ਮਾਲਵਾ ਸਰੀਰਕ ਸਿੱਖਿਆ ਕਾਲਜ ਬਠਿੰਡਾ ਦੀਆਂ ਖਿਡਾਰਨਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਜਿੱਤੇ ਤਗਮੇ
ਬਠਿੰਡਾ, 29 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਸਰੀਰਕ ਸਿੱਖਿਆ ਕਾਲਜ ਬਠਿੰਡਾ ਦੀ ਖਿਡਾਰਨ ਜਸਪ੍ਰੀਤ ਕੌਰ, ਕਲਾਸ ਬੀ. ਪੀ.
ਜ
ਜਸਪ੍ਰੀਤ ਕੌਰ ਅਤੇ ਜਸ਼ਨਦੀਪ ਕੌਰ।
30-09-2026
ਬਠਿੰਡਾ, 29 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਸਰੀਰਕ ਸਿੱਖਿਆ ਕਾਲਜ ਬਠਿੰਡਾ ਦੀ ਖਿਡਾਰਨ ਜਸਪ੍ਰੀਤ ਕੌਰ, ਕਲਾਸ ਬੀ.ਪੀ.ਐੱਡ, ਸਾਲ ਦੂਸਰਾ, ਨੇ ‘ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੀ 100 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਅਤੇ 200 ਮੀਟਰ ਦੌੜ ਵਿਚ ਕਾਸ਼ੀ ਦਾ ਤਗਮਾ ਜਿੱਤਿਆ ਹੈ। ਇਸੇ ਤਰ੍ਹਾਂ ਬੀ.ਪੀ.ਐੱਡ ਸਾਲ ਪਹਿਲਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਰਾਕੀ ਮੁਕਾਬਲਿਆਂ ਦੀ 50 ਮੀਟਰ ਬ੍ਰੈਸਟਸਟ੍ਰੋਕ ਵਿਚ ਸੋਨੇ ਦਾ ਤਗਮਾ ਅਤੇ 100 ਮੀਟਰ ਬ੍ਰੈਸਟਸਟ੍ਰੋਕ ਵਿਚ ਸੋਨੇ ਦਾ ਤਗਮਾ ਜਿੱਤ ਕੇ ਕਾਲਜ ਦੀ ਝੋਲੀ ਪਾਇਆ ਹੈ । ਇਹ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ ਸਪੋਰਟਸ ਸਕੂਲ ਘੁੱਦਾ ਅਤੇ ਤੈਰਾਕੀ ਮੁਕਾਬਲੇ ਸਿਵਲ ਲਾਈਨ ਸਥਿਤ ਸਵੀਮਿੰਗ ਪੂਲ ਵਿਖੇ ਕਰਵਾਏ ਗਏ ਹਨ। ਕਾਲਜ ਡੀਨ ਰਘਵੀਰ ਚੰਦ ਸ਼ਰਮਾ ਅਤੇ ਸਮੂਹ ਸਟਾਫ਼ ਨੇ ਇਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਆਗਾਮੀ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪੰਜਾਬ ਪੱਧਰੀ ਖੇਡ ਮੁਕਾਬਲਿਆਂ ਲਈ ਸ਼ੁੱਭ ਇੱਛਾਵਾਂ ਦਿੱਤੀਆਂ ਹਨ। ਕਾਲਜ ਮੈਨੇਜਮੈਂਟ ਚੇਅਰਮੈਨ ਰਮਨ ਸਿੰਗਲਾ, ਮੀਤ ਪ੍ਰਧਾਨ ਰਾਕੇਸ਼ ਗੋਇਲ, ਰਿਟਾਇਡ ਜੁਆਇੰਟ ਕਮਿਸ਼ਨਰ ਇਨਕਮ ਟੈਕਸ ਕੇ.ਪੀ.ਐਸ ਬਰਾੜ ਆਈਆਰਐਸ (ਅੰਤਰ-ਰਾਸ਼ਟਰੀ ਐਥਲੀਟ) ਨੇ ਖਿਡਾਰਨਾਂ ਨੂੰ ਜਿੱਤ ਲਈ ਮੁਬਾਰਕਵਾਦ ਦਿੰਦਿਆਂ ਐਲਾਨ ਕੀਤਾ ਕਿ ਦੋਨੋ ਖਿਡਾਰਨਾਂ ਨੂੰ ਕਾਲਜ ਦੇ ਸਾਲਾਨਾ ਪ੍ਰੋਗਰਾਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।