ਕਿਸਾਨਾਂ ਵਲੋਂ 5 ਦੇ ਡੀ.ਸੀ. ਦਫ਼ਤਰ ਬਠਿੰਡਾ ਦੇ ਘਿਰਾਓ ਸੰਬੰਧੀ ਤਿਆਰੀ ਮੀਟਿੰਗ
ਭੁੱਚੋ ਮੰਡੀ, 30 ਸਤੰਬਰ (ਪਰਵਿੰਦਰ ਸਿੰਘ ਜੌੜਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਡੀ. ਸੀ.
ਭੁੱਚੋ ਮੰਡੀ, 30 ਸਤੰਬਰ (ਪਰਵਿੰਦਰ ਸਿੰਘ ਜੌੜਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ 5 ਅਕਤੂਬਰ ਨੂੰ ਡੀ.ਸੀ. ਦਫ਼ਤਰ ਬਠਿੰਡਾ ਦੇ ਕੀਤੇ ਜਾ ਰਹੇ ਘਿਰਾਓ ਦੀ ਤਿਆਰੀ ਲਈ ਲਹਿਰਾ ਬੇਗਾ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਨਥਾਣਾ ਬਲਾਕ ਦੇ ਮੀਤ ਪ੍ਰਧਾਨ ਲਖਬੀਰ ਸਿੰਘ ਨੇ ਕਿਹਾ ਕਿ ਜੋ ਕੇਂਦਰ ਅਤੇ ਪੰਜਾਬ ਸਰਕਾਰ ਲੋਕ ਮਾਰੂ ਨੀਤੀਆਂ ਲੈ ਕੇ ਆ ਰਹੀਆਂ ਹਨ, ਨਾਲ ਕਿਸਾਨਾਂ ਤੇ ਮਜ਼ਦੂਰਾਂ ਦਾ ਵੱਡੀ ਪੱਧਰ ‘ਤੇ ਉਜਾੜਾ ਹੋਣਾ ਹੈ। ਉਨ੍ਹਾਂ ਭਾਰਤ ਅਤੇ ਅਮਰੀਕਾ ਵਿਚ ਹੋ ਰਹੇ ਮੁਕਤ ਵਪਾਰ ਸਮਝੌਤੇ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਲਈ ਮੌਤ ਦੇ ਵਰੰਟ ਕਰਾਰ ਦਿੱਤਾ। ਇਸੇ ਤਰ੍ਹਾਂ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਲਿਆ ਕੇ ਅਤੇ ਖੇਤਾਂ ਵਿਚ ਰੋਜ਼ ਡ੍ਰੋਨ ਉਡਾ ਕੇ ਕਿਸਾਨਾਂ ਵਿਚ ਜੋ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ, ਨੂੰ ਤੁਰੰਤ ਵਾਪਸ ਕਰਵਾਉਣ, ਕਿਸਾਨ ਅਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਣਵਾਉਣ, ਕਿਸਾਨਾਂ ਸਿਰ ਸੰਘਰਸ਼ ਕਰਨ ਸਮੇਂ ਪਾਏ ਝੂਠੇ ਕੇਸ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਪਾਏ ਕੇਸ ਵਾਪਸ ਕਰਵਾਉਣ ਅਤੇ ਅਨੇਕਾਂ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਘਿਰਾਓ ‘ਚ ਲੋਕਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀ ਲ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ, ਜਗਜੀਤ ਸਿੰਘ, ਸਿਮਰਜੀਤ ਸਿੰਘ, ਕਰਮਜੀਤ ਕੌਰ, ਸੁਖਜੀਤ ਕੌਰ, ਬਚਿੱਤਰ ਸਿੰਘ ਅਤੇ ਕਿਸਾਨਾਂ ਅਤੇ ਔਰਤਾਂ ਦਾ ਇਕੱਠ ਮੌਜੂਦ ਸੀ।