29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੋਨਿਆਣਾ ’ਚ ਐਗਰੀਕਲਚਰ ਤੇ ਘਰੇਲੂ ਅਤੇ ਵਪਾਰਕ ਜ਼ਮੀਨ ਵੇਚਣ ਦਾ ਮਾਮਲਾ ਚਰਚਾ ’ਚ

ਗੋਨਿਆਣਾ, 29 ਸਤੰਬਰ (ਲਛਮਣ ਦਾਸ ਗਰਗ)- ਸ਼ਹਿਰ ’ਚ ਐਗਰੀਕਲਚਰ ਅਤੇ ਘਰੇਲੂ ਜ਼ਮੀਨਾਂ ਨੂੰ ਵਪਾਰਕ ਤੌਰ ’ਤੇ ਪਲਾਟਾਂ ’ਚ ਵੰਡ ਕੇ ਵੇਚਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸ਼ਹਿਰ ਨਿਵਾਸੀਆਂ ਵਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਕਈ ਥਾਵਾਂ ’ਤੇ ਨਿਯਮਾਂ ਦੀ ਪਾਲਣਾ ਕੀਤੇ ਬਿਨ੍ਹਾਂ ਜ਼ਮੀਨਾਂ ਦੀ ਪਲਾਟਿੰਗ ਕਰਕੇ ਪਲਾਟ ਵੇਚੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 30-09-2026
ਗੋਨਿਆਣਾ, 29 ਸਤੰਬਰ (ਲਛਮਣ ਦਾਸ ਗਰਗ)- ਸ਼ਹਿਰ ’ਚ ਐਗਰੀਕਲਚਰ ਅਤੇ ਘਰੇਲੂ ਜ਼ਮੀਨਾਂ ਨੂੰ ਵਪਾਰਕ ਤੌਰ ’ਤੇ ਪਲਾਟਾਂ ’ਚ ਵੰਡ ਕੇ ਵੇਚਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸ਼ਹਿਰ ਨਿਵਾਸੀਆਂ ਵਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਕਈ ਥਾਵਾਂ ’ਤੇ ਨਿਯਮਾਂ ਦੀ ਪਾਲਣਾ ਕੀਤੇ ਬਿਨ੍ਹਾਂ ਜ਼ਮੀਨਾਂ ਦੀ ਪਲਾਟਿੰਗ ਕਰਕੇ ਪਲਾਟ ਵੇਚੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਥਾਵਾਂ ਲਈ ਲੋੜੀਂਦੀਆਂ ਮਨਜ਼ੂਰੀਆਂ ਅਤੇ ਕਾਲੋਨੀ ਸਬੰਧੀ ਪ੍ਰਵਾਨਗੀਆਂ ਨਹੀਂ ਲਈਆਂ ਗਈਆਂ ਤਾਂ ਨਗਰ ਕੌਂਸਲ ਅਤੇ ਸੰਬੰਧਿਤ ਵਿਭਾਗਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣਾ ਸੁਭਾਵਿਕ ਹੈ। ਇਸ ਮਾਮਲੇ ਵਿਚ ਸਭ ਤੋਂ ਵੱਡਾ ਸਵਾਲ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਤੇ ਨਗਰ ਕੌਂਸਲ ਪ੍ਰਧਾਨ ਦੀ ਭੂਮਿਕਾ ਨੂੰ ਲੈ ਕੇ ਉੱਠ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸ਼ਹਿਰ ਅੰਦਰ ਨਿਯਮਾਂ ਤੋਂ ਬਾਹਰ ਪਲਾਟਿੰਗ ਹੋ ਰਹੀ ਹੈ ਤਾਂ ਇਸ ਦੀ ਜਾਂਚ ਕਰਵਾਉਣ ਅਤੇ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਦੀ ਜ਼ਿੰਮੇਵਾਰੀ ਸਬੰਧਿਤ ਅਧਿਕਾਰੀਆਂ ਦੀ ਬਣਦੀ ਹੈ। ਲੋਕਾਂ ਦੀ ਮੰਗ ਹੈ ਕਿ ਜਿਨ੍ਹਾਂ ਥਾਵਾਂ ’ਤੇ ਪਲਾਟ ਕੱਟੇ ਜਾ ਰਹੇ ਹਨ, ਉਨ੍ਹਾਂ ਦੀ ਜ਼ਮੀਨ ਦੀ ਕਿਸਮ, ਲੋੜੀਂਦੀਆਂ ਮਨਜ਼ੂਰੀਆਂ, ਸੜਕਾਂ, ਸੀਵਰੇਜ, ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਬਾਰੇ ਪੂਰੀ ਜਾਂਚ ਕੀਤੀ ਜਾਵੇ। ਜੇਕਰ ਬਿਨ੍ਹਾਂ ਮਨਜ਼ੂਰੀ ਪਲਾਟਿੰਗ ਹੋਣ ਦੇ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਰਕਾਰੀ ਨਿਯਮਾਂ ਅਨੁਸਾਰ ਕਾਰਵਾਈ ਦੀ ਲੋੜ ਹੈ। ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਰਾਕੇਸ਼ ਕੁਮਾਰ ਰੋਮਾ ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਕਿਸੇ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਗੈਰ-ਕਾਨੂੰਨੀ ਤੌਰ ’ਤੇ ਪਲਾਟਾਂ ਦੀ ਖਰੀਦ-ਫਰੋਖਤ ਕਰਦਾ ਪਾਇਆ ਗਿਆ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-17 ਸਾਲ ਲੜਕੀਆਂ ਦੇ ਹਾਕੀ ਮੁਕਾਬਲਿਆਂ ਦਾ ਆਗਾਜ਼ ਅਗਲੀ ਖ਼ਬਰ ਭਗਵਤ ਕਥਾ ਮਨੁੱਖ ਨੂੰ ਸੰਸਾਰਕ ਮੋਹ ਤੋਂ ਉੱਪਰ ਉਠਾ ਕੇ ਪਰਮਾਤਮਾ ਨਾਲ ਜੋੜਦੀ ਹੈ- ਸੁਆਮੀ ਰਾਮ ਤੀਰਥ
Ad Position 24