10 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਬੱਲੂਆਣਾ, 30 ਸਤੰਬਰ (ਗੁਰਨੈਬ ਸਾਜਨ)- ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਬਹਿਮਣ ਦੀਵਾਨਾ ਦੇ 2 ਵਿਅਕਤੀਆਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਜਾਂਚ ਅਧਿਕਾਰੀ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਬਹਿਮਣ ਦੀਵਾਨਾ ਵਿਖੇ ਨਾਕਾ ਲਗਾਇਆ ਹੋਇਆ ਸੀ, ਜਿਉਂ ਹੀ ਨਾਕੇ ‘ਤੇ 2 ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਬਹਿਮਣ ਦੀਵਾਨਾ ਦੇ ਹੀ ਲਵਪ੍ਰੀਤ ਸਿੰਘ ਅਤੇ ਜਸਵੰਤ ਸਿੰਘ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਬੱਲੂਆਣਾ, 30 ਸਤੰਬਰ (ਗੁਰਨੈਬ ਸਾਜਨ)- ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਬਹਿਮਣ ਦੀਵਾਨਾ ਦੇ 2 ਵਿਅਕਤੀਆਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਜਾਂਚ ਅਧਿਕਾਰੀ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵਲੋਂ ਬਹਿਮਣ ਦੀਵਾਨਾ ਵਿਖੇ ਨਾਕਾ ਲਗਾਇਆ ਹੋਇਆ ਸੀ, ਜਿਉਂ ਹੀ ਨਾਕੇ ‘ਤੇ 2 ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਬਹਿਮਣ ਦੀਵਾਨਾ ਦੇ ਹੀ ਲਵਪ੍ਰੀਤ ਸਿੰਘ ਅਤੇ ਜਸਵੰਤ ਸਿੰਘ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੋਵੇਂ ਵਿਅਕਤੀਆਂ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰਕੇ ਮੁਕੱਦਮਾ ਦਰਜ ਲਿਆ ਗਿਆ ਹੈ। ਚਲਦੀ ਰੇਲ ਗੱਡੀ ’ਚੋਂ ਡਿੱਗਣ ਕਾਰਨ ਔਰਤ ਗੰਭੀਰ ਜ਼ਖ਼ਮੀ ਬਠਿੰਡਾ, 30 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਰੇਲਵੇ ਪਲੇਟਫਾਰਮ ਨੰਬਰ 7 ’ਤੇ ਇਕ ਔਰਤ ਰੇਲਗੱਡੀ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੀ ਐਬੂਲੈਂਸ ਟੀਮ ਸਮੇਤ ਵਲੰਟੀਅਰ ਸੁਮਿਤ ਮਹੇਸ਼ਵਰੀ ਘਟਨਾ ਸਥਾਨ ਮੌਕੇ ’ਤੇ ਪਹੁੰਚੇ ਤੇ ਪਲੇਟਫਾਰਮ ਤੋਂ ਚੁੱਕ ਕੇ ਜ਼ਖਮੀ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਪਹੁੰਚਾਇਆ, ਜਿਸ ਦੀ ਪਹਿਚਾਣ ਰਿਚਾ ਸ਼ਰਮਾ ਵਾਸੀ ਦਿੱਲੀ ਦੀ ਰਹਿਣ ਵਾਲੀ ਹੈ।