01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਤਖਤ ਸ੍ਰੀ ਦਮਦਮਾ ਸਾਹਿਬ ਦੇ ਲੰਗਰ ਹਾਲ ’ਚੋਂ ਤਾਰਾਂ ਚੋਰੀ ਕਰਦਾ ਇਕ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 30 ਸਤੰਬਰ (ਰਣਜੀਤ ਸਿੰਘ ਰਾਜੂ)- ਤਖਤ ਸ੍ਰੀ ਦਮਦਮਾ ਸਾਹਿਬ ਦੇ ਲੰਗਰ ਹਾਲ ’ਚੋਂ ਏ. ਸੀ ਸਮੇਤ ਹੋਰ ਬਿਜਲਈ ਉਪਕਰਨਾਂ ਦੀਆਂ ਤਾਰਾਂ ਚੋਰੀ ਕਰਦੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਤਲਵੰਡੀ ਸਾਬੋ, 30 ਸਤੰਬਰ (ਰਣਜੀਤ ਸਿੰਘ ਰਾਜੂ)- ਤਖਤ ਸ੍ਰੀ ਦਮਦਮਾ ਸਾਹਿਬ ਦੇ ਲੰਗਰ ਹਾਲ ’ਚੋਂ ਏ.ਸੀ ਸਮੇਤ ਹੋਰ ਬਿਜਲਈ ਉਪਕਰਨਾਂ ਦੀਆਂ ਤਾਰਾਂ ਚੋਰੀ ਕਰਦੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਪੁਲਿਸ ਨੇ ਉਸ ਨੂੰ ਫੜ੍ਹ ਕੇ ਮਾਮਲਾ ਦਰਜ ਕਰ ਲਿਆ ਹੈ । ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਤਖਤ ਸਾਹਿਬ ਦੇ ਲੰਗਰ ਹਾਲ ਉੱਪਰਲੇ ਏ.ਸੀ ਸਮੇਤ ਹੋਰ ਬਿਜਲਈ ਉਪਕਰਨਾਂ ਦੀਆਂ ਤਾਰਾਂ ਚੋਰੀ ਕਰ ਰਹੇ ਇੱਕ ਵਿਅਕਤੀ ਨੂੰ ਤਖਤ ਸਾਹਿਬ ਦੇ ਮੁਲਾਜ਼ਮਾਂ ਨੇ ਕਾਬੂ ਕਰ ਲਿਆ ਤੇ ਚੋਰੀ ਦੀਆਂ ਤਾਰਾਂ ਵੀ ਉਸ ਤੋਂ ਫੜ ਲਈਆਂ ।ਤਖਤ ਸਾਹਿਬ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਤਾਂ ਮੌਕੇ ‘ਤੇ ਪੁੱਜੀ ਪੁਲਿਸ ਪਾਰਟੀ ਨੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਸਮਾਨ ਵੀ ਬਰਾਮਦ ਕਰ ਲਿਆ। ਤਲਵੰਡੀ ਸਾਬੋ ਪੁਲਿਸ ਨੇ ਤਖਤ ਸਾਹਿਬ ਦੇ ਮੁਲਾਜ਼ਮ ਗੁਰਪ੍ਰੀਤ ਸਿੰਘ ਦੇ ਬਿਆਨ ‘ਤੇ ਫੜੇ ਗਏ ਕਥਿਤ ਦੋਸ਼ੀ ਹਰਮੇਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਮਾਨਸਾ ਕਲਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਟਕਸਾਲੀ ਅਕਾਲੀ ਆਗੂ ਬੰਤ ਸਿੰਘ ਬੱਜੋਆਣਾ ਦਾ ਦਿਹਾਂਤ ਅਗਲੀ ਖ਼ਬਰ ਰਾਸ਼ਨ ਕਾਰਡ ਅਰਜ਼ੀਆਂ ਦੇ ਆਨਲਾਈਨ ਅਪਡੇਟ ’ਚ ਦਿੱਕਤਾਂ ‘ ਸਾਈਟ ਬਿਜ਼ੀ ’ ਨੇ ਲੋਕਾਂ ਦੀ ਵਧਾਈ ਪ੍ਰੇਸ਼ਾਨੀ
Ad Position 24