29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਿੰਚਾਈ ਸਹੂਲਤਾਂ ਦੇ ਵਿਸਥਾਰ ਲਈ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਜਲ ਸਰੋਤ ਮੰਤਰੀ ਨਾਲ ਕੀਤੀ ਮੁਲਾਕਾਤ

ਭੁੱਚੋ ਮੰਡੀ, 29 ਸਤੰਬਰ (ਬਿੱਕਰ ਸਿੰਘ ਸਿੱਧੂ)- ਹਲਕਾ ਭੁੱਚੋ ਮੰਡੀ ਦੇ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਲਕੇ ਵਿੱਚ ਬਾਕੀ ਰਹਿੰਦੇ ਨਵੇਂ ਖਾਲਾਂ ਦੀ ਉਸਾਰੀ ਲਈ ਲੋੜੀਂਦੀਆਂ ਗ੍ਰਾਂਟਾਂ ਜਲਦ ਜਾਰੀ ਕਰਨ ਦੀ ਮੰਗ ਰੱਖੀ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਮਿਲ ਸਕੇ।

Ad Position 21
No active advertisement
ਭੁੱਚੋ ਮੰਡੀ ਦੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਮੁਲਾਕਾਤ ਕਰਨ ਮੌਕੇ। ਤਸਵੀਰ: ਬਿੱਕਰ ਸਿੰਘ ਸਿੱਧੂ 30-09-2026
ਭੁੱਚੋ ਮੰਡੀ, 29 ਸਤੰਬਰ (ਬਿੱਕਰ ਸਿੰਘ ਸਿੱਧੂ)- ਹਲਕਾ ਭੁੱਚੋ ਮੰਡੀ ਦੇ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਲਕੇ ਵਿੱਚ ਬਾਕੀ ਰਹਿੰਦੇ ਨਵੇਂ ਖਾਲਾਂ ਦੀ ਉਸਾਰੀ ਲਈ ਲੋੜੀਂਦੀਆਂ ਗ੍ਰਾਂਟਾਂ ਜਲਦ ਜਾਰੀ ਕਰਨ ਦੀ ਮੰਗ ਰੱਖੀ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਲੋੜੀਂਦਾ ਪਾਣੀ ਮਿਲ ਸਕੇ। ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਹਲਕਾ ਭੁੱਚੋ ਮੰਡੀ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣਾ ਕਿਸਾਨਾਂ ਲਈ ਬੇਹੱਦ ਜ਼ਰੂਰੀ ਹੈ ਅਤੇ ਇਸ ਲਈ ਬਾਕੀ ਰਹਿੰਦੇ ਖਾਲਾਂ ਦੀ ਉਸਾਰੀ ਮੁਕੰਮਲ ਕਰਵਾਉਣ ਹਿੱਤ ਸਬੰਧਤ ਵਿਭਾਗ ਦੇ ਪੱਧਰ ’ਤੇ ਲਗਾਤਾਰ ਪੈਰਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਹਲਕਾ ਭੁੱਚੋ ਮੰਡੀ ਵਿੱਚ ਵੀ ਜਿੱਥੇ ਕਿਤੇ ਸਿੰਚਾਈ ਪ੍ਰਬੰਧਾਂ ਵਿਚ ਘਾਟ ਹੈ, ਉਸ ਨੂੰ ਦੂਰ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਇਸ ਮੌਕੇ ਪਿੰਡ ਤੁੰਗਵਾਲੀ ਦੇ ਸਰਪੰਚ ਜੋਗਿੰਦਰ ਸਿੰਘ ਬਰਾੜ ਵੀ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਨਾਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਸਪ੍ਰੀਤ ਸਿੰਘ ਨੇ ਐੱਸ.ਐੱਚ.ਓ. ਥਾਣਾ ਸ਼ਹਿਰੀ ਬੁਢਲਾਡਾ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਬਕਾਇਆ ਇੰਤਕਾਲ ਤੈਅ ਸਮੇਂ ’ਚ ਹਰ ਹਾਲਤ ਵਿਚ ਕੀਤੇ ਜਾਣ-ਡਿਪਟੀ ਕਮਿਸ਼ਨਰ
Ad Position 24