ਡੈਸਕ 29-09-2026
ਬਠਿੰਡਾ, 28 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਕਾਮਰੇਡ ਮਰਹੂਮ ਅਰਜਨ ਸਿੰਘ ਦੀ 48ਵੀਂ ਬਰਸੀ ਮੌਕੇ ਸਥਾਨਕ ਗੁਰਦੁਆਰਾ ਜੀਵਨ ਪ੍ਰਕਾਸ਼ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਜਿਸ ਉਪਰੰਤ ਪ੍ਰਭਾਵਸ਼ਾਲੀ ਸ਼ਰਧਾਂਜਲੀ ਸਮਾਗਮ ਹੋਇਆ, ਜਿਸ ਦੌਰਾਨ ਪ੍ਰਮੁੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਨੇ ਕਾਮਰੇਡ ਅਰਜਨ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਵੱਡੀ ਗਿਣਤੀ ਲੋਕਾਂ ਦੀ ਆਮਦ ਨੇ ਭੱਟੀ ਪਰਿਵਾਰ ਦੀ ਸਿਆਸੀ ਅਤੇ ਸਮਾਜਿਕ ਤੌਰ ‘ਤੇ ਲੋਕਪ੍ਰਿਅਤਾ ਉਪਰ ਮੋਹਰ ਲਗਾ ਦਿੱਤੀ ਹੈ। ਸਮਾਗਮ ਦੌਰਾਨ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਨੇ ਲੋਕ-ਪੱਖੀ ਸਿਧਾਂਤਾਂ ‘ਤੇ ਪਹਿਰਾ ਦੇਣ ਵਾਲੇ ਅਤੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣਨ ਵਾਲੇ ਕਾਮਰੇਡ ਅਰਜਨ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਗਰਗ ਨੇ ਕਿਹਾ ਕਿ ਕਾਮਰੇਡ ਅਰਜਨ ਸਿੰਘ ਦੇ ਪਾਏ ਪੂਰਨਿਆਂ ‘ਤੇ ਚੱਲਦੇ ਹੋਏ ਉਨ੍ਹਾਂ ਦੇ ਸਪੁੱਤਰ ਅਜਾਇਬ ਸਿੰਘ ਭੱਟੀ ਸਮੇਤ ਸਮੁੱਚਾ ਭੱਟੀ ਪਰਿਵਾਰ ਸਮਾਜ ਸੇਵਾ ਅਤੇ ਦੱਬੇ ਕੁਚਲੇ ਲੋਕਾਂ ਦੀ ਮਦਦ ਲਈ ਬਣਦਾ ਯੋਗਦਾਨ ਪਾ ਰਿਹਾ। ਸਟੇਜ ਸੰਚਾਲਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਗੋਨਿਆਣਾ ਨੇ ਕਿਹਾ ਕਿ 48 ਸਾਲ ਬੀਤ ਜਾਣ ਦੇ ਬਾਵਜੂਦ ਅੱਜ ਵੀ ਕਾਮਰੇਡ ਅਰਜਨ ਸਿੰਘ ਦੀ ਬਰਸੀ ਮਨਾ ਰਹੇ ਹਨ, ਜੋ ਉਨ੍ਹਾਂ ਦੇ ਚੰਗੇ ਕਰਮਾਂ ਅਤੇ ਲੋਕਾਂ ਨਾਲ ਬਣੇ ਗੂੜ੍ਹੇ ਰਿਸ਼ਤੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਮਰੇਡ ਅਰਜਨ ਸਿੰਘ ਨੇ ਆਪਣੇ ਮਿਸ਼ਨ ਅਤੇ ਲੋਕ ਸੇਵਾ ਦੇ ਗੁਣ ਆਪਣੇ ਬੱਚਿਆਂ ਵਿਚ ਵੀ ਪਾਏ। ਸੇਵਾ ਦੀ ਇਹ ਚਿਣਗ ਅੱਜ ਵੀ ਪਰਿਵਾਰ ਵਿਚ ਜੀਵਨਜੋਤ ਕੌਰ ਭੱਟੀ ਰਾਹੀਂ ਅੱਗੇ ਚੱਲ ਰਹੀ ਹੈ । ਇਸ ਮੌਕੇ ਅਜਾਇਬ ਸਿੰਘ ਭੱਟੀ ਦੀ ਬੇਟੀ ਜੀਵਨਜੋਤ ਕੌਰ ਭੱਟੀ ਨੇ ਪਰਿਵਾਰ ਵਲੋਂ ਸਮਾਗਮ ਵਿਚ ਪਹੁੰਚੇ ਸਾਰੇ ਲੋਕਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਇਹ ਦਿਨ ਉਨ੍ਹਾਂ ਦੇ ਦਾਦਾ ਜੀ ਦੀ ਯਾਦ ਨੂੰ ਸਮਰਪਿਤ ਹੈ ਅਤੇ ਸਾਰਿਆਂ ਨੇ ਸਮਾਗਮ ਵਿਚ ਸ਼ਾਮਿਲ ਹੋ ਕੇ ਸਾਡੇ ਪਰਿਵਾਰ ਨਾਲ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਿਰਜਣਾ ਮੰਚ ਵਲੋਂ ‘ਧਰਤ ਪਿਆਸੀ’ ਪੁਸਤਕ ’ਤੇ ਵਿਚਾਰ ਗੋਸ਼ਟੀ ਅਤੇ ਕਵੀ ਦਰਬਾਰ ਅਗਲੀ ਖ਼ਬਰ 70ਵੀਂ ਸਕੂਲ ਅਥਲੈਟਿਕਸ ਮੀਟ ’ਚ ਆਕਸਫੋਰਡ ਨੇ ਜਿੱਤੇ 15 ਸੋਨ , 09 ਚਾਂਦੀ ਅਤੇ 10 ਕਾਂਸੀ ਦੇ ਤਗਮੇ
Ad Position 24