ਡਿਪਟੀ ਕਮਿਸ਼ਨਰ ਵਲੋਂ ਅੱਜ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਅੱਜ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਸਬੰਧੀ ਦਾਣਾ ਮੰਡੀਆਂ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ, ਸ਼ੈਲਰ ਮਾਲਕਾਂ, ਕੰਬਾਈਨ ਹਾਰਵੈਸਟਰ ਆਪਰੇਟਰਾਂ, ਖੇਤੀਬਾੜੀ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ ਆਦਿ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਮ
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆੜ੍ਹਤੀਆਂ, ਸ਼ੈਲਰ ਮਾਲਕਾਂ, ਕੰਬਾਈਨ ਹਾਰਵੈਸਟਰ ਆਪਰੇਟਰਾਂ, ਖੇਤੀਬਾੜੀ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ ਆਦਿ ਦੇ ਅਧਿਕਾਰੀਆਂ ਨਾਲ। ਅਜੀਤ ਤਸਵੀਰ
01-10-2026
ਬਠਿੰਡਾ, 30 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਅੱਜ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਸਬੰਧੀ ਦਾਣਾ ਮੰਡੀਆਂ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ, ਸ਼ੈਲਰ ਮਾਲਕਾਂ, ਕੰਬਾਈਨ ਹਾਰਵੈਸਟਰ ਆਪਰੇਟਰਾਂ, ਖੇਤੀਬਾੜੀ ਵਿਭਾਗ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ ਆਦਿ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਦਾਣਾ ਮੰਡੀਆਂ ਵਿਚ 14.74 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਚੰਗੀ ਤਰ੍ਹਾਂ ਸੁਕਾਇਆ ਹੋਇਆ ਝੋਨਾ ਹੀ ਦਾਣਾ ਮੰਡੀਆਂ ਵਿਚ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕੰਬਾਈਨ ਹਾਰਵੈਸਟਰ ਆਪਰੇਟਰਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਵਾਢੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ। ਇਸ ਸਮੇਂ ਤੋਂ ਬਾਅਦ ਝੋਨੇ ਦੀ ਵਾਢੀ ਦੀ ਸਖ਼ਤ ਮਨਾਹੀ ਹੈ, ਕਿਉਂਕਿ ਇਸ ਨਾਲ ਦਾਣਿਆਂ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਇਸੇ ਤਰ੍ਹਾਂ ਦੂਜੇ ਰਾਜਾਂ ਤੋਂ ਝੋਨੇ ਦੀ ਵਿਕਰੀ ਵੀ ਸਖ਼ਤੀ ਨਾਲ ਮਨਾਹੀ ਹੈ। ਇਸ ਨੂੰ ਯਕੀਨੀ ਬਣਾਉਣ ਲਈ ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਵਿਚ ਸੱਤ ਥਾਵਾਂ ’ਤੇ ਨਾਕੇ ਲਗਾਏ ਗਏ ਹਨ, ਤਾਂ ਜੋ ਝੋਨਾ ਜਾਂ ਪਰਾਲੀ ਲੈ ਕੇ ਆਉਣ ਵਾਲੀਆਂ ਗੱਡੀਆਂ ਨੂੰ ਜ਼ਿਲ੍ਹੇ ਵਿਚ ਦਾਖ਼ਲ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਾਣਾ ਮੰਡੀਆਂ ਵਿਚ ਪੀਣ ਵਾਲੇ ਪਾਣੀ, ਪਖਾਨਿਆਂ ਅਤੇ ਬਿਜਲੀ ਦੀ ਢੁੱਕਵੀਂ ਵਿਵਸਥਾ ਯਕੀਨੀ ਬਣਾਈ ਜਾਵੇ ਅਤੇ ਮੰਡੀਆਂ ਦੀ ਸਫ਼ਾਈ ਵੀ ਢੁੱਕਵੇਂ ਢੰਗ ਨਾਲ ਕਰਵਾਈ ਜਾਵੇ। ਉਨ੍ਹਾਂ ਝੋਨੇ ਦੀ ਖਰੀਦ ਨਾਲ ਸਬੰਧਤ ਸਾਰੇ ਵਿਭਾਗਾਂ ਅਤੇ ਆਮ ਲੋਕ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਦਾਣਾ ਮੰਡੀਆਂ ਵਿਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੁਰਤਾਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਹਰਸ਼ਿਤ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਜਸਵਿੰਦਰ ਸਿੰਘ, ਐਸ. ਪੀ. ਕੁਲਦੀਪ ਸਿੰਘ ਬਰਾੜ, ਆੜ੍ਹਤੀਆ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ ਦੇ ਮੈਂਬਰ ਅਤੇ ਕੰਬਾਈਨ ਹਾਰਵੈਸਟਰ ਆਪਰੇਟਰ ਵੀ ਹਾਜ਼ਰ ਸਨ।