29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ

ਭੁੱਚੋ ਮੰਡੀ, 29 ਸਤੰਬਰ (ਪਰਵਿੰਦਰ ਸਿੰਘ ਜੌੜਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਲਈ ਸਥਾਨਕ ਸਰਕਾਰੀ ਹਸਪਤਾਲ ਵਿਖੇ ਕੈਂਪ ਲਗਾਇਆ ਗਿਆ, ਦਾ ਉਦਘਾਟਨ ਹਲਕਾ ਵਿਧਾਇਕ ਮਾ. ਜਗਸੀਰ ਸਿੰਘ ਦੇ ਸਪੁੱਤਰ ਯੂਥ ’ਆਪ’ ਆਗੂ ਹਰਸਿਮਰਨ ਸਿੰਘ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 30-09-2026
ਭੁੱਚੋ ਮੰਡੀ, 29 ਸਤੰਬਰ (ਪਰਵਿੰਦਰ ਸਿੰਘ ਜੌੜਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਲਈ ਸਥਾਨਕ ਸਰਕਾਰੀ ਹਸਪਤਾਲ ਵਿਖੇ ਕੈਂਪ ਲਗਾਇਆ ਗਿਆ, ਦਾ ਉਦਘਾਟਨ ਹਲਕਾ ਵਿਧਾਇਕ ਮਾ. ਜਗਸੀਰ ਸਿੰਘ ਦੇ ਸਪੁੱਤਰ ਯੂਥ ’ਆਪ’ ਆਗੂ ਹਰਸਿਮਰਨ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਰਿਵਾਰ ਨੂੰ ਮੁਫ਼ਤ ਇਲਾਜ ਦੇ ਰਹੀ ਹੈ ਅਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਰਾਜਵਿੰਦਰ ਸਿੰਘ ਰੰਗੀਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੁੱਚੋ ਮੰਡੀ ਦੇ ਕੁੱਲ 13 ਵਾਰਡਾਂ ਦੇ 1213 ਕਾਰਡ ਬਣ ਕੇ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਭੁੱਚੋ ਮੰਡੀ ਵਿਚ ਲਾਭਪਾਤਰੀਆਂ ਨੂੰ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋਣ ਮੌਕੇ ਨਗਰ ਕੌਂਸਲ ਭੁੱਚੋ ਮੰਡੀ ਦੀ ਪ੍ਰਧਾਨ ਨੀਨਾ ਬਾਂਸਲ, ਪ੍ਰਿੰਸ ਗੋਲਣ ਕੌਂਸਲਰ, ਰਾਜਵਿੰਦਰ ਸਿੰਘ ਰਾਜੂ ਬਲਾਕ ਪ੍ਰਧਾਨ, ਕੁਲਦੀਪ ਗੋਲਣ ਚੇਅਰਮੈਨ, ਦਲਜੀਤ ਸਿੰਘ, ਅਨਿਲ ਕੁਮਾਰ, ਰਾਜੇਸ਼ ਨਿੱਕਾ, ਪਵਿੱਤਰ ਸਿੰਘ, ਮੀਰਾ ਦੇਵੀ, ਸਿਹਤ ਵਿਭਾਗ ਦੇ ਬਲਾਕ ਐਜੂਕੇਟਰ ਸੋਨਦੀਪ ਸਿੰਘ ਸੰਧੂ ਅਤੇ ਸਿਹਤ ਸੁਪਰਵਾਈਜ਼ਰ ਵਰਿੰਦਰ ਕੌਰ ਸਮੇਤ ਆਸ਼ਾ ਵਰਕਰਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਤ ਕਥਾ ਮਨੁੱਖ ਨੂੰ ਸੰਸਾਰਕ ਮੋਹ ਤੋਂ ਉੱਪਰ ਉਠਾ ਕੇ ਪਰਮਾਤਮਾ ਨਾਲ ਜੋੜਦੀ ਹੈ- ਸੁਆਮੀ ਰਾਮ ਤੀਰਥ ਅਗਲੀ ਖ਼ਬਰ ਆਰ.ਐਮ. ਸਕੀਮ ਤਹਿਤ ਖੇਤੀ ਮਸ਼ੀਨਾਂ ’ਤੇ ਸਬਸਿਡੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ
Ad Position 24