01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਵਿਖੇ ਦੋ ਰੋਜ਼ਾ ਏ.ਆਈ. ਟਰੇਨਿੰਗ ਵਰਕਸ਼ਾਪ

ਭਗਤਾ ਭਾਈਕਾ, 30 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਵਿਖੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਅਸਿਸਟੈਂਟ ਡਾਇਰੈਕਟਰ ਸਕੂਲਜ ਸਤਵੰਤ ਕੌਰ ਦੀ ਰਹਿਨੁਮਾਈ ਹੇਠ ਆਧੁਨਿਕ ਤਕਨਾਲੋਜੀ ਨਾਲ ਜੋੜਨ ਦੇ ਉਦੇਸ਼ ਨਾਲ ਦੋ ਰੋਜ਼ਾ ਏ. ਆਈ.

Ad Position 21
No active advertisement
ਅਜੀਤ ਡੈਸਕ 01-10-2026
ਭਗਤਾ ਭਾਈਕਾ, 30 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਵਿਖੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਅਸਿਸਟੈਂਟ ਡਾਇਰੈਕਟਰ ਸਕੂਲਜ ਸਤਵੰਤ ਕੌਰ ਦੀ ਰਹਿਨੁਮਾਈ ਹੇਠ ਆਧੁਨਿਕ ਤਕਨਾਲੋਜੀ ਨਾਲ ਜੋੜਨ ਦੇ ਉਦੇਸ਼ ਨਾਲ ਦੋ ਰੋਜ਼ਾ ਏ.ਆਈ. ਟਰੇਨਿੰਗ ਵਰਕਸ਼ਾਪ ਪ੍ਰਿੰਸੀਪਲ ਗੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਈ। ਵਰਕਸ਼ਾਪ ਦੌਰਾਨ ਗੁਰਪ੍ਰੀਤ ਸਿੰਘ ਨੇ ਵਜੋਂ ਅਧਿਆਪਕਾਂ ਨੂੰ ਏ.ਆਈ. ਦੀਆਂ ਬੁਨਿਆਦੀ ਧਾਰਨਾਵਾਂ ਅਤੇ ਇਸਦੇ ਵਿਹਾਰਕ ਉਪਯੋਗਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਸਿਰਫ਼ ਏ.ਆਈ. ਨੂੰ ਸਮਝਣ ਹੀ ਨਹੀਂ, ਸਗੋਂ ਇਸ ਦੀ ਮਦਦ ਨਾਲ ਨਵੇਂ ਅਤੇ ਰਚਨਾਤਮਕ ਹੱਲ ਤਿਆਰ ਕਰਨ ਲਈ ਵੀ ਪ੍ਰੇਰਿਤ ਕੀਤਾ। ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਏ.ਆਈ. ਦੇ ਸਿੱਖਿਆ ਖੇਤਰ ਵਿਚ ਸੰਭਾਵੀ ਉਪਯੋਗਾਂ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ। ਇਸ ਦੋ ਰੋਜ਼ਾ ਵਰਕਸ਼ਾਪ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ, ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ, ਮਾਤਾ ਗੁਜਰੀ ਪਬਲਿਕ ਸਕੂਲ ਥੇੜੀ ਸਾਹਿਬ, ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟ ਧਰਮੂ ਅਤੇ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਬੱਲ੍ਹੋ ਬਦਿਆਲਾ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਵਰਕਸ਼ਾਪ ਨੇ ਅਧਿਆਪਕਾਂ ਵਿਚ ਏ.ਆਈ. ਪ੍ਰਤੀ ਜਾਗਰੂਕਤਾ, ਡਿਜੀਟਲ ਆਤਮ-ਵਿਸ਼ਵਾਸ, ਰਚਨਾਤਮਕ ਸੋਚਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਭਵਿੱਖਮੁਖੀ ਸਿੱਖਿਆ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ। ਇਸ ਮੌਕੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਕਿਹਾ ਕਿ ਮੌਜੂਦਾ ਤਕਨੀਕੀ ਯੁੱਗ ਵਿਚ ਅਧਿਆਪਕਾਂ ਦਾ ਨਵੀਆਂ ਤਕਨੀਕਾਂ ਨਾਲ ਅਪਡੇਟ ਰਹਿਣਾ ਸਮੇਂ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਕੀਤਾ ਜਾਵੇਗਾ ਆਯੋਜਿਤ ਅਗਲੀ ਖ਼ਬਰ 20 ਦਿਨਾਂ ਪੁਰਾਣੀ ਨੌਜਵਾਨ ਦੀ ਲਾਸ਼ ਮਿਲੀ
Ad Position 24